(Source: ECI/ABP News/ABP Majha)
Punjab Politics: 'ਭਗਤ ਸਿੰਘ ਤੇ ਅੰਬੇਡਕਰ ਦੀਆਂ ਤਸਵੀਰਾਂ ਲਾਹ ਕੇ ਹਿਟਲਰ ਦੀ ਲਾ ਲਓ ਕਿਉਂਕਿ ਤੁਸੀਂ ਤਾਂ….'
Partap Singh Bajwa News: ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਖਹਿਰਾ ਨੂੰ ਕੁਝ ਦਿਨ ਪਹਿਲਾਂ ਹੀ ਜ਼ਮਾਨਤ ਮਿਲੀ ਸੀ।
Punjab News: ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਤੁਸੀਂ ਹਮੇਸ਼ਾ ਲਈ ਮੁੱਖ ਮੰਤਰੀ ਨਹੀਂ ਬਣੇ ਰਹਿਣਾ ਹੈ। ਜੇ ਤੁਸੀਂ ਸੋਚਦੇ ਹੋ ਕਿ ਅਸੀਂ ਸਰਕਾਰ ਦੀਆਂ ਕਮੀਆਂ ਬਾਰੇ ਬੋਲਣ ਤੋਂ ਬਚਾਂਗੇ ਤਾਂ ਤੁਸੀਂ ਗਲਤ ਹੋ। ਅਸੀਂ ਕਦੇ ਕਿਸੇ ਚੀਜ਼ ਤੋਂ ਡਰਦੇ ਨਹੀਂ ਸੀ। ਹੁਣ ਸਮਾਂ ਆ ਗਿਆ ਹੈ ਕਿ ਤੁਸੀਂ ਡਾ: ਅੰਬੇਡਕਰ ਅਤੇ ਭਗਤ ਸਿੰਘ ਦੀਆਂ ਤਸਵੀਰਾਂ ਆਪਣੇ ਦਫ਼ਤਰਾਂ ਤੋਂ ਹਟਾ ਦਿਓ ਕਿਉਂਕਿ ਤੁਸੀਂ ਜੋ ਕਰ ਰਹੇ ਹੋ ਉਹ ਪੂਰੀ ਤਰ੍ਹਾਂ ਉਨ੍ਹਾਂ ਦੀ ਵਿਚਾਰਧਾਰਾ ਦੇ ਵਿਰੁੱਧ ਹੈ।
ਕਾਂਗਰਸੀ ਆਗੂ ਨੇ ਅੱਗੇ ਕਿਹਾ, "ਡਾ. ਅੰਬੇਡਕਰ ਅਤੇ ਭਗਤ ਸਿੰਘ ਦੀ ਬਜਾਏ ਹਿਟਲਰ ਦੀਆਂ ਤਸਵੀਰਾਂ ਲਗਾਉਣਾ ਬਿਹਤਰ ਹੋਵੇਗਾ, ਕਿਉਂਕਿ ਤੁਸੀਂ ਉਨ੍ਹਾਂ ਦੀ ਵਿਚਾਰਧਾਰਾ 'ਤੇ ਚੱਲ ਰਹੇ ਹੋ।" ਉਨ੍ਹਾਂ ਕਿਹਾ, "ਦੋ ਸਾਲ ਪਹਿਲਾਂ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੱਡੀਆਂ ਉਮੀਦਾਂ ਨਾਲ ਚੁਣਿਆ ਸੀ। ਜਦੋਂ ਈਡੀ ਉਨ੍ਹਾਂ (ਆਪ ਨੇਤਾਵਾਂ) ਕੋਲ ਜਾਂਦਾ ਹੈ ਤਾਂ ਉਹ ਉਨ੍ਹਾਂ ਦੀ ਤੁਲਨਾ ਭਗਤ ਸਿੰਘ ਨਾਲ ਕਰਨ ਲੱਗਦੇ ਹਨ। ਮਨੀਸ਼ ਸਿਸੋਦੀਆ ਦੀ ਤੁਲਨਾ ਆਜ਼ਾਦੀ ਘੁਲਾਟੀਆਂ ਨਾਲ ਕੀਤੀ ਜਾਂਦੀ ਹੈ। ਅਰਵਿੰਦ ਕੇਜਰੀਵਾਲ ਨੇ ਕੇਂਦਰ ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦੇ ਬੀਜੇਪੀ ਉੱਤੇ ਇਲਜ਼ਾਮ ਲਾਏ ਹਨ ।ਦੂਜੇ ਪਾਸੇ ਪੰਜਾਬ ਦਾ ਮੁੱਖ ਮੰਤਰੀ ਵੀ ਅਜਿਹਾ ਹੀ ਕਰਦਾ ਹੈ।ਸੁਖਪਾਲ ਸਿੰਘ ਖਹਿਰਾ ਜੋ ਤੁਹਾਡੀ ਪਾਰਟੀ ਵਿੱਚ 2-3 ਸਾਲ ਤੋਂ ਸਨ, ਜਦੋਂ ਤੁਸੀਂ ਉਨ੍ਹਾਂ ਦੇ ਨਾਲ ਸੀ, ਜੇਕਰ ਤੁਸੀਂ ਅਜਿਹਾ ਕਰ ਸਕਦੇ ਹੋ ਤਾਂ ਤੁਸੀਂ ਦੂਜਿਆਂ ਨਾਲ ਕੁਝ ਵੀ ਕਰ ਸਕਦੇ ਹੋ। ਹੋਰ ਸਿਆਸੀ ਵਿਰੋਧੀਆਂ ਨੂੰ ਤੁਹਾਡੇ ਤੋਂ ਕੀ ਉਮੀਦ ਕਰਨੀ ਚਾਹੀਦੀ ਹੈ।"
ਪੰਜਾਬ 'ਚ 'ਆਪ'-ਕਾਂਗਰਸ ਦਾ ਟਕਰਾਅ ਜਾਰੀ
ਕਪੂਰਥਲਾ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਆਪ ਸੁਖਪਾਲ ਸਿੰਘ ਖਹਿਰਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਉਨ੍ਹਾਂ ਨਾਲ ਮੌਜੂਦ ਸਨ। ਇੱਕ ਪਾਸੇ ਜਿੱਥੇ ਚੰਡੀਗੜ੍ਹ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਕੱਠੀਆਂ ਚੋਣਾਂ ਲੜ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਦੋਵਾਂ ਪਾਰਟੀਆਂ ਵਿੱਚ ਖਿੱਚੋਤਾਣ ਜਾਰੀ ਹੈ।