Punjab News: ਹਾਲ ਹੀ ਵਿੱਚ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਵੱਲੋਂ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ 52 ਸੀਟਰ ਬੱਸਾਂ ਵਿੱਚ ਸਿਰਫ਼ 52 ਸਵਾਰੀਆਂ ਨੂੰ ਬਿਠਾਉੁਣ ਦਾ ਫ਼ੈਸਲਾ ਲਿਆ ਗਿਆ। ਇਸ ਸਬੰਧੀ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਨੂੰ ਆਪਣੇ ਬੇੜੇ ਵਿੱਚ ਹੋਰ ਬੱਸਾਂ ਜੋੜਨ ਦਾ ਸੱਦਾ ਦਿੱਤਾ ਹੈ। ਉਸ ਦਾ ਕਹਿਣਾ ਹੈ ਕਿ ਬੱਸਾਂ ਵਿੱਚ ਸਿਰਫ਼ 52 ਸਵਾਰੀਆਂ ਹੀ ਸਵਾਰ ਹੋਣ ਕਾਰਨ ਬਾਕੀ ਸਵਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਸੀ.ਐਮ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਤੁਸੀਂ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਹਵਾਈ ਜਹਾਜ਼ ਰਾਹੀਂ ਇਕ ਸੂਬੇ ਤੋਂ ਦੂਜੇ ਸੂਬੇ 'ਚ ਲਿਜਾਣ ਲਈ ਕਰੋੜਾਂ ਰੁਪਏ ਖਰਚ ਕਰ ਰਹੇ ਹੋ। ਸਰਕਾਰ ਨੇ ਇਸ ਦੇ ਪ੍ਰਚਾਰ ਲਈ 750 ਕਰੋੜ ਰੁਪਏ ਦਾ ਸਾਲਾਨਾ ਬਜਟ ਵੀ ਰੱਖਿਆ ਹੋਇਆ ਹੈ, ਪਰ ਰੋਜ਼ਾਨਾ ਲੋਕਾਂ ਨੂੰ ਹੋ ਰਹੀ ਅਸੁਵਿਧਾ ਦੀ ਕੋਈ ਪ੍ਰਵਾਹ ਨਹੀਂ ਹੈ।
ਕਾਂਗਰਸੀ ਆਗੂ ਨੇ ਕਿਹਾ ਕਿ ਬੱਸ ਵਿੱਚ 52 ਤੋਂ ਵੱਧ ਸਵਾਰੀਆਂ ਨੂੰ ਲਿਜਾਣਾ ਗੈਰ-ਕਾਨੂੰਨੀ ਹੈ ਅਤੇ 2000 ਰੁਪਏ ਜੁਰਮਾਨਾ ਵੀ ਹੈ ਫਿਰ ਵੀ ਓਵਰਲੋਡ ਬੱਸਾਂ ਅਕਸਰ ਦੇਖੀਆਂ ਜਾਂਦੀਆਂ ਸਨ। ਓਵਰਲੋਡ ਬੱਸਾਂ ਕਾਰਨ ਹਾਦਸੇ ਵੀ ਵਾਪਰੇ, ਜਿਸ ਦਾ ਖਮਿਆਜ਼ਾ ਡਰਾਈਵਰਾਂ ਨੂੰ ਭੁਗਤਣਾ ਪਿਆ। ਉਨ੍ਹਾਂ ਕਿਹਾ ਕਿ ਪੰਜਾਬ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ।
ਰੋਡਵੇਜ਼ ਕਰਮਚਾਰੀ ਜ਼ੋਖ਼ਮ ਨਹੀਂ ਲੈਣਾ ਚਾਹੁੰਦੇ
ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਮੁਲਾਜ਼ਮਾਂ ਨੇ ਹਿੱਟ ਐਂਡ ਰਨ ਐਕਟ ਨੂੰ ਕਾਲਾ ਕਾਨੂੰਨ ਕਰਾਰ ਦਿੰਦਿਆਂ ਕਿਹਾ ਕਿ ਉਹ ਬੱਸਾਂ ਵਿੱਚ ਸਿਰਫ਼ 52 ਸਵਾਰੀਆਂ ਨੂੰ ਹੀ ਬਿਠਾਉਣਗੇ। ਕਿਉਂਕਿ ਉਹ ਕੋਈ ਜੋਖਮ ਨਹੀਂ ਲੈਣਾ ਚਾਹੁੰਦੇ। ਇਸ ਕਾਰਨ ਹੁਣ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਬੱਸਾਂ ਵਿੱਚ ਸੀਟਾਂ ਜਿੰਨੀਆਂ ਹੀ ਸਵਾਰੀਆਂ ਹਨ। ਅਜਿਹੇ 'ਚ ਯਾਤਰੀਆਂ ਨੂੰ ਦੂਜੀ ਬੱਸ ਦਾ ਇੰਤਜ਼ਾਰ ਕਰਨਾ ਪੈਂਦਾ ਹੈ ਅਤੇ ਸੀਟ ਮਿਲਣ 'ਤੇ ਹੀ ਸਫਰ ਕਰ ਸਕਦੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।