ਪੜਚੋਲ ਕਰੋ

ਕੈਪਟਨ ਵੱਲੋਂ ਗੁਰੂ ਨਾਨਕ ਦੇਵ ਦੇ ਵਿਚਾਰ ਤੇ ਸਿਧਾਂਤ ਧਾਰਨ ਦਾ ਸੱਦਾ

ਸੁਲਤਾਨਪੁਰ ਲੋਧੀ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਲੜੀ ਦੀ ਸ਼ੁਰੂਆਤ ਕੀਤੀ। ਉਨ੍ਹਾਂ ਲੋਕਾਂ ਨੂੰ ਧਾਰਮਿਕ ਤੇ ਸਿਆਸੀ ਵਖਰੇਵਿਆਂ ਤੋਂ ਉਪਰ ਉੱਠ ਕੇ ਸਮਾਰੋਹਾਂ ਨੂੰ ਯਾਦਗਾਰੀ ਬਣਾਉਣ ਲਈ ਇਕਜੁਟ ਹੋਣ ਦਾ ਸੱਦਾ ਦਿੱਤਾ। ਅੱਜ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਗੁਰਪੁਰਬ ਦੇ ਪਵਿੱਤਰ ਦਿਹਾੜੇ ’ਤੇ ਵਧਾਈ ਦਿੱਤੀ ਹੈ ਤੇ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸਿਧਾਂਤਾਂ ਤੇ ਵਿਚਾਰਾਂ ਨੂੰ ਧਾਰਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਵਿਸ਼ਵ ਭਰ ਦੇ ਲੋਕਾਂ ਨੂੰ ਸਮਾਰੋਹਾਂ ਵਿੱਚ ਵਧ-ਚੜ ਕੇ ਸ਼ਮੂਲੀਅਤ ਕਰਨ ਦਾ ਵੀ ਸੱਦਾ ਦਿੱਤਾ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ, ਕੁੱਲ ਹਿੰਦ ਕਾਂਗਰਸ ਕਮੇਟੀ ਦੀ ਸਕੱਤਰ ਆਸ਼ਾ ਕੁਮਾਰੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੀ ਹਾਜ਼ਰ ਸਨ। ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਵਿਕਸਤ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ’ਤੇ ਵੀ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਚਿਰੋਕਣੀ ਮੰਗ 26 ਨਵੰਬਰ ਨੂੰ ਉਸ ਵੇਲੇ ਪੂਰੀ ਹੋ ਜਾਵੇਗੀ, ਜਦੋਂ ਉਹ ਤੇ ਭਾਰਤ ਦੇ ਰਾਸ਼ਟਰਪਤੀ ਇਸ ਲਾਂਘੇ ਦਾ ਨੀਂਹ ਪੱਥਰ ਰੱਖਣਗੇ। ਉਨ੍ਹਾਂ ਨੇ ਇਸ ਸਬੰਧ ਵਿੱਚ ਪਾਕਿਸਤਾਨ ਸਰਕਾਰ ਵੱਲੋਂ ਭਰੇ ਹੁੰਗਾਰੇ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਵਾਸਤੇ ਹਰ ਲੋੜੀਂਦਾ ਯੋਗਦਾਨ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਐਲਾਨੇ ਵੱਖ-ਵੱਖ ਵਿਕਾਸ ਤੇ ਭਲਾਈ ਪ੍ਰਾਜੈਕਟਾਂ ਵਾਸਤੇ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਕਿ ਇਨ੍ਹਾਂ ਇਤਿਹਾਸਕ ਸਮਾਰੋਹਾਂ ਨੂੰ ਯਾਦਗਾਰੀ ਬਣਾਇਆ ਜਾ ਸਕੇ। ਇਸ ਮੌਕੇ ਡਾ. ਮਨਮੋਹਨ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਫਿਰਕਾਪ੍ਰਸਤੀ ਤੇ ਨਫ਼ਰਤ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਇਹ ਸਮਾਰੋਹ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾਵੇਗਾ। ਸਾਬਕਾ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਫਿਰਕੂ ਲੀਹ ’ਤੇ ਵੰਡਣ ਦੀ ਕੋਸ਼ਿਸ਼ ਵਿਰੁੱਧ ਲੋਕਾਂ ਨੂੰ ਸੁਚੇਤ ਕਰਦਿਆਂ ਲੋਕਾਂ ਨੂੰ ਜਾਤ, ਰੰਗ, ਨਸਲ, ਧਰਮ ਤੋਂ ਉਪਰ ਉਠ ਕੇ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਵਿੱਚ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।

ਟਾਪ ਹੈਡਲਾਈਨ

ਜਲੰਧਰ 'ਚ ਬਰਥਡੇ ਪਾਰਟੀ 'ਤੇ ਦਾਤਰ ਨਾਲ ਹਮਲਾ, 4 ਨੌਜਵਾਨਾਂ ਦੇ ਖਿਲਾਫ ਦਰਜ FIR; ਕਿਹਾ- ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ...

ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Embed widget