ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸੀ ਕੌਂਸਲਰ ਨੇ ਫੜਿਆ 'AAP' ਦਾ ਪੱਲਾ
ਨਗਰ ਪੰਚਾਇਤ ਬੱਧਨੀ ਕਲਾਂ ਦੇ ਵਾਰਡ ਨੰਬਰ 12 ਤੋਂ ਮੌਜੂਦਾ ਕਾਂਗਰਸੀ ਕੌਂਸਲਰ ਅੰਗਰੇਜ਼ ਸਿੰਘ ਗੌਰੀ ਮਾਨ ਆਪਣੇ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ 'AAP' ਵਿੱਚ ਸ਼ਾਮਲ ਹੋ ਗਏ।

Punjab News: ਪੰਜਾਬ ਦੀ ਸਿਆਸਤ ਵਿੱਚ ਹਲਚਲ ਮੱਚ ਗਈ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਨਗਰ ਪੰਚਾਇਤ ਬੱਧਨੀ ਕਲਾਂ ਦੇ ਵਾਰਡ ਨੰਬਰ 12 ਤੋਂ ਮੌਜੂਦਾ ਕਾਂਗਰਸੀ ਕੌਂਸਲਰ ਅੰਗਰੇਜ਼ ਸਿੰਘ ਗੌਰੀ ਮਾਨ ਆਪਣੇ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ 'AAP' ਵਿੱਚ ਸ਼ਾਮਲ ਹੋ ਗਏ।
ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਸ਼ਰਮਾ, ਨਗਰ ਪੰਚਾਇਤ ਪ੍ਰਧਾਨ ਜਗਜੀਤ ਸਿੰਘ ਦਿਸ਼ਾ, ਅਮਨਦੀਪ ਸਿੰਘ ਸਿੱਧੂ ਨੰਬਰਦਾਰ ਨੇ ਵੱਖ-ਵੱਖ ਪਾਰਟੀਆਂ ਛੱਡ ਕੇ 'ਆਪ' ਵਿੱਚ ਸ਼ਾਮਲ ਹੋਣ ਵਾਲੇ ਲਗਭਗ 50 ਲੋਕਾਂ ਦਾ ਸਨਮਾਨ ਕੀਤਾ। ਇਸ ਸਮੇਂ ਕੌਂਸਲਰ ਅੰਗਰੇਜ਼ ਸਿੰਘ ਗੌਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੇ 'ਆਪ' ਦੀਆਂ ਲੋਕਾਂ ਦੇ ਹੱਕਾਂ ਲਈ ਨੀਤੀਆਂ ਨੂੰ ਦੇਖ ਕੇ ਇਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















