ਚੰਡੀਗੜ੍ਹ: ਕਾਂਗਰਸ ਦਾ ਕਲੇਸ਼ ਵਧਦਾ ਜਾ ਰਿਹਾ ਹੈ। ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਮਗਰੋਂ ਹੁਣ ਸੀਨੀਅਰ ਲੀਡਰ ਮਨੀਸ਼ ਤਿਵਾੜੀ ਨੇ ਆਪਣੀ ਹੀ ਸਰਕਾਰ ਉੱਪਰ ਸਵਾਲ ਉਠਾਏ ਹਨ। ਤਿਵਾੜੀ ਨੇ ਬੀਐਸਐਫ ਦੇ ਵਧੇ ਅਧਿਕਾਰ ਖੇਤਰ ਬਾਰੇ ਚੰਨੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਖਰ ਪੰਜਾਬ ਸਰਕਾਰ ਇਸ ਖਿਲਾਫ ਕੋਈ ਐਕਸ਼ਨ ਕਿਉਂ ਨਹੀਂ ਲੈ ਰਹੀ। 


ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਕੇਂਦਰ ਦੇ ਫ਼ੈਸਲੇ ਨੂੰ ਇੱਕ ਮਹੀਨਾ ਹੋਣ ਜਾ ਰਿਹਾ ਹੈ ਤੇ ਸਰਕਾਰ ਨੇ ਅਜੇ ਤੱਕ ਸੁਪਰੀਮ ਕੋਰਟ ਵਿੱਚ ਆਰਟੀਕਲ 131 ਤਹਿਤ ਇਸ ਨੂੰ ਲੈ ਕੇ ਚੁਣੌਤੀ ਕਿਉਂ ਨਹੀਂ ਦਿੱਤੀ। ਉਨ੍ਹਾਂ ਦਾ ਕਹਿਣਾ ਹੈ ਕਿ ਕੀ ਫ਼ੈਸਲੇ ਦਾ ਵਿਰੋਧ ਮਹਿਜ਼ ਇੱਕ ਖਾਨਾਪੂਰਤੀ ਹੈ।






ਦੱਸ ਦਈਏ ਕਿ ਵਿਰੋਧੀ ਧਿਰਾਂ ਇਲਜ਼ਾਮ ਲਾ ਰਹੀਆਂ ਹਨ ਕਿ ਮੁੱਖ ਮੰਤਰੀ ਚੰਨੀ ਦੀ ਰਜ਼ਾਮੰਦੀ ਨਾਲ ਹੀ ਬੀਐਸਐਫ ਦਾ ਅਧਿਕਾਰ ਖੇਤਰ ਵਧਾਇਆ ਗਿਆ ਹੈ। ਬੀਜੇਪੀ ਨੂੰ ਛੱਡ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਸ ਦਾ ਵਿਰੋਧ ਕਰ ਰਹੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਦੇ ਵਿਸ਼ੇਸ਼ ਸਦਨ ਵਿੱਚ 11 ਨਵੰਬਰ ਨੂੰ ਇਸ ਫੈਸਲੇ ਖਿਲਾਫ ਮਤਾ ਲਿਆਂਦਾ ਜਾ ਸਕਦਾ ਹੈ।


ਇਹ ਵੀ ਪੜ੍ਹੋ: Navjot Sidhu: ਨਵਜੋਤ ਸਿੱਧੂ ਨੇ ਮੁੜ ਕੀਤਾ ਵੱਡਾ 'ਧਮਾਕਾ', ਬੇਅਦਬੀ ਮਾਮਲੇ ਨੂੰ ਲੈ ਕੇ ਉਠਾਏ ਵੱਡੇ ਸਵਾਲ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904