ਚੰਡੀਗੜ੍ਹ: ਸਾਲ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਚੋਣਾਂ ਵਿੱਚ ਕਾਂਗਰਸ ਆਪਣੀ ਮੁੱਖ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਖਿਲਾਫ ਇੱਕ ਵਾਰ ਮੁੜ ਬੇਅਦਬੀ ਤੇ ਗੋਲੀ ਕਾਂਡ ਨੂੰ ਮੁੱਖ ਮੁੱਦਾ ਬਣਾਉਣ ਜਾ ਰਹੀ ਹੈ। ਸੱਤਾਧਿਰ ਕਾਂਗਰਸ ਨੇ ਇਸ ਦੀ ਤਿਆਰੀ ਹੁਣ ਤੋਂ ਹੀ ਵਿੱਢ ਦਿੱਤੀ ਹੈ। ਇਸ ਲਈ ਕਾਂਗਰਸ ਨੇ ਇੱਕ ਤੀਰ ਨਾਲ ਕਈ ਨਿਸ਼ਾਨੇ ਫੁੰਡਣ ਦੀ ਤਰਕੀਬ ਬਣਾਈ ਹੈ।
ਜਥੇਦਾਰ ਦਾਦੂਵਾਲ ਨੂੰ ਮਾਰਨ ਲਈ ਭੇਜਿਆ ਸੀ ਬਾਕਸਰ? ਤਾਜ਼ਾ ਖੁਲਾਸੇ ਨੇ ਛੇੜੀ ਨਵੀਂ ਚਰਚਾ
ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਅਜਿਹਾ ਕਰਕੇ ਜਿੱਥੇ ਆਪਣੇ ਕਾਰਜਕਾਲ ਦੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰੇਗੀ, ਉੱਥੇ ਹੀ ਪੰਥਕ ਵੋਟ ਬੈਂਕ ਦੀ ਹਮਦਰਦੀ ਹਾਸਲ ਕਰਨਾ ਚਾਹੇਗੀ। ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਕੈਪਟਨ ਸਰਕਾਰ ਜਨਤਾ ਦੀਆਂ ਉਮੀਦਾਂ 'ਤੇ ਖਰੀ ਨਹੀਂ ਉੱਤਰੀ। ਇਸ ਲਈ ਕਾਂਗਰਸ ਵਿਕਾਸ ਜਾਂ ਆਪਣੇ ਕੰਮਾਂ ਦੀ ਬਜਾਏ ਬੇਅਦਬੀ ਤੇ ਗੋਲੀ ਕਾਂਡ ਨੂੰ ਮੁੱਖ ਮੁੱਦਾ ਬਣਾ ਤੇ ਵਿਰੋਧੀਆਂ ਨੂੰ ਪਸਤ ਕਰਨ ਦੀ ਕੋਸ਼ਿਸ਼ ਕਰੇਗੀ।
ਡੇਰਾ ਮੁਖੀ ਨੂੰ ਪੋਸ਼ਾਕ ਦੀ ਸੌਗਾਤ ਦਾ ਮਾਮਲਾ, ਭਗਵੰਤ ਮਾਨ ਨੇ ਬਾਦਲਾਂ ਤੇ ਮਜੀਠੀਆ ਦੇ ਪਾਸਪੋਰਟ ਜ਼ਬਤ ਕਰਨ ਦੀ ਕੀਤੀ ਅਪੀਲ
ਇਸ ਲਈ ਅਗਲੇ ਸਮੇਂ ਵਿੱਚ ਕਾਂਗਰਸ ਸਰਕਾਰ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਤੇਜ਼ੀ ਨਾਲ ਸਿਰੇ ਚਾੜ੍ਹ ਕੇ ਸਿੱਖ ਨੂੰ ਇਨਸਾਫ ਦੇਣ ਦੀ ਕੋਸ਼ਿਸ਼ ਕਰੇਗੀ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਅਕਾਲੀ ਦਲ ਦੇ ਰੋਲ ਨੂੰ ਉਭਾਰ ਨੇ ਵਿਰੋਧੀ ਧਿਰ ਦੇ ਪੈਰ ਉਖਾੜਨ ਦੀ ਕੋਸ਼ਿਸ਼ ਵੀ ਕੀਤੀ ਜਾਏਗੀ। ਇਹ ਸਭ ਪਿਛਲੇ ਦਿਨਾਂ ਦੀ ਕਾਰਵਾਈ ਤੋਂ ਸਪਸ਼ਟ ਹੈ। ਇਸ ਲਈ ਕਾਂਗਰਸ ਨੇ ਡੇਰਾ ਸਿਰਸਾ ਦੇ ਵੋਟ ਬੈਂਕ ਨੂੰ ਵੀ ਦਾਅ 'ਤੇ ਲਾ ਦਿੱਤਾ ਹੈ। ਡੇਰਾ ਪ੍ਰੇਮੀਆਂ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ।
ਪਤਾ ਲੱਗਾ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੂਰੀ ਪਲਾਨਿੰਗ ਨਾਲ ਡੇਰਾ ਸਿਰਸਾ ਦੇ ਮੁਖੀ ਨਾਲ ਸਿਆਸੀ ਸਾਂਝ ਦੇ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਆਸੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਇੱਕ ਪਾਸੇ ਸੁਖਬੀਰ ਬਾਦਲ ਦੇ ਤਾਰ ਡੇਰਾ ਮੁਖੀ ਨਾਲ ਜੋੜ ਰਹੀ ਹੈ ਤੇ ਨਾਲ ਹੀ ਬੇਅਦਬੀ ਮਾਮਲਿਆਂ ਵਿੱਚ ਪਿਛਲੀ ਅਕਾਲੀ ਸਰਕਾਰ ਦੀ ਨਾਲਾਇਕੀ ਨੂੰ ਉਜਾਗਰ ਕਰ ਰਹੀ ਹੈ।
ਇਸ ਲਈ ਹੀ ਜਾਖੜ ਨੇ ਐਤਵਾਰ ਨੂੰ ਡੇਰਾ ਮੁਖੀ ਬਾਰੇ ਅਦਾਲਤਾਂ ਵਿੱਚ ਦਿੱਤੇ ਹਲਫ਼ਨਾਮੇ ਉਜਾਗਰ ਕੀਤੇ ਹਨ, ਜੋ ਬਤੌਰ ਗ੍ਰਹਿ ਮੰਤਰੀ ਸੁਖਬੀਰ ਬਾਦਲ ਨੇ ਦਿੱਤੇ ਸਨ। ਜਾਖੜ ਨੇ ਕਿਹਾ ਕਿ ਡੇਰੇ ਨਾਲ ਗੁਪਤ ਸਮਝੌਤੇ ਮਗਰੋਂ ਲਏ ਯੂ-ਟਰਨ ਬਾਰੇ ਸੁਖਬੀਰ ਬਾਦਲ ਪੰਥ ਨੂੰ ਸਪੱਸ਼ਟ ਕਰਨ। ਕਾਂਗਰਸ ਦੇ ਨਾਲ ਹੀ ਆਮ ਆਦਮੀ ਪਾਰਟੀ ਸੁਖਬੀਰ ਬਾਦਲ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕਰ ਰਹੀ ਹੈ।
ਜਾਖੜ ਦਾ ਕਹਿਣਾ ਹੈ ਕਿ ਡੇਰਾ ਮੁਖੀ ਖ਼ਿਲਾਫ਼ ਸਾਲ 2007 ’ਚ ਹੀ ਕਾਰਵਾਈ ਕੀਤੀ ਹੁੰਦੀ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਰਗੀਆਂ ਘਟਨਾਵਾਂ ਨਹੀਂ ਵਾਪਰਨੀਆਂ ਸਨ। ਸੁਖਬੀਰ ਬਾਦਲ ਨੇ ਪੰਥ ਨਾਲੋਂ ਡੇਰਾ ਮੁਖੀ ਨਾਲ ਜ਼ਿਆਦਾ ਸਾਂਝ ਪੁਗਾਈ।
ਕਾਂਗਰਸ ਨੇ ਘੜੀ ਸੁਖਬੀਰ ਬਾਦਲ ਨੂੰ ਧੋਬੀ ਪਟਕੇ ਦੀ ਰਣਨੀਤੀ, ਇੱਕ ਤੀਰ ਨਾਲ ਕਈ ਨਿਸ਼ਾਨੇ
ਏਬੀਪੀ ਸਾਂਝਾ
Updated at:
20 Jul 2020 12:43 PM (IST)
ਸਾਲ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਚੋਣਾਂ ਵਿੱਚ ਕਾਂਗਰਸ ਆਪਣੀ ਮੁੱਖ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਖਿਲਾਫ ਇੱਕ ਵਾਰ ਮੁੜ ਬੇਅਦਬੀ ਤੇ ਗੋਲੀ ਕਾਂਡ ਨੂੰ ਮੁੱਖ ਮੁੱਦਾ ਬਣਾਉਣ ਜਾ ਰਹੀ ਹੈ। ਸੱਤਾਧਿਰ ਕਾਂਗਰਸ ਨੇ ਇਸ ਦੀ ਤਿਆਰੀ ਹੁਣ ਤੋਂ ਹੀ ਵਿੱਢ ਦਿੱਤੀ ਹੈ। ਇਸ ਲਈ ਕਾਂਗਰਸ ਨੇ ਇੱਕ ਤੀਰ ਨਾਲ ਕਈ ਨਿਸ਼ਾਨੇ ਫੁੰਡਣ ਦੀ ਤਰਕੀਬ ਬਣਾਈ ਹੈ।
- - - - - - - - - Advertisement - - - - - - - - -