ਨਵੀਂ ਦਿੱਲੀ: ਕਾਂਗਰਸ ਨੇ ਪੰਜਾਬ ਵਿੱਚ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਜਿਸ ਵਿੱਚ ਮੌਜੂਦਾ ਕੌਂਸਲਰਾਂ ਨੂੰ ਛੱਡ ਕੇ ਇੱਕ ਪਰਿਵਾਰ-ਇੱਕ ਟਿਕਟ ਦੇ ਸਿਧਾਂਤ ਨੂੰ ਅਪਣਾਇਆ ਹੈ।

ਪਾਰਟੀ ਨੇ ਪਟਿਆਲਾ ਤੋਂ 31 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਸਾਰੇ ਮੌਜੂਦਾ ਕੌਂਸਲਰਾਂ ਨੂੰ ਚੋਣ ਲੜਾਉਣ ਦਾ ਫੈਸਲਾ ਕੀਤਾ ਹੈ ਇਸ ਦੇ ਨਾਲ ਹੀ ਪਾਰਟੀ ਨੇ ਬਾਗੀਆਂ ਦੇ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ।

ਇਹ ਫੈਸਲਾ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਇਕ ਉੱਚ ਪੱਧਰੀ ਬੈਠਕ ਵਿੱਚ ਲਿਆ ਗਿਆ। ਨਵੀਂ ਦਿੱਲੀ ਵਿਖੇ ਹੋਈ ਇਸ ਮੀਟਿੰਗ ਵਿੱਚ ਸੁਨੀਲ ਜਾਖੜ, ਏ.ਆਈ.ਸੀ.ਸੀ. ਦੇ ਸਕੱਤਰ ਅਤੇ ਪੰਜਾਬ ਦੀ ਇੰਚਾਰਜ ਆਸ਼ਾ ਕੁਮਾਰੀ ਅਤੇ ਏ.ਆਈ.ਸੀ.ਸੀ ਦੇ ਸਕੱਤਰ ਹਰੀਸ਼ ਚੌਧਰੀ ਵੀ ਹਾਜ਼ਰ ਸਨ।

ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 2012 ਅਤੇ 2014 ਵਿੱਚ ਪਾਰਟੀ ਛੱਡਣ ਵਾਲਿਆਂ ਨੂੰ ਐਮ.ਸੀ. ਚੋਣਾਂ ’ਚ ਟਿਕਟ ਨਹੀਂ ਦਿੱਤੀ ਜਾਵੇਗੀ ਪਰ ਜਿਨਾਂ ਨੇ ਪਹਿਲਾਂ ਐਮ.ਸੀ. ਚੋਣਾਂ ਲੜੀਆਂ ਅਤੇ ਹਾਰ ਗਏ ਸਨ ਉਨ੍ਹਾਂ ਨੂੰ ਪਾਰਟੀ ਪ੍ਰਤੀ ਵਫਾਦਾਰੀ ਨਿਭਾਉਣ ਲਈ ਟਿਕਟਾਂ ਦੇਣ ਵਾਸਤੇ ਵਿਚਾਰਿਆ ਜਾਵੇਗਾ ।

ਉਮੀਦਵਾਰਾਂ ਦੀ ਸੂਚੀ ਹੇਠਾਂ ਵੇਖੋ-