ਕਾਂਗਰਸੀ ਲੀਡਰ ਪ੍ਰਤਾਪ ਬਾਜਵਾ 'ਤੇ ਮੋਦੀ ਸਰਕਾਰ ਮਿਹਰਬਾਨ, ਪੰਜਾਬ ਦੀ ਸਿਆਸਤ 'ਚ ਨਵੀਂ ਚਰਚਾ
ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਆਰਐਸਐਸ ਦੇ ਪੰਜ ਆਗੂਆਂ ਦੀ ਸੁਰੱਖਿਆ ’ਚ ਵੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਵਾਧਾ ਕਰ ਦਿੱਤਾ ਹੈ। ਪ੍ਰਤਾਪ ਬਾਜਵਾ ਸਮੇਤ ਆਰਐਸਐਸ ਦੇ ਨੇਤਾਵਾਂ ਨੂੰ ‘ਜ਼ੈੱਡ ਵਰਗ’ ਦੀ ਸੁਰੱਖਿਆ ਦਿੱਤੀ ਗਈ ਹੈ।
ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਸੁਰੱਖਿਆ ਕੇਂਦਰੀ ਉਦਯੋਗਿਕ ਸੁਰੱਖਿਆ ਫੋਰਸ (CISF) ਹਵਾਲੇ ਕਰ ਦਿੱਤੀ ਗਈ ਹੈ। ਪ੍ਰਤਾਪ ਬਾਜਵਾ ਦੀ ਸੁਰੱਖਿਆ ਲਈ ਕਰੀਬ 25 ਸੁਰੱਖਿਆ ਕਰਮੀ ਤਾਇਨਾਤ ਕੀਤੇ ਹਨ। ਸੂਤਰਾਂ ਮੁਤਾਬਕ ਇਹ ਫ਼ੈਸਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਲਿਆ ਗਿਆ ਹੈ।
ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਆਰਐਸਐਸ ਦੇ ਪੰਜ ਆਗੂਆਂ ਦੀ ਸੁਰੱਖਿਆ ’ਚ ਵੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਵਾਧਾ ਕਰ ਦਿੱਤਾ ਹੈ। ਪ੍ਰਤਾਪ ਬਾਜਵਾ ਸਮੇਤ ਆਰਐਸਐਸ ਦੇ ਨੇਤਾਵਾਂ ਨੂੰ ‘ਜ਼ੈੱਡ ਵਰਗ’ ਦੀ ਸੁਰੱਖਿਆ ਦਿੱਤੀ ਗਈ ਹੈ।
ਪੰਜਾਬ ਪੁਲਿਸ ਦੇ ਅਧਿਕਾਰੀਆਂ ਮੁਤਾਬਕ ਆਰਐਸਐਸ ਦੇ ਨੇਤਾ ਅੱਤਵਾਦੀਆਂ ਦੇ ਨਿਸ਼ਾਨੇ ਤੇ ਰਹਿੰਦੇ ਹਨ ਇਸ ਲਈ ਉਨ੍ਹਾਂ ਨੂੰ ਸੂਬਾ ਪੁਲਿਸ ਵੱਲੋਂ ਵੀ ਕਈ ਨੇਤਾਵਾਂ ਨੂੰ ਸੁਰੱਖਿਆ ਦਿੱਤੀ ਗਈ ਹੈ।
ਉਧਰ, ਦੂਜੇ ਪਾਸੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਦਿਖਾਈ ਦਰਿਆਦਿਲੀ ਸਿਆਸੀ ਤੌਰ ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਕੇਂਦਰ ਵਿੱਚ ਦੂਜੀ ਵਾਰ ਮੋਦੀ ਸਰਕਾਰ ਬਣਨ ਤੋਂ ਬਾਅਦ ਬਾਜਵਾ ਸਮੇਤ ਕਾਂਗਰਸ ਤੇ ਹੋਰਨਾਂ ਵਿਰੋਧੀ ਪਾਰਟੀਆਂ ਦੇ ਕਈ ਨੇਤਾਵਾਂ ਦੀ ਸੁਰੱਖਿਆ ਵਿੱਚ ਜਾਂ ਤਾਂ ਕਟੌਤੀ ਕਰ ਦਿੱਤੀ ਗਈ ਸੀ ਤੇ ਜਾਂ ਫਿਰ ਸੁਰੱਖਿਆ ਵਾਪਸ ਲੈ ਲਈ ਗਈ ਸੀ।
ਬਾਜਵਾ ਨੂੰ ਕਾਂਗਰਸ ਸਰਕਾਰ ਦੇ ਸਮੇਂ ਮਿਲੀ ਸੁਰੱਖਿਆ ਵੀ ਜੁਲਾਈ, 2019 ਵਿੱਚ ਵਾਪਸ ਲੈ ਲਈ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਸਾਲ ਦੇ ਵਕਫ਼ੇ ਬਾਅਦ ਪੰਜਾਬ ਦੇ ਕਾਂਗਰਸੀ ਨੇਤਾ ਨੂੰ ਮੁੜ ਤੋਂ ਸਰੱਖਿਆ ਦਿੱਤੀ ਗਈ ਹੈ।
CBSE ਦੇ ਨਤੀਜੇ ਦੇਖਣ ਲਈ ਡਾਊਨਲੋਡ ਕਰੋ ਇਹ ਐਪ
ਕੋਰੋਨਾ ਨੇ ਮਚਾਇਆ ਕਹਿਰ: 24 ਘੰਟਿਆਂ 'ਚ ਸਵਾ ਦੋ ਲੱਖ ਨਵੇਂ ਕੇਸ
ਅਮਿਤਾਬ-ਅਭਿਸ਼ੇਕ ਤੋਂ ਬਿਨਾਂ ਬਾਕੀ ਪਰਿਵਾਰ ਦੀ ਕੀਤੀ ਗਈ ਕੋਰੋਨਾ ਜਾਂਚ, ਇਸ ਤਰ੍ਹਾਂ ਰਿਹਾ ਨਤੀਜਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ