Lok Sabha Election: ਪੰਜਾਬ ‘ਚ ਕਾਂਗਰਸ ਦੇ ਉਮੀਦਵਾਰਾਂ ‘ਤੇ ਅੱਜ ਹੋਵੇਗਾ ਫ਼ੈਸਲਾ ? ਇਨ੍ਹਾਂ ਸੀਟਾਂ ‘ਤੇ ਫਸੇਗਾ ਪੇਚ !
ਕਾਂਗਰਸ ਸੂਤਰਾਂ ਅਨੁਸਾਰ ਮੌਜੂਦਾ 7 ਸੰਸਦ ਮੈਂਬਰਾਂ ਵਿੱਚੋਂ ਅੰਮ੍ਰਿਤਸਰ, ਖਡੂਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਦੀਆਂ ਸੀਟਾਂ ’ਤੇ ਫੈਸਲਾ ਲੰਬਿਤ ਹੋ ਸਕਦਾ ਹੈ। ਜਿਸ ਦੇ ਪਿੱਛੇ ਦਾ ਕਾਰਨ ਉਨ੍ਹਾਂ ਦੇ ਇਲਾਕਿਆਂ ਤੋਂ ਆਈਆਂ ਨੈਗੇਟਿਵ ਰਿਪੋਰਟਾਂ ਹਨ।
Punab News: ਲੋਕ ਸਭਾ ਚੋਣਾਂ 2024 ਦਾ ਐਲਾਨ ਆਉਣ ਵਾਲੇ ਦਿਨਾਂ ਵਿੱਚ ਕਿਸੇ ਵੀ ਸਮੇਂ ਹੋ ਸਕਦਾ ਹੈ। ਭਾਜਪਾ ਅਤੇ ਕਾਂਗਰਸ ਨੇ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਪਰ ਪੰਜਾਬ ਤੋਂ ਕਿਸੇ ਵੀ ਟਿਕਟ ਨੂੰ ਲੈ ਕੇ ਅਜੇ ਤੱਕ ਕੋਈ ਫੈਸਲਾ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਅੱਜ ਦਿੱਲੀ ਵਿੱਚ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਫਿਰ ਤੋਂ ਹੋਣ ਜਾ ਰਹੀ ਹੈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਪੰਜਾਬ ਦੇ 7 ਮੌਜੂਦਾ ਸੰਸਦ ਮੈਂਬਰਾਂ 'ਤੇ ਚਰਚਾ ਹੋ ਸਕਦੀ ਹੈ ਅਤੇ ਤਿੰਨ ਦੀਆਂ ਟਿਕਟਾਂ ਫਸ ਵੀ ਸਕਦੀਆਂ ਹਨ।
ਜਾਣਕਾਰੀ ਅਨੁਸਾਰ, ਦੇਵੇਂਦਰ ਯਾਦਵ ਨੇ ਆਪਣੇ ਪੰਜਾਬ ਦੌਰੇ ਦੌਰਾਨ ਸਥਾਨਕ ਲੋਕਾਂ ਅਤੇ ਕਾਂਗਰਸੀ ਵਰਕਰਾਂ ਨਾਲ ਮੌਜੂਦਾ ਸੰਸਦ ਮੈਂਬਰਾਂ ਦੀਆਂ ਟਿਕਟਾਂ ਬਾਰੇ ਚਰਚਾ ਕੀਤੀ ਹੈ। ਇਸ ਸਬੰਧੀ ਇੱਕ ਰਿਪੋਰਟ ਵੀ ਤਿਆਰ ਕੀਤੀ ਗਈ ਹੈ, ਜਿਸ ਨੂੰ ਉਹ ਕੱਲ੍ਹ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨਾਲ ਮਿਲ ਕੇ ਸੀਡਬਲਿਊਸੀ ਦੀ ਮੀਟਿੰਗ ਵਿੱਚ ਲੈ ਗਏ ਸਨ।
ਕਾਂਗਰਸ ਸੂਤਰਾਂ ਅਨੁਸਾਰ ਮੌਜੂਦਾ 7 ਸੰਸਦ ਮੈਂਬਰਾਂ ਵਿੱਚੋਂ ਅੰਮ੍ਰਿਤਸਰ, ਖਡੂਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਦੀਆਂ ਸੀਟਾਂ ’ਤੇ ਫੈਸਲਾ ਲੰਬਿਤ ਹੋ ਸਕਦਾ ਹੈ। ਜਿਸ ਦੇ ਪਿੱਛੇ ਦਾ ਕਾਰਨ ਉਨ੍ਹਾਂ ਦੇ ਇਲਾਕਿਆਂ ਤੋਂ ਆਈਆਂ ਨੈਗੇਟਿਵ ਰਿਪੋਰਟਾਂ ਹਨ।
ਕਿੱਥੇ-ਕਿੱਥੇ ਛਿੜਿਆ ਹੈ ਕਲੇਸ਼ ?
ਅੰਮ੍ਰਿਤਸਰ ਸੀਟ 'ਤੇ ਮਸਲਾ ਦੋ ਵੱਡੇ ਦਾਅਵੇਦਾਰਾਂ ਕਾਰਨ ਫਸਿਆ ਹੋਇਆ ਹੈ। ਮੌਜੂਦਾ ਸੰਸਦ ਮੈਂਬਰ ਗੁਰਜੀਤ ਔਜਲਾ ਇੱਕ ਵਾਰ ਇੱਥੋਂ ਜ਼ਿਮਨੀ ਚੋਣ ਅਤੇ 2019 ਦੀ ਲੋਕ ਸਭਾ ਚੋਣ ਜਿੱਤ ਚੁੱਕੇ ਹਨ। ਇਸ ਵਾਰ ਵੀ ਉਨ੍ਹਾਂ ਨੇ ਦਾਅਵਾ ਪੇਸ਼ ਕੀਤਾ ਹੈ ਪਰ ਅੰਮ੍ਰਿਤਸਰ ਤੋਂ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੇ ਵੀ ਆਪਣੀ ਉਮੀਦਵਾਰੀ ਪੇਸ਼ ਕੀਤੀ ਹੈ। ਉਹ ਅੰਮ੍ਰਿਤਸਰ ਤੋਂ ਹਿੰਦੂ ਆਗੂ ਨੂੰ ਟਿਕਟ ਦੇਣ ਦੀ ਵਕਾਲਤ ਕਰਕੇ ਆਪਣਾ ਦਾਅਵਾ ਪੇਸ਼ ਕਰ ਰਿਹਾ ਹੈ।
ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ ਮੌਜੂਦਾ ਸੰਸਦ ਮੈਂਬਰ ਹਨ ਅਤੇ ਉਨ੍ਹਾਂ ਵੱਲੋਂ ਵੀ ਦਾਅਵਾ ਪੇਸ਼ ਕੀਤਾ ਗਿਆ ਹੈ ਪਰ ਇੱਥੋਂ ਰਾਣਾ ਗੁਰਜੀਤ ਸਿੰਘ ਨੇ ਵੀ ਦਾਅਵਾ ਪੇਸ਼ ਕੀਤਾ ਹੈ। ਜਿਸ ਤੋਂ ਬਾਅਦ ਕਾਂਗਰਸ ਵੀ ਇਸ ਸੀਟ ਨੂੰ ਲੈ ਕੇ ਭੰਬਲਭੂਸੇ ਵਿੱਚ ਫਸੀ ਹੋਈ ਹੈ।
ਪੰਜਾਬ ਦੇ ਖਡੂਰ ਸਾਹਿਬ ਤੋਂ ਰਿਪੋਰਟ ਚੰਗੀ ਨਹੀਂ ਹੈ। CWC ਇਸ 'ਤੇ ਵੀ ਵਿਚਾਰ ਕਰ ਰਿਹਾ ਹੈ। ਦਰਅਸਲ, 2022 ਦੀਆਂ ਲੋਕ ਸਭਾ ਚੋਣਾਂ ਦੌਰਾਨ ਮੌਜੂਦਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਆਪਣੇ ਬੇਟੇ ਨੂੰ ਟਿਕਟ ਨਾ ਦੇਣ ਤੋਂ ਨਾਰਾਜ਼ ਸਨ। ਇੰਨਾ ਹੀ ਨਹੀਂ ਉਨ੍ਹਾਂ ਦਾ ਭਰਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਹੀ ਅਕਾਲੀ ਦਲ 'ਚ ਸ਼ਾਮਲ ਹੋ ਗਿਆ ਸੀ। ਇਸੇ ਤਰ੍ਹਾਂ ਲੁਧਿਆਣਾ ਸੀਟ ਲਈ ਇਨਪੁਟਸ ਸਹੀ ਨਹੀਂ ਹਨ, ਪਰ ਉਨ੍ਹਾਂ ਲਈ ਕੋਈ ਵੱਡਾ ਦਾਅਵਾ ਨਹੀਂ ਕੀਤਾ ਗਿਆ ਹੈ।