Congress leader Partap Singh Bajwa resigns from the membership of Rajya Sabha after being elected to the Punjab State Assembly


Partap Singh Bajwa Resigns: ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੂੰ ਸੌਂਪ ਦਿੱਤਾ ਹੈ। ਬਾਜਵਾ ਨੇ 16ਵੀਂ ਪੰਜਾਬ ਵਿਧਾਨ ਸਭਾ ਲਈ ਆਪਣੀ ਚੋਣ ਦਾ ਹਵਾਲਾ ਦਿੰਦੇ ਹੋਏ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।






ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਅਸਤੀਫੇ ਵਿੱਚ ਕਿਹਾ ਕਿ ਪਿਛਲੇ 6 ਸਾਲਾਂ ਦੌਰਾਨ ਮੈਨੂੰ ਸਦਨ ਵਿੱਚ ਪੰਜਾਬ ਰਾਜ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ। ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਹੈ। ਵਿਧਾਨ ਸਭਾ ਚੋਣਾਂ 'ਚ ਪ੍ਰਤਾਪ ਸਿੰਘ ਬਾਜਵਾ ਕਾਦੀਆਂ ਸੀਟ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਜਿੱਤੇ ਹਨ। ਪ੍ਰਤਾਪ ਸਿੰਘ ਬਾਜਵਾ ਪੰਜਾਬ ਕਾਂਗਰਸ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਸੀ।


ਇਸੇ ਮਹੀਨੇ ਖ਼ਤਮ ਹੋ ਰਿਹਾ ਸੀ ਕਾਰਜਕਾਲ


ਪ੍ਰਤਾਪ ਸਿੰਘ ਬਾਜਵਾ ਦਾ ਰਾਜ ਸਭਾ ਕਾਰਜਕਾਲ ਇਸ ਮਹੀਨੇ ਖ਼ਤਮ ਹੋ ਰਿਹਾ ਹੈ। ਪਿਛਲੇ ਹਫ਼ਤੇ ਚੋਣ ਕਮਿਸ਼ਨ ਨੇ ਸੂਬੇ ਦੀਆਂ 5 ਸੀਟਾਂ ਲਈ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਸੀ। ਸਾਰੀਆਂ ਪੰਜ ਸੀਟਾਂ 'ਤੇ 31 ਮਾਰਚ ਨੂੰ ਵੋਟਾਂ ਪੈਣਗੀਆਂ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ 5 ਸੀਟਾਂ 'ਚੋਂ 4 ਸੀਟਾਂ ਆਮ ਆਦਮੀ ਪਾਰਟੀ ਅਤੇ 1 ਸੀਟ ਕਾਂਗਰਸ ਦੇ ਹਿੱਸੇ ਜਾ ਸਕਦੀ ਹੈ।


ਸੀਐਮ ਬਣਨ ਦੀ ਦੌੜ ਵਿੱਚ ਸੀ ਬਾਜਵਾ


ਪਿਛਲੇ ਸਾਲ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ ਤਾਂ ਪ੍ਰਤਾਪ ਸਿੰਘ ਬਾਜਵਾ ਦਾ ਨਾਂਅ ਮੁੱਖ ਮੰਤਰੀ ਦੇ ਦਾਅਵੇਦਾਰਾਂ ਵਿੱਚ ਸ਼ਾਮਲ ਸੀ। ਪ੍ਰਤਾਪ ਸਿੰਘ ਪੰਜਾਬ ਦੀ ਸਿਆਸਤ ਵਿੱਚ ਬਹੁਤ ਪੁਰਾਣਾ ਚਿਹਰਾ ਹੈ। ਸਿਆਸਤ ਵਿੱਚ ਉਨ੍ਹਾਂ ਦਾ ਨਾਂ ਮਾਣ ਨਾਲ ਲਿਆ ਜਾਂਦਾ ਹੈ।


ਇਹ ਵੀ ਪੜ੍ਹੋ: ਪੰਜਾਬ ਦੀ ਜਿੱਤ ਤੋਂ ਬਾਅਦ ਹੁਣ ਹਿਮਾਚਲ-ਗੁਜਰਾਤ ਸਮੇਤ ਇਨ੍ਹਾਂ ਸੂਬਿਆਂ 'ਚ ਚੋਣ ਲੜਨ ਦੀ ਤਿਆਰੀ 'ਚ 'ਆਪ'