ਪੜਚੋਲ ਕਰੋ

'ਆਪ' ਨੇ ਕੈਪਟਨ ਦੇ ਵੋਟਰ ਆਉਟਰੀਚ ਸਮਾਗਮ 'ਤੇ ਕੀਤਾ ਇਤਰਾਜ, ਕਿਹਾ ਕਿਸਾਨਾਂ ਦੇ ਆਦੇਸ਼ਾਂ ਖ਼ਿਲਾਫ਼ ਜਾ ਕਾਂਗਰਸ

ਆਪ ਪੰਜਾਬ ਨੇ ਕੈਪਟਨ ਅਮਰਿੰਦਰ ਦੇ 'ਵੋਟਰ ਆਊਟਰੀਚ' (ਵੋਟਰਾਂ ਤੱਕ ਪਹੁੰਚ) ਸਮਾਗਮ 'ਤੇ ਇਤਰਜ਼ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਆਪਣੀ ਸਰਕਾਰ ਦੀ ਆੜ ਵਿੱਚ ਕਿਸਾਨਾਂ ਦੇ ਆਦੇਸ਼ਾਂ ਦੇ ਖ਼ਿਲਾਫ਼ ਜਾ ਕੇ ਚੋਣਾਵੀਂ ਸਮਾਗਮਾਂ ਨੂੰ ਅੰਜਾਮ ਦੇ ਰਹੀ ਹੈ। 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਦੇ 'ਵੋਟਰ ਆਊਟਰੀਚ' (ਵੋਟਰਾਂ ਤੱਕ ਪਹੁੰਚ) ਸਮਾਗਮ 'ਤੇ ਇਤਰਜ਼ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਆਪਣੀ ਸਰਕਾਰ ਦੀ ਆੜ ਵਿੱਚ ਕਿਸਾਨਾਂ ਦੇ ਆਦੇਸ਼ਾਂ ਦੇ ਖ਼ਿਲਾਫ਼ ਜਾ ਕੇ ਚੋਣਾਵੀਂ ਸਮਾਗਮਾਂ ਨੂੰ ਅੰਜਾਮ ਦੇ ਰਹੀ ਹੈ। 

ਇਸ ਦੇ ਨਾਲ ਹੀ 'ਆਪ' ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਦਿੱਲੀ ਜਾ ਕੇ ਪ੍ਰਦਰਸ਼ਨ ਕਰਨ ਦੇ ਦਿੱਤੇ ਬਿਆਨ ਨੂੰ ਗ਼ੈਰ ਜ਼ਿੰਮੇਵਾਰਨਾ ਕਰਾਰ ਦਿੰਦਿਆਂ ਕਿਸਾਨਾਂ ਨਾਲ ਧੋਖ਼ਾ ਕਰਨ ਦਾ ਦੋਸ਼ ਵੀ ਲਾਇਆ ਹੈ।

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਕੀਤੀ ਪ੍ਰੈਸ ਕਾਨਫਰੰਸ ਦੌਰਾਨ 'ਆਪ' ਦੀ ਕੌਮੀ ਕਾਰਜਕਰਨੀ ਦੇ ਮੈਂਬਰ ਅਤੇ ਵਿਧਾਇਕ ਅਮਨ ਅਰੋੜਾ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਅਪੀਲ ਕੀਤੀ ਹੈ ਕਿ ਉਹ ਕਾਂਗਰਸ ਅਤੇ ਕੈਪਟਨ ਦੀ ਲਗਾਮ ਖਿੱਚਣ ਜਾਂ ਫਿਰ ਹੋਰਨਾਂ ਰਾਜਸੀ ਪਾਰਟੀਆਂ ਨੂੰ ਰੈਲੀਆਂ ਅਤੇ ਹੋਰ ਸਮਾਗਮ ਨਾ ਕਰਨ ਦੇ ਆਪਣੇ ਆਦੇਸ਼ਾਂ 'ਤੇ ਮੁੱੜ ਵਿਚਾਰ ਕਰੇ ਨਹੀਂ ਤਾਂ ਕਾਂਗਰਸ ਦੀ ਤਰਾਂ ਹੋਰ ਪਾਰਟੀਆਂ ਨੂੰ ਵੀ ਰਾਜਨੀਤਿਕ ਸਮਾਗਮ ਕਰਨ ਦੀ ਇਜ਼ਾਜਤ ਦੇਣ।

ਉਨਾਂ ਕਿਹਾ ਕਿ ਇਹ ਕਿਸਾਨ ਮੋਰਚੇ ਦੀ ਰਾਜਸੀ ਪਾਰਟੀਆਂ ਨਾਲ ਬੈਠਕ ਵਿੱਚ ਤੈਅ ਹੋਈਆਂ ਸ਼ਰਤਾਂ ਦੀ ਸ਼ਰੇਆਮ ਉਲੰਘਣਾ ਹੈ। ਸਾਢੇ ਚਾਰ ਸਾਲ ਫਾਰਮ ਹਾਊਸ ਵਿੱਚ ਬੈਠੇ ਰਹੇ ਕੈਪਟਨ ਨੂੰ ਹੁਣ ਚੋਣਾ ਤੋਂ ਪਹਿਲਾਂ ਲੋਕ ਕੋਲ ਜਾਣਾ ਯਾਦ ਆ ਗਿਆ ਹੈ। ਚੰਗਾ ਇਹ ਹੁੰਦਾ ਕਿ ਐਨਾਂ ਸਮਾਂ ਫਾਰਮ ਹਾਊਸ 'ਤੇ ਮਸਤ ਰਹਿਣ ਵਾਲੇ ਮੁੱਖ ਮੰਤਰੀ ਕਿਸਾਨ ਮੋਰਚੇ ਦੀ ਗੱਲ ਮੰਨ ਕੇ ਤਿੰਨ ਮਹੀਨੇ ਹੋਰ ਘਰ ਬੈਠੇ ਰਹਿੰਦੇ। ਅੱਜ ਚੋਣਾ ਤੋਂ ਮਹਿਜ ਕੁੱਝ ਮਹੀਨੇ ਪਹਿਲਾਂ ਲੋਕਾਂ ਵਿੱਚ ਜਾ ਕੇ ਉਨਾਂ ਝੂਠੇ ਵਾਅਦੇ ਕਰਨੇ ਸ਼ੁਰੂ ਕਰ ਦਿੱਤੇ ਹਨ।

ਵਿਧਾਇਕ ਅਮਨ ਅਰੋੜਾ ਨੇ ਕਿਹਾ, 'ਚੋਣਾ ਤੋਂ ਪਹਿਲਾਂ ਸ੍ਰੀ ਗੁੱਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਲੋਕਾਂ ਨਾਲ ਝੂਠੇ ਵਾਅਦੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਚੋਣਾ ਤੋਂ ਚੰਦ ਮਹੀਨੇ ਪਹਿਲਾਂ ਲੋਕਾਂ ਦੀ ਯਾਦ ਕਿਉਂ ਆਈ? ਕਿਉਂਕਿ ਲੋਕ ਇਸ ਵਾਰ ਬਦਲਾਅ ਚਾਹੁੰਦੇ ਹਨ। ਇਸ ਲਈ ਕੈਪਟਨ ਦੀ ਝੂਠੇ ਵਾਅਦਿਆਂ ਦੀ ਦਾਲ ਹੁਣ ਨਹੀਂ ਗਲਣੀ।'

ਅਰੋੜਾ ਨੇ ਕਿਹਾ ਕਿ, "ਕੇਵਲ ਕੈਪਟਨ ਨੂੰ ਰਾਜਨੀਤਿਕ ਸਾਮਗਮ ਕਰਨ ਦੀ ਇਜ਼ਾਜਤ ਦੇਣਾ ਦੂਜੀਆਂ ਪਾਰਟੀਆਂ ਨਾਲ ਬੇਇਨਸਾਫ਼ੀ ਹੈ। ਇਸ ਦਾ ਸਿੱਧਾ ਲਾਭ ਕੇਂਦਰ ਦੀ ਮੋਦੀ ਸਰਕਾਰ ਨੂੰ ਹੋਵੇਗਾ। ਉਨਾਂ ਕਿਹਾ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਪਾਰਟੀ ਦੇ ਆਗੂ ਅਤੇ ਸਮਰਥਕ ਕਿਸਾਨਾਂ ਨਾਲ ਖੜੇ ਰਹਿਣਗੇ।"

'ਆਪ' ਆਗੂ ਨੇ ਕਿਹਾ, "ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਇਹ ਲੜਾਈ ਕਿਸਾਨਾਂ ਦੀ ਹੀ ਨਹੀਂ ਬਲਕਿ ਸਾਰੇ ਵਰਗਾਂ ਦੀ ਲੜਾਈ ਹੈ।" ਉਨਾਂ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੇ ਧਰਨੇ ਅਤੇ ਉਨਾਂ ਦੀ ਸ਼ਹਾਦਤ ਤੋਂ ਆਮ ਲੋਕਾਂ ਨੂੰ ਹੋ ਰਹੀਆਂ ਮੁਸ਼ਕਲਾਂ ਲਈ ਕੇਂਦਰ ਦੀ ਮੋਦੀ ਸਰਕਾਰ ਦੇ ਨਾਲ ਨਾਲ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਵੀ ਬਰਾਬਰ ਦੇ ਜ਼ਿੰਮੇਵਾਰ ਹਨ। ਜੇਕਰ ਕੇਂਦਰ ਵੱਲੋਂ ਖੇਤੀ ਸੁਧਾਰਾਂ ਲਈ ਬਣਾਈ ਕਮੇਟੀ ਦੇ ਮੈਂਬਰ ਹੋਣ ਦੇ ਨਾਤੇ ਕੈਪਟਨ ਅਮਰਿੰਦਰ ਸਿੰਘ ਸਮਾਂ ਰਹਿੰਦੇ ਇਨਾਂ ਕਾਲੇ ਕਾਨੂੰਨਾਂ ਦੀ ਕਾਲੀ ਸਚਾਈ ਲੋਕਾਂ ਵਿੱਚ ਰੱਖਦੇ ਅਤੇ ਹਰਸਿਮਰਤ ਕੌਰ ਬਾਦਲ ਇਨਾਂ ਬਿਲਾਂ 'ਤੇ ਦਸਤਖ਼ਤ ਨਾ ਕਰਦੀ ਤਾਂ ਅੱਜ ਇਹ ਦਿਨ ਨਾ ਦੇਖਣੇ ਪੈਂਦੇ।

ਉਨਾਂ ਅੱਗੇ ਕਿਹਾ, ''ਜੇ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਕਿਸਾਨਾਂ ਦੇ ਧਰਨਿਆਂ ਨਾਲ ਸੂਬੇ ਨੂੰ ਆਰਥਿਕ ਨੁਕਸਾਨ ਹੋ ਰਿਹਾ ਹੈ ਤਾਂ ਕੈਪਟਨ ਦੱਸਣ ਕਿ ਉਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਕਾਲੇ ਕਾਨੂੰਨ ਵਾਪਸ ਲੈਣ ਲਈ ਹੁਣ ਤੱਕ ਕਿਹੜਾ ਦਬਾਅ ਬਣਾਇਆ ਹੈ। ਇਹ ਵੀ ਦੱਸਣ ਕਿ ਇਨਾਂ ਧਰਨਿਆਂ ਤੋਂ ਪਹਿਲਾਂ ਪੰਜਾਬ ਨੂੰ ਆਰਥਿਕ ਨੁਕਸਾਨ ਤੋਂ ਬਚਾਉਣ ਲਈ ਕੈਪਟਨ ਨੇ ਕਿਹੜੇ ਕਦਮ ਚੁੱਕੇ ਹਨ? ਇਨਾਂ ਧਰਨਿਆਂ ਤੇ ਪ੍ਰਦਰਸ਼ਨਾਂ ਤੋਂ ਪਹਿਲਾਂ ਸੂਬੇ ਦੇ ਵਾਪਾਰ ਨੂੰ ਆਰਥਿਕ ਰੂਪ ਤੋਂ ਮਜ਼ਬੂਤ ਬਣਾਉਣ ਲਈ ਉਨਾਂ ਕੀ ਕੀਤਾ ਹੈ?''

ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ , ''ਪੰਜਾਬ ਵਿੱਚ ਕਿਸਾਨਾਂ ਤੋਂ ਇਲਾਵਾ ਅਧਿਆਪਕ, ਡਾਕਟਰ, ਆਂਗਣਵਾੜੀ ਵਰਕਰ, ਰੋਡਵੇਜ਼ ਕਰਮਚਾਰੀ ਸਮੇਤ ਅਨੇਕਾਂ ਵਰਗ ਧਰਨੇ 'ਤੇ ਬੈਠੇ ਹਨ। ਕੀ ਕੈਪਟਨ ਅਮਰਿੰਦਰ ਸਿੰਘ ਉਨਾਂ ਨੂੰ ਵੀ ਦਿੱਲੀ ਜਾਂ ਹਰਿਆਣਾ ਭੇਜਣਾ ਚਾਹੁੰਦੇ ਹਨ?"

ਅਰੋੜਾ ਨੇ ਕਿਹਾ ਕਿ, "2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਨੂੰ ਐਮ.ਐਸ.ਪੀ ਦੀ ਗਰੰਟੀ, ਨੌਜਵਾਨਾਂ ਨੂੰ ਰੋਜ਼ਗਾਰ, ਸਸਤੀ ਬਿਜਲੀ, ਠੇਕਾ ਭਰਤੀ ਬੰਦ ਕਰਾ ਕੇ ਰੈਗੂਲਰ ਨੌਕਰੀਆਂ ਦਾ ਪ੍ਰਬੰਧ ਕਰਨ ਜਿਹੇ ਮੁੱਦੇ ਪਾਰਟੀ ਲਈ ਪ੍ਰਮੁੱਖ ਕੰਮਾਂ 'ਚ ਸ਼ਾਮਲ ਹੋਣਗੇ।"

 

 

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget