Punjab News: ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਕਰੋੜਾਂ ਦੀ ਜਾਇਦਾਦ ਦੀ ਮਾਲਕਣ, ਮਨਪ੍ਰੀਤ ਬਾਦਲ ਤੇ ਡਿੰਪੀ ਢਿੱਲੋਂ ਬਹੁਤ ਪਿੱਛੇ
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਨੂੰ ਲੈ ਕੇ ਪਾਰਟੀਆਂ ਪੱਬਾਂ ਭਾਰ ਹੋਈਆਂ ਪਈਆਂ ਹਨ। ਦੱਸ ਦਈਏ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੈ। ਤੁਹਾਨੂੰ ਦੱਸਾਂਗੇ ਗਿੱਦੜਬਾਹਾ ਸੀਟ ਤੋਂ BJP, ਕਾਂਗਰਸ ਅਤੇ AAP ਦੇ ਉਮੀਦਵਾਰਾਂ..
Punjab assembly bypolls: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੈ। ਵਿਧਾਨ ਸਭਾ ਹਲਕਾ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ਲਈ 13 ਨਵੰਬਰ ਨੂੰ ਵੋਟਾਂ ਪੈਣਗੀਆਂ। ਨਾਮਜ਼ਦਗੀਆਂ ਦੇ ਆਖਰੀ ਦਿਨ ਪੰਜਾਬ ਦੇ ਕਈ ਵੱਡੇ ਆਗੂ ਨਾਮਜ਼ਦਗੀਆਂ ਦਾਖਲ ਕਰ ਰਹੇ ਹਨ। ਹਾਲਾਂਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਗਿੱਦੜਬਾਹਾ ਸੀਟ (giddarbaha seat) ਤੋਂ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਪ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ।
ਗਿੱਦੜਬਾਹਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਇਸ ਵਾਰ ਭਾਜਪਾ, ਕਾਂਗਰਸ ਅਤੇ 'ਆਪ' ਵਿਚਾਲੇ ਤਿਕੋਣਾ ਮੁਕਾਬਲਾ ਹੈ। ਗਿੱਦੜਬਾਹਾ ਤੋਂ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ, ‘ਆਪ’ ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦੀ ਪਤਨੀ ਹੈ।
ਤਿੰਨੋਂ ਉਮੀਦਵਾਰ ਕਰੋੜਪਤੀ ਹਨ
ਤਿੰਨੋਂ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰਾਂ ਵਿੱਚ ਆਪਣੀਆਂ ਜਾਇਦਾਦਾਂ ਦੇ ਵੇਰਵੇ ਵੀ ਦਿੱਤੇ ਹਨ। ਗਿੱਦੜਬਾਹਾ ਤੋਂ ਤਿੰਨੋਂ ਉਮੀਦਵਾਰ ਲੱਖਪਤੀ ਨਹੀਂ ਸਗੋਂ ਕਰੋੜਪਤੀ ਹਨ। ਤਿੰਨਾਂ ਕੋਲ ਕਰੋੜਾਂ ਦੀ ਜਾਇਦਾਦ ਹੈ। ਤਿੰਨਾਂ ਉਮੀਦਵਾਰਾਂ ਵੱਲੋਂ ਚੋਣ ਅਧਿਕਾਰੀ ਨੂੰ ਦਿੱਤੀ ਆਪਣੀ ਜਾਇਦਾਦ ਦੇ ਵੇਰਵਿਆਂ ਅਨੁਸਾਰ ਤਿੰਨਾਂ ਉਮੀਦਵਾਰਾਂ ਵਿੱਚੋਂ ਅੰਮ੍ਰਿਤਾ ਵੜਿੰਗ ਕੋਲ ਸਭ ਤੋਂ ਵੱਧ ਜਾਇਦਾਦ ਹੈ। ਅੰਮ੍ਰਿਤਾ ਵੜਿੰਗ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਤੋਂ ਵੀ ਜ਼ਿਆਦਾ ਅਮੀਰ ਹੈ।
ਮਨਪ੍ਰੀਤ ਬਾਦਲ ਦੇ ਬੈਂਕ ਖਾਤੇ ਵਿੱਚ 2.21 ਲੱਖ ਰੁਪਏ
ਨਾਮਜ਼ਦਗੀ ਪੱਤਰਾਂ ਵਿੱਚ ਦਿੱਤੀ ਜਾਇਦਾਦ ਦੀ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਬਾਦਲ ਕੋਲ ਕੁੱਲ 1.66 ਕਰੋੜ ਰੁਪਏ ਦੀ ਚੱਲ ਜਾਇਦਾਦ ਹੈ। ਉਨ੍ਹਾਂ ਕੋਲ 1.57 ਕਰੋੜ ਰੁਪਏ ਦੀ ਅਚੱਲ ਜਾਇਦਾਦ ਹੈ, ਜਿਸ ਵਿੱਚ ਇੱਕ ਵਪਾਰਕ ਇਮਾਰਤ ਵੀ ਸ਼ਾਮਲ ਹੈ। ਉਨ੍ਹਾਂ ਕੋਲ ਇੱਕ ਲੱਖ ਰੁਪਏ ਨਕਦ ਹਨ। ਜੇਕਰ ਬੈਂਕ ਖਾਤੇ ਦੀ ਗੱਲ ਕਰੀਏ ਤਾਂ ਉਸ ਦੇ ਖਾਤੇ 'ਚ 2.21 ਲੱਖ ਰੁਪਏ ਜਮ੍ਹਾ ਹਨ। ਜਦੋਂਕਿ ਮਨਪ੍ਰੀਤ ਸਿੰਘ ਬਾਦਲ ਕੋਲ 3.65 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਹਨ।
ਅੰਮ੍ਰਿਤਾ ਵੜਿੰਗ 9 ਕਰੋੜ ਰੁਪਏ ਦੀ ਜਾਇਦਾਦ ਦੀ ਮਾਲਕ ਹੈ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦੀ ਪਤਨੀ ਅਤੇ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਕੋਲ 9 ਕਰੋੜ ਰੁਪਏ ਤੋਂ ਵੱਧ ਦੀ ਚੱਲ ਅਤੇ ਅਚੱਲ ਜਾਇਦਾਦ ਹੈ। ਉਸ ਕੋਲ 4.61 ਕਰੋੜ ਰੁਪਏ ਦੀ ਚੱਲ ਜਾਇਦਾਦ ਅਤੇ 4.57 ਕਰੋੜ ਰੁਪਏ ਦੀ ਅਚੱਲ ਜਾਇਦਾਦ ਹੈ।
ਇਸ ਤੋਂ ਇਲਾਵਾ ਅੰਮ੍ਰਿਤਾ ਕੋਲ 2.73 ਲੱਖ ਰੁਪਏ ਨਕਦ ਹਨ। ਇਸ ਦੇ ਨਾਲ ਹੀ ਉਸ ਦੇ ਦੋ ਬੈਂਕ ਖਾਤੇ ਵੀ ਹਨ, ਜਿਨ੍ਹਾਂ ਵਿੱਚ 24669 ਰੁਪਏ ਜਮ੍ਹਾਂ ਹਨ। ਉਸ ਨੇ 65.69 ਲੱਖ ਰੁਪਏ ਦਾ ਨਿਵੇਸ਼ ਵੀ ਕੀਤਾ ਹੈ। ਇਸ ਤੋਂ ਇਲਾਵਾ ਅੰਮ੍ਰਿਤਾ ਵਿਆਹ ਦੇ ਗਹਿਣਿਆਂ ਦੀ ਵੀ ਸ਼ੌਕੀਨ ਹੈ। ਨਾਮਜ਼ਦਗੀ ਪੱਤਰਾਂ ਵਿੱਚ ਦਿੱਤੇ ਵੇਰਵਿਆਂ ਅਨੁਸਾਰ ਉਸ ਕੋਲ 33 ਲੱਖ ਰੁਪਏ ਦੇ ਗਹਿਣੇ ਹਨ।
ਜਾਣੋ ਆਪ ਉਮੀਦਵਾਰ ਡਿੰਪੀ ਢਿੱਲੋਂ ਕੋਲ ਕਿੰਨੀ ਜਾਇਦਾਦ
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਵੀ ਕਰੋੜਪਤੀ ਹਨ। ਡਿੰਪੀ ਢਿੱਲੋਂ ਲਗਭਗ 5 ਕਰੋੜ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਦਾ ਮਾਲਕ ਹੈ। ਉਸ ਕੋਲ 1.70 ਕਰੋੜ ਰੁਪਏ ਦੀ ਚੱਲ ਜਾਇਦਾਦ ਅਤੇ 3.28 ਕਰੋੜ ਰੁਪਏ ਦੀ ਅਚੱਲ ਜਾਇਦਾਦ ਹੈ। ਇਸ ਤੋਂ ਇਲਾਵਾ 22.06 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਹਨ। ਡਿੰਪੀ ਢਿੱਲੋਂ ਕੋਲ ਲਾਇਸੈਂਸੀ ਹਥਿਆਰ ਵੀ ਹੈ। ਉਸ ਕੋਲ ਇੱਕ ਪਿਸਤੌਲ ਹੈ, ਜਿਸ ਦੀ ਕੀਮਤ ਡੇਢ ਲੱਖ ਰੁਪਏ ਹੈ।