ਪ੍ਰਦੇਸ਼ ਕਾਂਗਰਸ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਲੋਕਾਂ ਦੀ ਸਹਾਇਤਾ ਵਾਸਤੇ ਉਨ੍ਹਾਂ ਦੇ ਫਾਰਮ ਭਰਵਾਉਣ ਸਮੇਤ ਪ੍ਰੇਸ਼ਾਨ ਗਾਹਕਾਂ ਨੂੰ ਪ੍ਰਕ੍ਰਿਆ ਦੀਆਂ ਤਕਨੀਕੀਆਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। ਏ.ਟੀ.ਐਮ ਦੀ ਕਾਰਜਪ੍ਰਣਾਲੀ ਤੋਂ ਅਣਜਾਨ ਲੋਕਾਂ ਨੂੰ ਪਾਰਟੀ ਆਗੂਆਂ ਵੱਲੋਂ ਕੰਪਲੈਕਸ ਸਿਸਟਮ ਰਹੀਂ ਸਹਾਇਤਾ ਕੀਤੀ ਜਾਵੇਗੀ, ਜਦਕਿ ਹੋਰਾਂ ਨੂੰ ਵੱਖ-ਵੱਖ ਤਰੀਕਿਆਂ ਰਾਹੀਂ ਪ੍ਰਕ੍ਰਿਆ ਨੂੰ ਸਹਿਣ 'ਚ ਸਹਿਯੋਗ ਦਿੱਤਾ ਜਾਵੇਗਾ।
ਇਸ ਲੜੀ ਤਹਿਤ ਦਿਨ ਭਰ ਸਾਰੇ ਜ਼ਿਲ੍ਹਿਆਂ 'ਚ 100-150 ਪਾਰਟੀ ਆਗੂ ਤਾਇਨਾਤ ਰਹਿਣਗੇ। ਇਸ ਪ੍ਰੋਗਰਾਮ ਤਹਿਤ ਪਹਿਲੇ ਦਿਨ ਲੋੜਵੰਦ ਲੋਕਾਂ ਦੀ ਸਹਾਇਤਾ ਕੀਤੀ ਜਾਵੇਗੀ। ਕੈਪਟਨ ਸੰਧੂ ਨੇ ਦੱਸਿਆ ਕਿ ਰਾਹੁਲ ਗਾਂਧੀ ਦੇ ਨਿਰਦੇਸ਼ਾਂ ਮੁਤਾਬਕ ਕਾਂਗਰਸੀ ਆਗੂ ਲੋੜ ਪੈਣ 'ਤੇ ਲਾਈਨਾਂ 'ਚ ਲੱਗੇ ਲੋਕਾਂ ਲਈ ਚਾਹ ਪਾਣੀ ਦਾ ਪ੍ਰਬੰਧ ਵੀ ਕਰਨਗੇ।