ਆਪਣਿਆਂ ਦੀ ਨਾਰਾਜ਼ਗੀ ਛੱਲ ਰਹੇ ਮਨਪ੍ਰੀਤ ਬਾਦਲ, ਹੁਣ ਕਾਂਗਰਸੀ ਉਮੀਦਵਾਰ ਨੇ ਕਿਹਾ ਗੱਦਾਰ
Punjab Election: ਕਾਂਗਰਸੀ ਆਗੂ ਨੇ ਮਨਪ੍ਰੀਤ ਬਾਦਲ 'ਤੇ ਨਿਸ਼ਾਨਾ ਸਾਧਿਆ ਹੈ। ਮਨਪ੍ਰੀਤ ਬਾਦਲ 'ਤੇ ਬਹੁਤ ਹੀ ਗੰਭੀਰ ਦੋਸ਼ ਲਾਏ ਗਏ ਹਨ।
Punjab Election 2022: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦਾ ਅੰਦਰੂਨੀ ਕਲੇਸ਼ ਹੋਰ ਵਧ ਗਿਆ ਹੈ। ਬਠਿੰਡਾ (ਦਿਹਾਤੀ) ਤੋਂ ਕਾਂਗਰਸੀ ਉਮੀਦਵਾਰ ਹਰਵਿੰਦਰ ਸਿੰਘ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਿਆ ਹੈ। ਹਰਵਿੰਦਰ ਸਿੰਘ ਨੇ ਮਨਪ੍ਰੀਤ ਬਾਦਲ 'ਤੇ ਹਲਕੇ 'ਚ ਦਖਲ ਦੇਣ ਦਾ ਦੋਸ਼ ਲਾਇਆ। ਇੰਨਾ ਹੀ ਨਹੀਂ ਹਰਵਿੰਦਰ ਸਿੰਘ ਨੇ ਮਨਪ੍ਰੀਤ ਬਾਦਲ ਨੂੰ ਗੱਦਾਰ ਕਰਾਰ ਦਿੰਦਿਆਂ ਉਸ ਖਿਲਾਫ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਹਰਵਿੰਦਰ ਸਿੰਘ ਨੇ ਕਿਹਾ, “ਮਨਪ੍ਰੀਤ ਸਿੰਘ ਬਾਦਲ ਪਾਰਟੀ ਦਾ ਗੱਦਾਰ ਹੈ। ਮਨਪ੍ਰੀਤ ਸਿੰਘ ਬਾਦਲ ਨੇ ਬਾਦਲ ਪਰਿਵਾਰ ਨਾਲ ਹੱਥ ਮਿਲਾ ਲਿਆ ਹੈ। ਮਨਪ੍ਰੀਤ ਬਾਦਲ ਵੀ ਮੈਨੂੰ ਹਰਾਉਣ ਲਈ ਆਮ ਆਦਮੀ ਪਾਰਟੀ ਨਾਲ ਗੱਠਜੋੜ ਕਰ ਰਹੇ ਹਨ। ਮਨਪ੍ਰੀਤ ਬਾਦਲ ਕਾਂਗਰਸੀ ਵਰਕਰਾਂ ਨੂੰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਲਈ ਯਤਨਸ਼ੀਲ ਹੈ।''
ਹਰਵਿੰਦਰ ਸਿੰਘ ਨੇ ਮਨਪ੍ਰੀਤ ਬਾਦਲ ਖਿਲਾਫ ਕਾਰਵਾਈ ਕਰਨ ਲਈ ਕਾਂਗਰਸ ਹਾਈਕਮਾਂਡ ਨੂੰ ਪੱਤਰ ਲਿਖਿਆ ਹੈ। ਹਰਵਿੰਦਰ ਸਿੰਘ ਨੇ ਕਿਹਾ ਕਿ ਮਨਪ੍ਰੀਤ ਬਾਦਲ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਕਾਂਗਰਸ ਪਾਰਟੀ ਗਿੱਦੜਬਾਹਾ ਅਤੇ ਬਠਿੰਡਾ ਦਿਹਾਤੀ ਦੀਆਂ ਸੀਟਾਂ 'ਤੇ ਜਿੱਤ ਹਾਸਲ ਕਰੇਗੀ। ਮੈਂ ਪੂਰੀ ਇਮਾਨਦਾਰੀ ਨਾਲ ਚੋਣ ਲੜ ਰਿਹਾ ਹਾਂ।''
ਮਨਪ੍ਰੀਤ ਬਾਦਲ 'ਤੇ ਪਹਿਲਾਂ ਵੀ ਲੱਗੇ ਇਲਜ਼ਾਮ
ਹਰਵਿੰਦਰ ਸਿੰਘ ਨੂੰ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਸਮਰਥਨ ਹਾਸਲ ਹੈ। ਟਿਕਟਾਂ ਦੀ ਵੰਡ ਤੋਂ ਪਹਿਲਾਂ ਹੀ ਸਿੱਧੂ ਨੇ ਬਠਿੰਡਾ ਦਿਹਾਤੀ ਤੋਂ ਹਰਵਿੰਦਰ ਸਿੰਘ ਦੇ ਨਾਂ ਦਾ ਐਲਾਨ ਕਰ ਦਿੱਤਾ ਸੀ। ਇਹ ਪਹਿਲੀ ਵਾਰ ਨਹੀਂ ਹੈ ਕਿ ਹਰਵਿੰਦਰ ਸਿੰਘ ਨੇ ਮਨਪ੍ਰੀਤ ਬਾਦਲ 'ਤੇ ਹਮਲਾ ਕੀਤਾ ਹੋਵੇ।
ਹਾਲਾਂਕਿ ਮਨਪ੍ਰੀਤ ਸਿੰਘ ਬਾਦਲ ਨੇ ਹਰਵਿੰਦਰ ਸਿੰਘ ਦੇ ਦੋਸ਼ਾਂ 'ਤੇ ਕੁਝ ਨਹੀਂ ਕਿਹਾ ਹੈ। ਬਠਿੰਡਾ ਤੋਂ ਕਾਂਗਰਸ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ।
ਇਹ ਵੀ ਪੜ੍ਹੋ: ਸੁਨੀਲ ਜਾਖੜ ਦਾ ਯੂ-ਟਰਨ, ਮੁੱਖ ਮੰਤਰੀ ਉਮੀਦਵਾਰ ਲਈ ਕੀਤਾ ਚੰਨੀ ਦਾ ਸਮਰਥਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin