Jalandhar News: ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰ ਬਾਗੀ ਸੁਰਾਂ ਤੇਜ਼ ਹੋ ਗਈਆਂ ਹਨ। ਅੱਜ ਪੰਜਾਬ ਕਾਂਗਰਸ ਨੇ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਪਾਰਟੀ ਨੇ ਕਿਹਾ ਹੈ ਕਿ ਸੁਸ਼ੀਲ ਰਿੰਕੂ ਨੂੰ ਪਾਰਟੀ ਵਿਰੋਧੀ ਕਾਰਵਾਈ ਕਰਕੇ ਕੱਢਿਆ ਗਿਆ ਹੈ। ਚਰਚਾ ਹੈ ਕਿ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।
ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਨੇ ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਆਪਣੇ ਪੱਧਰ 'ਤੇ ਸਰਵੇ ਕਰਵਾਇਆ ਹੈ। ਇਸ ਸਰਵੇ ਤੋਂ ਬਾਅਦ ਪਾਰਟੀ ਨੇ ਜਲੰਧਰ ਪੱਛਮੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ ਹੈ। ਸਾਬਕਾ ਵਿਧਾਇਕ ਰਿੰਕੂ ਪਾਰਟੀ ਦੇ ਕਈ ਆਗੂਆਂ ਨਾਲ ਮੀਟਿੰਗਾਂ ਵੀ ਕਰ ਚੁੱਕੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਸੁਸ਼ੀਲ ਰਿੰਕੂ ਪਾਰਟੀ ਵਿੱਚ ਸ਼ਾਮਲ ਹੋ ਜਾਂਦੇ ਹਨ ਤਾਂ ਉਨ੍ਹਾਂ ਦੀ ਟਿਕਟ ਪੱਕੀ ਹੋ ਸਕਦੀ ਹੈ।
ਇਹ ਵੀ ਪੜ੍ਹੋ : ਨੌਸਰਬਾਜ਼ ਨੇ ਬੈਂਕ 'ਚ ਬਜ਼ੁਰਗ ਤੋਂ ਠੱਗੇ ਚਾਰ ਲੱਖ, ਬੋਲਿਆ, ਫਾਰਮ ਗਲਤ ਭਰ ਦਿੱਤਾ, ਲਿਆਓ ਮੈਂ ਜਮਾਂ ਕਰਵਾ ਦਿੰਦਾ....ਤੇ ਫਿਰ....
ਦੱਸ ਦਈਏ ਕਿ ਜਲੰਧਰ ਪੱਛਮੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਦੀ ਅਨੁਸੂਚਿਤ ਜਾਤੀ ਭਾਈਚਾਰੇ ਵਿੱਚ ਚੰਗੀ ਪਕੜ ਹੈ। ਸੰਗਰੂਰ ਵਾਂਗ ਜਲੰਧਰ ਵਿੱਚ ਵੀ ਆਮ ਆਦਮੀ ਪਾਰਟੀ ਕੋਈ ਜੋਖਮ ਨਹੀਂ ਉਠਾਉਣਾ ਚਾਹੁੰਦੀ। ਉਹ ਰਾਖਵੀਂ ਸੀਟ 'ਤੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਦੀ ਐਸਸੀ ਭਾਈਚਾਰੇ 'ਚ ਚੰਗੀ ਪਕੜ ਦਾ ਫਾਇਦਾ ਉਠਾਉਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ : ਰਾਜਸਥਾਨ ਤੋਂ ਪੰਜਾਬ 'ਚ ਹਥਿਆਰਾਂ ਦੀ ਸਪਲਾਈ? ਹਥਿਆਰ ਵੇਚਣ ਤੇ ਖਰੀਦਣ ਵਾਲੇ ਪੁਲਿਸ ਅੜਿੱਕੇ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।