ਹੁਸ਼ਿਆਰਪੁਰ: ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਕਾਂਗਰਸ ਪਾਰਟੀ ਕਹਿ ਰਹੀ ਹੈ ਕਿ ਪਟਵਾਰੀਆਂ ਦੀਆਂ 1000 ਤੋਂ ਵੱਧ ਪੋਸਟਾਂ ਖਾਲੀ ਕਰ ਦਿੱਤੀਆਂ ਹਨ। ਅਸਲ ਵਿੱਚ ਇਹ ਕਾਂਗਰਸ ਸਰਕਾਰ ਨੇ 2019 ਵਿੱਚ ਕੀਤੀਆਂ ਸੀ, ਸਾਡੀ ਸਰਕਾਰ ਤਾਂ ਇਨ੍ਹਾਂ ਪੋਸਟਾਂ ਨੂੰ ਭਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੂੰ ਪਹਿਲਾਂ ਆਪਣੀ ਸਰਕਾਰ ਦੇ ਸਮੇਂ ਬਾਰੇ ਅਫਸਰਾਂ ਤੋਂ ਪਤਾ ਕਰਨਾ ਚਾਹੀਦਾ ਹੈ, ਉਸ ਤੋਂ ਬਾਅਦ ਬਿਆਨ ਦੇਣਾ ਚਾਹੀਦਾ ਹੈ।



ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਜੋ ਰਜਿਸਟਰੀਆਂ ਨਹੀਂ ਹੋ ਰਹੀਆਂ, ਉਸ ਲਈ ਸਰਕਾਰ ਕੰਮ ਕਰ ਰਹੀ ਹੈ ਕਿਉਂਕਿ ਬਹੁਤ ਸਾਰੀਆਂ ਕਲੋਨੀਆਂ ਗੈਰ-ਕਾਨੂੰਨੀ ਹਨ, ਇਨ੍ਹਾਂ ਨੂੰ ਕਿਸ ਤਰੀਕੇ ਨਾਲ ਕੰਮ ਕਰਵਾਉਣਾ ਹੈ, ਇਹ ਅਸੀਂ ਦੇਖ ਰਹੇ ਹਾਂ ਕਿ ਤੇ ਜਲਦ ਐਨਓਸੀ ਜਾਰੀ ਹੋਣ ਤੋਂ ਬਾਅਦ ਰਜਿਸਟਰੀਆਂ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੋ ਅਸ਼ਟਾਮ ਫਰੋਸ਼ ਧਰਨੇ 'ਤੇ ਚੱਲ ਰਹੇ ਹਨ, ਅੱਜ ਕੱਲ੍ਹ ਅਸੀਂ ਸਭ ਕੁਝ ਆਨਲਾਈਨ ਕਰਨ ਜਾ ਰਹੇ ਹਾਂ, ਇਸ ਲਈ ਇਹ ਆਨਲਾਈਨ ਕਰਨਾ ਜ਼ਰੂਰੀ ਸੀ, ਇਸ ਲਈ ਉਨ੍ਹਾਂ ਦਾ ਧਰਨਾ ਸਹੀ ਨਹੀਂ। ਅਸੀਂ ਲੋਕਾਂ ਦੀ ਸਹੂਲਤ ਲਈ ਇਹ ਕੰਮ ਆਨਲਾਈਨ ਕੀਤਾ ਹੈ, ਕਿਸੇ ਨੂੰ ਤੰਗ ਕਰਨ ਲਈ ਨਹੀਂ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਬਿਜਲੀ ਸੋਧ ਬਿੱਲ ਵਾਪਸ ਲਿਆ ਗਿਆ ਹੈ, ਉਹ ਵਿਰੋਧ ਕਾਰਨ ਹੀ ਲਿਆ ਹੈ, ਜਦੋਂ ਵੀ ਕੋਈ ਬਿੱਲ ਆਉਂਦਾ ਹੈ ਤਾਂ ਕੇਂਦਰ ਲੋਕਾਂ ਨਾਲ ਗੱਲ ਨਹੀਂ ਕਰਦਾ, ਜਿਸ ਕਰਕੇ ਉਨ੍ਹਾਂ ਨੂੰ ਵਾਰ-ਵਾਰ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਅੱਜ ਵੀ ਇਸ ਵਿਰੋਧ ਦੇ ਕਾਰਨ ਉਨ੍ਹਾਂ ਨੂੰ ਇਹ ਬਿੱਲ ਸੰਸਦੀ ਕਮੇਟੀ ਕੋਲ ਭੇਜਣਾ ਪਿਆ ਹੈ।


ਇਲਾਜ ਬੰਦ ਹੋਣ ਮਗਰੋਂ ਸਰਕਾਰ ਦਾ ਐਕਸ਼ਨ! PGI ਸਣੇ ਪੰਜਾਬ ਦੇ 920 ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਨੂੰ 85 ਕਰੋੜ ਜਾਰੀ


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।