ਚੰਡੀਗੜ੍ਹ: ਪੰਜਾਬ ਸਰਕਾਰ ਆਮ ਆਦਮੀ ਪਾਰਟੀ ਦੇ ਪੰਜ ਵਿਧਾਇਕਾਂ ਦੇ ਅਸਤੀਫ਼ੇ ਸਵੀਕਾਰ ਕਰਨ ਦੇ ਮੂਡ ਵਿੱਚ ਨਹੀਂ। ਇਸ ਦਾ ਕਾਰਨ ਇਹ ਹੈ ਕਿ ਕਾਂਗਰਸ ਅਜੇ ਜ਼ਿਮਨੀ ਚੋਣਾਂ ਨਹੀਂ ਕਰਵਾਉਣਾ ਚਾਹੁੰਦੀ। ਉਂਝ ਵੀ ਦੋ ਵਿਧਾਇਕ ਤਾਂ ਕਾਂਗਰਸ ਵਿੱਚ ਹੀ ਸ਼ਾਮਲ ਹੋ ਚੁੱਕੇ ਹਨ। ਇਸ ਲਈ ਕਾਂਗਰਸ ਜ਼ਿਮਨੀ ਚੋਣਾਂ ਤੋਂ ਟਲ ਰਹੀ ਹੈ।
ਮੰਨਿਆ ਜਾ ਰਿਹਾ ਸੀ ਕਿ ਜਲਾਲਾਬਾਦ ਤੇ ਫਗਵਾੜਾ ਦੀਆਂ ਸੀਟਾਂ ਖਾਲੀ ਹੋਣ ਕਰਕੇ ਅਸਤੀਫਾ ਦੇਣ ਵਾਲੇ ਆਦਮੀ ਪਾਰਟੀ ਦੇ ਵਿਧਾਇਕਾਂ ਦੀਆਂ ਸੀਟਾਂ 'ਤੇ ਵੀ ਇਕੱਠੇ ਹੀ ਜ਼ਿਮਨੀ ਚੋਣ ਕਰਵਾਈ ਜਾਏਗਾ। ਇਹ ਚੋਣ ਛੇ ਮਹੀਨਿਆਂ ਦੇ ਅੰਦਰ ਹੋਣੀ ਹੈ। ਹੁਣ ਲੱਗਦਾ ਹੈ ਕਿ ‘ਆਪ’ ਤੋਂ ਦਲਬਦਲੀ ਕਰਨ ਤੇ ਅਸਤੀਫ਼ਾ ਦੇਣ ਵਾਲੇ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਹੋਣ ਦੇ ਆਸਾਰ ਨਹੀਂ ਕਿਉਂਕਿ ਕਾਂਗਰਸ ਇਨ੍ਹਾਂ ਸੀਟਾਂ 'ਤੇ ਜ਼ਿਮਨੀ ਚੋਣ ਟਾਲਣਾ ਚਾਹੁੰਦੀ ਹੈ।
ਦਰਅਸਲ ਸਰਕਾਰ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਫਿਰੋਜ਼ਪੁਰ ਹਲਕੇ ਤੋਂ ਲੋਕ ਸਭਾ ਦੀ ਚੋਣ ਜਿੱਤਣ ਕਾਰਨ ਖਾਲੀ ਹੋਈ ਵਿਧਾਨ ਸਭਾ ਹਲਕਾ ਜਲਾਲਾਬਾਦ ਤੇ ਭਾਰਤੀ ਜਨਤਾ ਪਾਰਟੀ ਦੇ ਸੋਮ ਪ੍ਰਕਾਸ਼ ਵੱਲੋਂ ਹੁਸ਼ਿਆਰਪੁਰ ਤੋਂ ਲੋਕ ਸਭਾ ਦੀ ਚੋਣ ਜਿੱਤਣ ਕਾਰਨ ਖਾਲੀ ਹੋਈ ਵਿਧਾਨ ਸਭਾ ਹਲਕਾ ਫਗਵਾੜਾ ਦੀਆਂ ਉਪ ਚੋਣਾਂ ਕਰਵਾਉਣਾ ਚਾਹੁੰਦੀ ਹੈ।
ਆਮ ਆਦਮੀ ਪਾਰਟੀ ਦੇ ਭੁੱਲਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ, ਜੈਤੋ ਦੇ ਮਾਸਟਰ ਬਲਦੇਵ ਸਿੰਘ, ਦਾਖਾ ਤੋਂ ਐਚਐਸ ਫੂਲਕਾ, ਰੋਪੜ ਤੋਂ ਅਮਰਜੀਤ ਸਿੰਘ ਸੰਦੋਆ, ਮਾਨਸਾ ਤੋਂ ਨਾਜ਼ਰ ਸਿੰਘ ਮਾਨਸ਼ਾਹੀਆ ਅਸਤੀਫਾ ਦੇ ਚੁੱਕੇ ਹਨ। ਇਨ੍ਹਾਂ ਵਿੱਚੋਂ ਸੰਦੋਆ ਤੇ ਮਾਨਸ਼ਾਹੀਆ ਤਾਂ ਕਾਂਗਰਸ ਵਿੱਚ ਹੀ ਸ਼ਾਮਲ ਹੋ ਚੁੱਕੇ ਹਨ। ਇਸ ਲਈ ਦਲਬਦਲੀ ਕਾਰਨ ਉਨ੍ਹਾਂ ਉਪਰ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਹੋਣ ਦੀ ਤਲਵਾਰ ਲਟਕੀ ਹੈ। ਇਹ ਦੋਵੇਂ ਵਿਧਾਇਕ ਦੇ ਅਹੁਦਿਆਂ ਤੋਂ ਅਸਤੀਫ਼ੇ ਵੀ ਦੇ ਚੁੱਕੇ ਹਨ।
ਉਧਰ, ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਰ ਲਗਾਤਾਰ ਇਲਜ਼ਾਮ ਲਾ ਰਹੇ ਹਨ ਕਿ ਕਾਂਗਰਸ ਜਾਣਬੁੱਝ ਕੇ ਅਸਤੀਫੇ ਸਵੀਕਾਰ ਨਹੀਂ ਕਰ ਰਹੀ। ਆਮ ਆਦਮੀ ਪਾਰਟੀ ਨੇ ਇਸ ਖਿਲਾਫ ਅਦਾਲਤ ਜਾਣ ਦੀ ਵੀ ਚੇਤਾਵਨੀ ਦਿੱਤੀ ਹੈ। ਇਸ ਸਭ ਕਾਸੇ ਤੋਂ ਤੈਅ ਹੈ ਕਿ ਕਾਂਗਰਸ ਇਸ ਮਾਮਲੇ ਨੂੰ ਅਜੇ ਲਮਕਾ ਕੇ ਰੱਖਣਾ ਚਾਹੁੰਦੀ ਹੈ।
'ਆਪ' ਵਿਧਾਇਕਾਂ ਵਾਲੇ ਹਲਕਿਆਂ 'ਚ ਜ਼ਿਮਨੀ ਚੋਣ ਤੋਂ ਡਰੀ ਕਾਂਗਰਸ?
ਏਬੀਪੀ ਸਾਂਝਾ
Updated at:
18 Jun 2019 05:26 PM (IST)
ਪੰਜਾਬ ਸਰਕਾਰ ਆਮ ਆਦਮੀ ਪਾਰਟੀ ਦੇ ਪੰਜ ਵਿਧਾਇਕਾਂ ਦੇ ਅਸਤੀਫ਼ੇ ਸਵੀਕਾਰ ਕਰਨ ਦੇ ਮੂਡ ਵਿੱਚ ਨਹੀਂ। ਇਸ ਦਾ ਕਾਰਨ ਇਹ ਹੈ ਕਿ ਕਾਂਗਰਸ ਅਜੇ ਜ਼ਿਮਨੀ ਚੋਣਾਂ ਨਹੀਂ ਕਰਵਾਉਣਾ ਚਾਹੁੰਦੀ। ਉਂਝ ਵੀ ਦੋ ਵਿਧਾਇਕ ਤਾਂ ਕਾਂਗਰਸ ਵਿੱਚ ਹੀ ਸ਼ਾਮਲ ਹੋ ਚੁੱਕੇ ਹਨ। ਇਸ ਲਈ ਕਾਂਗਰਸ ਜ਼ਿਮਨੀ ਚੋਣਾਂ ਤੋਂ ਟਲ ਰਹੀ ਹੈ।
- - - - - - - - - Advertisement - - - - - - - - -