(Source: ECI/ABP News)
ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ Balkar Sidhu ਨੇ ਕੀਤੀ ਆਮ ਆਦਮੀ ਪਾਰਟੀ ਵਿੱਚ ਵਾਪਸੀ
ਬੇਅਦਬੀ ਮਾਮਲੇ 'ਚ ਇਨਸਾਫ ਨਾ ਮਿਲਣ ਕਾਰਨ ਲੱਗਿਆ ਦੁੱਖ: ਬਲਕਾਰ ਸਿੱਧੂਕੈਪਟਨ ਅਮਰਿੰਦਰ ਸਿੰਘ ਲੋਕਾਂ ਲਈ ਤਾਂ ਕੀ ਕਾਂਗਰਸੀ ਆਗੂਆਂ ਲਈ ਵੀ ਪਹੁੰਚ ਤੋਂ ਬਾਹਰ
![ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ Balkar Sidhu ਨੇ ਕੀਤੀ ਆਮ ਆਦਮੀ ਪਾਰਟੀ ਵਿੱਚ ਵਾਪਸੀ Congress leader and Punjabi singer Balkar Sidhu returns to Aam Aadmi Party ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ Balkar Sidhu ਨੇ ਕੀਤੀ ਆਮ ਆਦਮੀ ਪਾਰਟੀ ਵਿੱਚ ਵਾਪਸੀ](https://feeds.abplive.com/onecms/images/uploaded-images/2021/05/20/2ffd7adc55d68809d757c780756c9765_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ, ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ ਬਲਕਾਰ ਸਿੱਧੂ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਗਏ ਹਨ। ਅੱਜ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਲਕਾਰ ਸਿੱਧੂ ਦਾ ਸਵਾਗਤ ਕੀਤਾ।
ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਪੀੜਤ ਲੋਕਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਰ ਤਰ੍ਹਾਂ ਦੀ ਸਹੂਲਤ ਅਤੇ ਇਲਾਜ ਦੇਣ ਲਈ ਦਿਨ ਰਾਤ ਕੰਮ ਕਰ ਰਹੇ ਹਨ। ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਪੰਜਾਬ ਦੇ ਲੋਕ ਬਹੁਤ ਪ੍ਰਭਾਵਿਤ ਹੋ ਰਹੇ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇ। ਇਸ ਲਈ ਆਮ ਆਦਮੀ ਪਾਰਟੀ ਦੇ ਕਾਫਲੇ ਵਿੱਚ ਹਰ ਵਰਗ ਦੇ ਲੋਕ ਸਾਮਲ ਹੋ ਰਹੇ ਹਨ।
ਇਸ ਸਮੇਂ ਗਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਉਸ ਦੀ ਮਾਂ ਪਾਰਟੀ ਹੈ। ਬੇਅਦਬੀ ਦੇ ਦੋਸੀਆਂ ਨੂੰ ਸਜਾਵਾਂ ਦੇਣ ਅਤੇ ਪੰਜਾਬ ਨੂੰ ਨਸਾ ਮੁਕਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਖਾਣ ਕਰਕੇ ਉਹ ਕਾਂਗਰਸ ਪਾਰਟੀ ਵੱਲ ਚਲੇ ਗਏ ਸੀ। ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਅਦਬੀ ਦੇ ਦੋਸੀਆਂ ਨੂੰ ਸਜਾਵਾਂ ਨਾ ਦੇਣ ਅਤੇ ਨਸ਼ਾ ਮਾਫੀਆ ਕਾਇਮ ਰਹਿਣ ਕਾਰਨ ਮਨ ਦੁੱਖੀ ਹੋ ਗਿਆ ਹੈ ਅਤੇ ਉਨ੍ਹਾਂ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਣ ਦਾ ਫੈਸਲਾ ਕੀਤਾ ਹੈ। ਬਲਕਾਰ ਸਿੱਧੂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਹਰ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਕੋਰੋਨਾ ਵਿੱਚ ਅਨਾਥ ਬੱਚਿਆਂ ਨੂੰ ਗ੍ਰੈਜੂਏਸ਼ਨ ਪੱਧਰ ਤੱਕ ਮੁਫਤ ਸਿੱਖਿਆ ਦੇਣ ਦਾ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)