ਪੜਚੋਲ ਕਰੋ

ਲੁਧਿਆਣਾ ਚੋਣ 'ਚ ਕਾਂਗਰਸ ਨੇ ਕੀਤਾ ਲੋਕਤੰਤਰ ਦਾ ਕਤਲ!

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਅੱਜ ਲੁਧਿਆਣਾ ਨਗਰ ਨਿਗਮ ਚੋਣਾਂ ਦੌਰਾਨ ਹਿੰਸਾ ਦਾ ਸਹਾਰਾ ਲੈਂਦਿਆਂ ਬੂਥਾਂ ਉੱਤੇ ਕਬਜ਼ੇ ਕਰਕੇ ਅਤੇ ਜਾਅਲੀ ਵੋਟਾਂ ਭੁਗਤਾ ਕੇ ਕਾਂਗਰਸ ਪਾਰਟੀ ਨੇ ਲੋਕਤੰਤਰ ਦਾ ਕਤਲ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਲੁਧਿਆਣਾ ਸਾਂਸਦ ਰਵਨੀਤ ਸਿੰਘ ਬਿੱਟੂ ਵਰਗੇ ਕਾਂਗਰਸੀਆਂ ਆਗੂਆਂ ਅਤੇ ਭਾਰਤ ਭੂਸ਼ਣ ਵਰਗੇ ਵਿਧਾਇਕਾਂ ਨੇ ਕਾਂਗਰਸੀਆਂ ਦੀ ਭੀੜ ਲਿਜਾ ਕੇ ਵਿਭਿੰਨ ਬੂਥਾਂ ਤੋਂ ਅਕਾਲੀ ਦਲ ਦੇ ਪੋਲਿੰਗ ਏਜੰਟਾਂ ਨੂੰ ਖਦੇੜ ਦਿੱਤਾ ਅਤੇ ਜੀਅ ਭਰ ਕੇ ਜਾਅਲੀ ਵੋਟਾਂ ਭੁਗਤਾਈਆਂ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਬਿੱਟੂ ਅਤੇ ਆਸ਼ੂ ਵੱਲੋਂ ਪੁਲਿਸ ਕਰਮਚਾਰੀਆਂ, ਕਾਂਗਰਸੀ ਵਰਕਰਾਂ ਅਤੇ  ਸ਼ਰਾਰਤੀ ਅਨਸਰਾਂ ਨੂੰ ਨਾਲ ਲੈ ਕੇ ਕੀਤੀ ਗੁੰਡਾਗਰਦੀ ਦੀ ਸ਼ਿਕਾਇਤ ਕੀਤੀ ਗਈ ਸੀ, ਪਰ ਲੁਧਿਆਣਾ ਦੇ ਸਥਾਨਕ ਪ੍ਰਸਾਸ਼ਨ ਅਤੇ ਸੂਬਾਈ ਚੋਣ ਕਮਿਸ਼ਨ ਨੇ ਇਸ ਸੰਬੰਧੀ ਕੋਈ ਕਾਰਵਾਈ ਨਹੀਂ ਕੀਤੀ। ਲੁਧਿਆਣਾ ਪੁਲਿਸ ਨਾ ਸਿਰਫ ਇਸ ਗੁੰਡਾਗਰਦੀ ਨੂੰ ਮੂਕ ਦਰਸ਼ਕ ਬਣਕੇ ਵੇਖਦੀ ਰਹੀ, ਇਸ ਨੇ ਅਕਾਲੀ ਏਜੰਟਾਂ ਨੂੰ ਬੂਥਾਂ ਤੋਂ ਖਦੇੜਣ ਅਤੇ ਅਕਾਲੀ ਵੋਟਰਾਂ ਨੂੰ ਡਰਾਉਣ ਵਿਚ ਉਲਟਾ ਕਾਂਗਰਸੀ ਵਰਕਰਾਂ ਦਾ ਸਾਥ ਦਿੱਤਾ। ਸਾਬਕਾ ਮੰਤਰੀ ਨੇ ਕਿਹਾ ਕਿ ਅਕਾਲੀ ਵਰਕਰਾਂ ਵਿਰੁੱਧ ਹਿੰਸਾ ਅਤੇ ਉਹਨਾਂ ਨੂੰ ਡਰਾਉਣ ਧਮਕਾਉਣ ਦੀ ਘਟਨਾਵਾਂ ਕੱਲ੍ਹ ਉਸ ਸਮੇਂ ਹੀ ਸ਼ੁਰੂ ਹੋ ਗਈਆਂ ਸਨ, ਜਦੋਂ ਕਾਂਗਰਸੀਆਂ ਨੇ ਵਾਰਡ ਨੰਬਰ 36 ਤੋਂ ਅਕਾਲੀ ਦਲ ਦੇ ਉਮੀਦਵਾਰ ਜਗਬੀਰ ਸਿੰਘ ਸੋਖੀ ਉੱਤੇ ਹਮਲਾ ਕਰਕੇ ਉਹਨਾਂ ਨੂੰ ਤਿੰਨ ਸਾਥੀਆਂ ਸਣੇ ਜ਼ਖ਼ਮੀ ਕਰ ਦਿੱਤਾ ਸੀ ਅਤੇ ਉਹਨਾਂ ਦੀ ਕਾਰ ਦੀ ਬੁਰੀ ਤਰ੍ਹਾਂ ਭੰਨ-ਤੋੜ ਕੀਤੀ ਸੀ। ਉਹਨਾਂ ਕਿਹਾ ਕਿ ਸੋਖੀ ਦੇ ਹਮਲਾਵਰਾਂ ਉੱਤੇ ਮਾਮਲਾ ਦਰਜ ਕਰਨ ਦੀ ਥਾਂ ਉਲਟਾ ਅਕਾਲੀ ਉਮੀਦਵਾਰ ਉੱਤੇ ਮਾਮਲਾ ਦਰਜ ਕਰ ਲਿਆ ਗਿਆ। ਉਹਨਾਂ ਕਿਹਾ ਕਿ ਇਸ ਨਾਲ ਕਾਂਗਰਸੀਆਂ ਦੇ ਹੌਂਸਲੇ ਖੁੱਲ੍ਹ ਗਏ ਅਤੇ ਉਹਨਾਂ ਨੇ ਅੱਜ ਅਕਾਲੀ ਵਰਕਰਾਂ ਨੂੰ ਖਦੇੜਣ ਲਈ ਉਹਨਾਂ ਉੱਤੇ ਸ਼ਰੇਆਮ ਪੱਥਰਬਾਜ਼ੀ ਕੀਤੀ। ਇੰਨਾ ਹੀ ਨਹੀਂ, ਨਿਰਮਲ ਸਕੂਲ ਦੇ ਪੋਲਿੰਗ ਬੂਥ ਉੱਤੇ ਉਹਨਾਂ ਨੇ ਇੱਕ ਪੱਤਰਕਾਰ ਉੱਤੇ ਵੀ ਹਮਲਾ ਕਰ ਦਿੱਤਾ। ਚੀਮਾ ਨੇ ਕਿਹਾ ਕਿ ਵਾਰਡ ਨੰਬਰ ੭੨ ਵਿਚ ਕਾਂਗਰਸੀ ਵਿਧਾਇਕ ਭਾਰਤ ਭੂਸ਼ਣ ਨੇ ਸ਼ਰੇਆਮ ਅਕਾਲੀ ਵਰਕਰਾਂ ਨੂੰ ਧਮਕੀਆਂ ਦਿੱਤੀਆਂ ਅਤੇ ਵਿਧਾਇਕ ਨਾਲ ਆਏ ਵਿਅਕਤੀਆਂ ਨੇ ਰੱਜ ਕੇ ਜਾਅਲੀ ਵੋਟਾਂ ਭੁਗਤਾਈਆਂ। ਉਹਨਾਂ ਕਿਹਾ ਕਿ 250 ਤੋਂ ਵਧੇਰੇ ਬਾਹਰਲੇ ਵਿਅਕਤੀ ਅੰਮ੍ਰਿਤਸਰ ਦੇ ਰਜਿਸਟਰਸ਼ਨ ਨੰਬਰਾਂ ਵਾਲੀਆਂ ਬੱਸਾਂ ਰਾਹੀਂ ਸਾਨੇਤ ਪਿੰਡ ਪੁੱਜੇ ਹੋਏ ਸਨ। ਇਸੇ ਤਰ੍ਹਾਂ ਹੀ ਹੋ ਥਾਵਾਂ 'ਤੇ ਗੁੰਡਾਗਰਦੀ ਹੋਈ ਹੈ।

ਟਾਪ ਹੈਡਲਾਈਨ

Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Punjab News: ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget