ਪੜਚੋਲ ਕਰੋ

'ਆਪ' ਦੇ ਕਾਂਗਰਸ ਤੇ ਇਲਜ਼ਾਮ, ਕਾਂਗਰਸ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ 'ਤੇ ਪੰਜਾਬੀਆਂ ਨੂੰ ਇਨਸਾਫ਼ ਨਹੀਂ ਦੇਣਾ ਚਾਹੁੰਦੀ

ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ, ‘‘ ਕਾਂਗਰਸ ਸਰਕਾਰ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ, ਕੋਟਕਪੂਰਾ ਗੋਲੀ ਕਾਂਡ ਅਤੇ ਨਸ਼ਾ ਜਿਹੇ ਮਾਮਲਿਆਂ ’ਤੇ ਪੰਜਾਬੀਆਂ ਨੂੰ ਇਨਸਾਫ਼ ਨਹੀਂ ਦੇਣਾ ਚਾਹੁੰਦੀ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ, ‘‘ ਕਾਂਗਰਸ ਸਰਕਾਰ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ, ਕੋਟਕਪੂਰਾ ਗੋਲੀ ਕਾਂਡ ਅਤੇ ਨਸ਼ਾ ਜਿਹੇ ਮਾਮਲਿਆਂ ’ਤੇ ਪੰਜਾਬੀਆਂ ਨੂੰ ਇਨਸਾਫ਼ ਨਹੀਂ ਦੇਣਾ ਚਾਹੁੰਦੀ, ਕਿਉਂਕਿ ਸਰਕਾਰ ਇਨਾਂ ਮਾਮਲਿਆਂ ਨੂੰ ਕੇਵਲ ਚੋਣਾਵੀਂ ਮੁੱਦਿਆਂ ਵਜੋਂ ਵਰਤ ਰਹੀ ਹੈ। ਇਸੇ ਲਈ ਕਾਂਗਰਸ ਸਰਕਾਰ ਪੰਜਾਬ ਦੇ ਐਡਵੋਕੇਟ ਜਰਨਲ (ਏ.ਜੀ.) ਦੀ ਨਿਯੁਕਤੀ ਕਰਨ ਤੋਂ ਭੱਜ ਰਹੀ ਹੈ।’’ 

ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਇਨਸਾਫ਼ ਦੇਣ ਲਈ ਜਲਦ ਤੋਂ ਜਲਦ ਪੰਜਾਬ ਹਿਤੈਸ਼ੀ, ਇਮਾਨਦਾਰ ਅਤੇ ਸੀਨੀਅਰ ਐਡਵੋਕੇਟ ਨੂੰ ਪੰਜਾਬ ਦਾ ਐਡਵੋਕੇਟ ਜਨਰਲ (ਏ.ਜੀ.) ਬਣਾਇਆ ਜਾਵੇ। 

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਚੰਨੀ ਸਰਕਾਰ ਵਿੱਚਕਾਰ ਚੱਲ ਰਹੀ ਆਪਸੀ ਖਿੱਚੋਤਾਣ ਜੱਗ ਜ਼ਾਹਰ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੰਦਰੂਨੀ ਲੜਾਈ ਕਾਰਨ ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ (ਏ.ਜੀ.) ਨਿਯੁਕਤ ਨਹੀਂ ਕੀਤੀ ਜਾ ਰਿਹਾ, ਜਿਸ ਕਾਰਨ ਸੁਪਰੀਮ ਕੋਰਟ ਸਮੇਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸੂਬੇ ਦੀਆਂ ਅਦਾਲਤਾਂ ਵਿੱਚ ਚੱਲਦੇ ਪੰਜਾਬ ਸਰਕਾਰ ਦੇ ਕੇਸਾਂ ਦੀ ਕੋਈ ਪੈਰਵੀ ਨਹੀਂ ਹੋ ਰਹੀ।

ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਪੰਜਾਬ ਵਾਸੀਆਂ ਨਾਲ ਦਾਅਵੇ ਅਤੇ ਵਾਅਦੇ ਕਰ ਰਹੀ ਹੈ ਕਿ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ, ਕੋਟਕਪੂਰਾ ਗੋਲੀ ਕਾਂਡ ਅਤੇ ਨਸ਼ੇ ਦੇ ਮਾਮਲਿਆਂ ਵਿੱਚ ਪੰਜਾਬ ਵਾਸੀਆਂ ਨੂੰ ਇਨਸਾਫ਼ ਦਿੱਤਾ ਜਾਵੇਗਾ, ਪਰ ਅਸਲੀਅਤ ਇਹ ਹੈ ਕਿ ਜਦੋਂ ਸਰਕਾਰ ਕੋਲ ਐਡਵੋਕੇਟ ਜਨਰਲ ਹੀ ਨਹੀਂ ਹੈ ਤਾਂ ਅਦਾਲਤਾਂ ਵਿੱਚ ਜਾ ਕੇ ਇਨਾਂ ਕੇਸਾਂ ਦੀ ਪੈਰਵੀ ਕੌਣ ਕਰੇਗਾ ? ਏ.ਜੀ. ਤੋਂ ਬਿਨ੍ਹਾਂ ਅਦਾਲਤੀ ਕੇਸ ਕਿਵੇਂ ਜਿੱਤੇ ਜਾਣਗੇ? ਕਿਵੇਂ ਪੰਜਾਬ ਵਾਸੀਆਂ ਨੂੰ ਇਨਸਾਫ਼ ਮਿਲੇਗਾ?

‘ਆਪ’ ਆਗੂ ਨੇ ਕਿਹਾ ਕਿ ਕਾਂਗਰਸੀਆਂ ਦੀ ਆਪਸੀ ਖਿੱਚੋਤਾਣ ਨਾਲ ਪੰਜਾਬ ਦੇ ਹਿੱਤਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ ਅਤੇ ਕਾਂਗਰਸ ਸਰਕਾਰ ਬੇਅਦਬੀ, ਗੋਲੀ ਕਾਂਡ ਅਤੇ ਨਸ਼ਿਆਂ ਦੇ ਮਾਮਲਿਆਂ ’ਤੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰ ਰਹੀ ਹੈ। ਜੇ ਕਾਂਗਰਸ ਦੀ ਮਨਸਾ ਇਨਸਾਫ਼ ਦੇਣ ਦੀ ਹੁੰਦੀ ਤਾਂ ਪੌਣੇ ਪੰਜ ਸਾਲਾਂ ਦੇ ਰਾਜ ਦੌਰਾਨ ਬੇਅਦਬੀ ਦੇ ਦੋਸ਼ੀਆਂ ਅਤੇ ਸਾਜਿਸ਼ਕਾਰਾਂ ਨੂੰ ਗ੍ਰਿਫ਼ਤਾਰ ਕਰਕੇ ਲੋਕਾਂ ਸਾਹਮਣੇ ਪੇਸ਼ ਕਰਦੀ। 

ਚੀਮਾ ਨੇ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿੱਚ ਉਚ ਪੁਲੀਸ ਅਧਿਕਾਰੀਆਂ ਵੱਲੋਂ ਪੇਸ਼ ਕੀਤੀ ਗਈ ਜਾਂਚ ਰਿਪੋਰਟ ਵਿੱਚ ‘ਨਸ਼ੇ ਦੇ ਸਰਗਣਾ’ ਦਾ ਨਾਂਅ ਉਜਾਗਰ ਕੀਤਾ ਗਿਆ ਹੈ, ਪਰ ਕਾਂਗਰਸ ਸਰਕਾਰ ਬਹਾਨੇਬਾਜੀ ਕਰਕੇ ‘ਨਸ਼ੇ ਦੇ ਸਰਗਣੇ’ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ ਹੈ, ਕਿਉਂਕਿ ਕਾਂਗਰਸੀ ਆਗੂਆਂ ਦੀਆਂ ਅੰਦਰੂਨੀ ਤੰਦਾਂ ਵੀ ਨਸ਼ਿਆਂ ਦੇ ਸੁਦਾਗਰਾਂ ਨਾਲ ਜੁੜਦੀਆਂ ਹਨ।

ਚੰਨੀ ਸਰਕਾਰ ਨੂੰ ਚੁਣੌਤੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇ ਸਰਕਾਰ ਸੱਚਮੁੱਚ ਹੀ ਪੰਜਾਬ ਵਾਸੀਆਂ ਨੂੰ ਬੇਅਦਬੀ, ਗੋਲੀ ਕਾਂਡ ਅਤੇ ਨਸ਼ਿਆਂ ਸਮਤੇ ਹੋਰਨਾਂ ਮਾਮਲਿਆਂ ਵਿੱਚ ਇਨਸਾਫ਼ ਦੇਣਾ ਚਾਹੁੰਦੀ ਹੈ ਤਾਂ ਕਿਸੇ ਪੰਜਾਬ ਹਿਤੈਸ਼ੀ, ਇਮਾਨਦਾਰ ਅਤੇ ਸੀਨੀਅਰ ਐਡਵੋਕੇਟ ਨੂੰ ਤੁਰੰਤ ਐਡਵੋਕੇਟ ਜਨਰਲ (ਏ.ਜੀ.) ਪੰਜਾਬ ਦੇ ਅਹੁਦੇ ’ਤੇ ਨਿਯੁਕਤ ਕਰੇ, ਤਾਂ ਜੋ ਪੰਜਾਬ ਵਾਸੀਆਂ ਨੂੰ ਚੰਨੀ ਸਰਕਾਰ ਦੀ ਕਾਰਗੁਜ਼ਾਰੀ ਦਾ ਪਤਾ ਚੱਲ ਸਕੇ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Embed widget