Punjab Congress on Moose Wala Murder Case: ਕਾਂਗਰਸ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਸੀਬੀਆਈ ਜਾਂ ਐਨਆਈਏ ਤੋਂ ਹੋਣੀ ਚਾਹੀਦੀ ਹੈ। ਪਾਰਟੀ ਦੇ ਬੁਲਾਰੇ ਸ਼ਕਤੀ ਸਿੰਘ ਗੋਹਿਲ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ "ਪਬਲੀਸਿਟੀ ਸਟੰਟ" ਵਜੋਂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਈ ਜਿਸ ਕਾਰਨ ਉਨ੍ਹਾਂ ਦੀ ਮੌਤ ਹੋਈ।


ਪ੍ਰੈੱਸ ਕਾਨਫਰੰਸ 'ਚ ਕਾਂਗਰਸ ਬੁਲਾਰੇ ਨੇ ਕਿਹਾ- ਮੈਂ ਦਿੱਲੀ 'ਚ ਬੈਠ ਕੇ ਪੰਜਾਬ ਦੀ ਸਰਕਾਰ ਚਲਾਉਣ ਵਾਲੇ ਕੇਜਰੀਵਾਲ ਜੀ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਮੂਸੇਵਾਲਾ ਦੀ ਸੁਰੱਖਿਆ ਕਿਉਂ ਵਾਪਸ ਲਈ ਗਈ, ਜਦੋਂ ਕੇਂਦਰੀ ਖੁਫੀਆ ਏਜੰਸੀਆਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਖ਼ਤਰਾ ਹੈ? ਗੋਹਿਲ ਨੇ ਇਹ ਵੀ ਸਵਾਲ ਕੀਤਾ ਕਿ ਸੂਬਾ ਸਰਕਾਰ ਦੱਸੇ ਕਿ ਕਿਸ ਖੁਫੀਆ ਮੁਲਾਂਕਣ ਤੋਂ ਬਾਅਦ ਗਾਇਕ ਦੀ ਸੁਰੱਖਿਆ ਵਾਪਸ ਲਈ ਗਈ ਸੀ? ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਸੀਬੀਆਈ ਜਾਂ ਐਨਆਈਏ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ।


ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਐਤਵਾਰ ਨੂੰ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਮੂਸੇਵਾਲਾ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੀ 'ਆਪ' ਸਰਕਾਰ ਨੇ ਮੂਸੇਵਾਲਾ ਦੀ ਸੁਰੱਖਿਆ ਘਟਾ ਦਿੱਤੀ ਸੀ। ਪੰਜਾਬ ਪੁਲਿਸ ਅਤੇ ਉਤਰਾਖੰਡ ਐਸਟੀਐਫ ਨੇ ਦੇਹਰਾਦੂਨ ਤੋਂ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ 6 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੋਬਾਈਲ ਲੋਕੇਸ਼ਨ ਦੇ ਆਧਾਰ 'ਤੇ ਪੰਜਾਬ ਪੁਲਿਸ ਅਤੇ ਐਸਟੀਐਫ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਲੌਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।


ਉਧਰ ਮੰਗਲਵਾਰ ਨੂੰ ਲੱਖਾਂ ਫੈਨਸ ਅਤੇ ਨਮ ਅੱਖਾਂ ਨਾਲ ਸਿੱਧੂ ਦੇ ਮਾਪਿਆਂ ਨੇ ਮਰਹੂਮ ਸਿੰਗਰ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੂਸੇਵਾਲਾ ਵਿੱਚ ਕੀਤਾ ਗਿਆ। ਇਸ ਦੌਰਾਨ ਭਾਰੀ ਗਿਣਤੀ ਵਿੱਚ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪੁੱਜੇ ਅਤੇ ਉਨ੍ਹਾਂ ਦੇ ਚਹੇਤੇ ਟਰੈਕਟਰ 5911 'ਤੇ ਸਿੰਗਰ ਦੀ ਅੰਤਿਮ ਯਾਤਰਾ ਕੱਢੀ ਗਈ।


ਇਹ ਵੀ ਪੜ੍ਹੋ: ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਕੀਤੇ ਦਿੱਲੀ ਦੇ ਮੰਤਰੀ Satyendar Jain ਨੂੰ 9 ਜੂਨ ਤੱਕ ਭੇਜਿਆ ਈਡੀ ਦੀ ਹਿਰਾਸਤ ਵਿੱਚ