ਮਨਵੀਰ ਕੌਰ ਰੰਧਾਵਾ ਦੀ ਰਿਪੋਰਟ


ਨਵੀਂ ਦਿੱਲੀ/ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਅੰਦਰ ਸੰਕਟ ਅਜੇ ਖ਼ਤਮ ਨਹੀਂ ਹੋਇਆ। ਕੈਪਟਨ ਅਮਰਿੰਦਰ ਸਿੰਘ ਵਿਰੁੱਧ ਮੋਰਚਾ ਖੋਲ੍ਹਣ ਵਾਲੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਇਸ ਵਾਰ ਝਟਕਾ ਲੱਗਾ ਹੈ। ਨਵਜੋਤ ਸਿੱਧੂ ਪਿਛਲੇ ਦਿਨੀਂ ਦਿੱਲੀ ਵਿੱਚ ਸੀ ਤੇ ਕਾਂਗਰਸ ਹਾਈਕਮਾਨ ਨੂੰ ਮਿਲਣਾ ਚਾਹੁੰਦੇ ਸੀ ਪਰ ਇਹ ਸੰਭਵ ਨਹੀਂ ਹੋ ਸਕਿਆ। ਇਸ ਲਈ ਉਨ੍ਹਾਂ ਨੂੰ ਬੇਰੰਗ ਹੀ ਪਰਤਣਾ ਪਿਆ।


ਹਾਸਲ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਨੂੰ ਪਾਰਟੀ ਹਾਈਕਮਾਂਡ ਵੱਲੋਂ ਮਿਲਣ ਦਾ ਸਮਾਂ ਨਹੀਂ ਦਿੱਤਾ ਗਿਆ। ਨਵਜੋਤ ਸਿੱਧੂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਵੀ ਨਹੀਂ ਮਿਲ ਸਕੇ। ਅਜਿਹੀ ਸਥਿਤੀ ਵਿੱਚ ਨਿਰਾਸ਼ ਸਿੱਧੂ ਪੰਜਾਬ ਪਰਤ ਆਏ ਹਨ।


ਦੱਸ ਦਈਏ ਕਿ ਪੰਜਾਬ ਕਾਂਗਰਸ 'ਚ ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਲੰਮੇ ਸਮੇਂ ਤੋਂ ਤਕਰਾਰ ਚਲ ਰਹੀ ਹੈ। ਹਾਲ ਹੀ ਵਿੱਚ, ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੇ ਪੰਜਾਬ ਦਾ ਦੌਰਾ ਕੀਤਾ ਤੇ ਨਵਜੋਤ ਸਿੱਧੂ ਤੇ ਉਨ੍ਹਾਂ ਦੀ ਟੀਮ ਨਾਲ ਮੁਲਾਕਾਤ ਕੀਤੀ।


ਇਸ ਮੀਟਿੰਗ ਵਿੱਚ ਹਰੀਸ਼ ਰਾਵਤ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣਗੇ ਤੇ ਸੂਬਾ ਸਰਕਾਰ ਦੇ ਮੰਤਰੀ ਮੰਡਲ ਵਿੱਚ ਕੋਈ ਫੇਰਬਦਲ ਨਹੀਂ ਕੀਤਾ ਜਾਵੇਗਾ। ਹਰੀਸ਼ ਰਾਵਤ ਦੇ ਦੌਰੇ ਤੋਂ ਪਹਿਲਾਂ ਨਵਜੋਤ ਸਿੱਧੂ ਦੇ ਧੜੇ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ ਕੀਤੀ ਗਈ ਸੀ।


ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ ਕੀਤੀ। ਜਾਣਕਾਰੀ ਮੁਤਾਬਕ ਕੈਪਟਨ ਨੇ ਮੰਤਰੀ ਮੰਡਲ ਵਿੱਚ ਫੇਰਬਦਲ ਦਾ ਰੋਡਮੈਪ ਰਾਵਤ ਸਾਹਮਣੇ ਰੱਖਿਆ ਪਰ ਹਰੀਸ਼ ਰਾਵਤ ਨੇ ਦੱਸਿਆ ਕਿ ਕੇਂਦਰੀ ਹਾਈ ਕਮਾਂਡ ਨਹੀਂ ਚਾਹੁੰਦੀ ਕਿ ਪੰਜਾਬ ਮੰਤਰੀ ਮੰਡਲ ਵਿੱਚ ਕੋਈ ਬਦਲਾਅ ਹੋਵੇ।


ਇਹ ਵੀ ਪੜ੍ਹੋ: ਬਿੱਗ ਬੌਸ ਵਿਨਰ sidharth shukla ਦੀ ਮੌਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904