Punjab News: ਪੰਜਾਬ ਵਿਧਾਨ ਸਭਾ ਚੋਣਾਂ ਨੇੇੜੇ ਆ ਗਈਆਂ ਹਨ, ਉੱਥੇ ਹੀ ਹਰੇਕ ਪਾਰਟੀ ਨੇ ਲੋਕਾਂ 'ਤੇ ਭਰੋਸਾ ਬਣਾਉਣ ਲਈ ਪੂਰਾ ਜ਼ੋਰ ਲਾਇਆ ਹੋਇਆ ਹੈ। ਇਸ ਤਹਿਤ ਹੀ ਕਾਂਗਰਸ ਨੇ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ ਨਵੀਆਂ ਨਿਯੁਕਤੀਆਂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਵਿੱਚ ਪਾਰਟੀ ਦੇ ਕੰਮਕਾਜ ਅਤੇ ਸੰਗਠਨਾਤਮਕ ਗਤੀਵਿਧੀਆਂ ਦੀ ਨਿਗਰਾਨੀ ਲਈ ਚਾਰ ਸਕੱਤਰ ਨਿਯੁਕਤ ਕੀਤੇ ਗਏ ਹਨ।
 
ਇਨ੍ਹਾਂ ਨਿਯੁਕਤੀਆਂ ਰਾਹੀਂ ਪੰਜਾਬ ਵਿੱਚ ਪਾਰਟੀ ਦੀ ਕਾਰਗੁਜ਼ਾਰੀ ਅਤੇ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਨਵੇਂ ਨਿਯੁਕਤ ਸਕੱਤਰਾਂ ਵਿੱਚ ਹੀਨਾ ਕਵਾਡੇ, ਰਵਿੰਦਰ ਦਲਵੀ, ਸੂਰਜ ਸਿੰਘ ਠਾਕੁਰ ਅਤੇ ਡਾ. ਰਾਜਕੁਮਾਰ ਮੌਰਿਆ ਦੇ ਨਾਂਅ ਸ਼ਾਮਲ ਹਨ।
 
ਚਾਰਾਂ ਨੂੰ ਪੰਜਾਬ ਵਿੱਚ ਕਾਂਗਰਸ ਦੇ ਸੰਗਠਨ ਨਾਲ ਜੁੜੇ ਕੰਮਾਂ ਦੀ ਨਿਗਰਾਨੀ ਕਰਨ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਅੱਗੇ ਵਧਾਉਣ ਲਈ ਜ਼ਿੰਮੇਵਾਰੀ ਦਿੱਤੀ ਗਈ ਹੈ। ਇਨ੍ਹਾਂ ਨਿਯੁਕਤੀਆਂ ਨੂੰ ਪੰਜਾਬ ਵਿੱਚ ਕਾਂਗਰਸ ਦੇ ਜਥੇਬੰਦਕ ਢਾਂਚੇ ਨੂੰ ਹੋਰ ਸਰਗਰਮ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਨਵੇਂ ਸਕੱਤਰ ਸੂਬੇ ਵਿੱਚ ਪਾਰਟੀ ਦੇ ਕੰਮਕਾਜ, ਆਗੂਆਂ ਨਾਲ ਤਾਲਮੇਲ ਅਤੇ ਜਥੇਬੰਦਕ ਮਾਮਲਿਆਂ 'ਤੇ ਨਜ਼ਰ ਰੱਖਣਗੇ।