ਲੁਧਿਆਣਾ: ਲੁਧਿਆਣਾ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਅਤੇ OSD ਰਹੇ ਕੈਪਟਨ ਸੰਦੀਪ ਸੰਧੂ ਨੂੰ 65 ਲੱਖ ਰੁਪਏ ਦੇ ਸਟਰੀਟ ਲਾਈਟ ਘੋਟਾਲੇ ਵਿੱਚ ਨਾਮਜ਼ਦ ਕੀਤਾ ਹੈ।ਦਾਖ਼ਾ ਤੋਂ ਕਾਂਗਰਸ ਟਿਕਟ ’ਤੇ ਚੋਣ ਲੜ ਚੁੱਕੇ ਕਾਂਗਰਸ ਆਗੂ ਕੈਪਟਨ ਸੰਦੀਪ ਸੰਧੂ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ।


ਸਿੱਧਵਾਂ ਬੇਟ ਦੇ 26 ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਨਾਲ ਸੰਬੰਧਤ ਇਸ ਮਾਮਲੇ ਵਿੱਚ ਪਹਿਲਾਂ ਤੋਂ ਹੀ ਗ੍ਰਿਫ਼ਤਾਰ ਦੋਸ਼ੀਆਂ ਵੱਲੋਂ ਕੈਪਟਨ ਸੰਦੀਪ ਸੰਧੂ ਦੀ ਇਸ ਮਾਮਲੇ ਵਿੱਚ ਸ਼ਮੂਲੀਅਤ ਹੋਣ ਬਾਰੇ ਦਿੱਤੀ ਜਾਣਕਾਰੀ ਤੋਂ ਬਾਅਦ ਹੀ ਕੈਪਟਨ ਸੰਧੂ ਨੂੂੰ ਨਾਮਜ਼ਦ ਕੀਤਾ ਗਿਆ ਹੈ।


ਕਿਹਾ ਜਾਂਦਾ ਹੈ ਕਿ ਸਟਰੀਟ ਲਾਈਟਾਂ ਕੈਪਟਨ ਸੰਧੂ ਦੇ ਕਹਿਣ ’ਤੇ ਇਕ ਵਿਸ਼ੇਸ਼ ਕੰਪਨੀ ਤੋਂ ਖ਼ਰੀਦੀਆਂ ਗਈਆਂ ਅਤੇ ਸ੍ਰੀ ਸੰਧੂ ਦੇ ਕਹਿਣ ’ਤੇ ਹੀ ਇਨ੍ਹਾਂ ਦੀ ਅਦਾਇਗੀ ਕੀਤੀ ਗਈ ਹਾਲਾਂਕਿ ਭਾਅ ਦੁਗਣੇ ਦੇ ਕਰੀਬ ਸੀ ਅਤੇ ਕੁਆਲਟੀ ਮਾੜੀ ਸੀ। ਇਸ ਤੋਂ ਇਲਾਵਾ ਲਾਈਟਾਂ ਦੀ ਗਿਣਤੀ ਵੀ ਘੱਟ ਪਾਏ ਜਾਣ ਦਾ ਦੋਸ਼ ਹੈ।


ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ ਬੀ.ਡੀ.ਪੀ.ਓ. ਸਤਵਿੰਦਰ ਸਿੰਘ ਕੰਗ, ਚੇਅਰਮੈਨ ਬਲਾਕ ਸੰਮਤੀ, ਲਖਵਿੰਦਰ ਸਿੰਘ, ਵੀ.ਡੀ.ਉ. ਤੇਜਾ ਸਿੰਘ ਅਤੇ ਕੈਪਟਨ ਸੰਦੀਪ ਸੰਧੂ ਦੇ ਇਕ ਰਿਸ਼ਤੇਦਾਰ ਹਰਪ੍ਰੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।


ਇਸ ਨਾਲ ਸੰਬੰਧਤ ਵਾਪਰੇ ਇਕ ਘਟਨਾਕ੍ਰਮ ਤਹਿਤ ਲਾਈਟਾਂ ਸਪਲਾਈ ਕਰਨ ਵਾਲੀ ਕੰਪਨੀ ਅਮਰ ਇਲੈਕਟਰੀਕਲ ਐਂਟਰਪ੍ਰਾਈਜ਼ਿਜ਼ ਨਾਭਾ ਦੇ ਮਾਲਕ ਗੌਰਵ ਸ਼ਰਮਾ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਵੀ ਅੱਜ ਹੀ ਲੁਧਿਆਣਾ ਦੀ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: