(Source: ECI/ABP News/ABP Majha)
Punjab Politics: ਪੰਜਾਬ 'ਚ ਨਸ਼ੇ ਦੀ ਸਮੱਸਿਆ 'ਤੇ ਕਾਂਗਰਸ ਨੇ ਘੇਰੀ ਆਪ, ਤਸਕਰਾਂ ਨੂੰ ਫੜ੍ਹਣ ਦੀ ਥਾਂ ਨਸ਼ੇੜੀਆਂ ਨੂੰ...
Pratap Singh Bajwa News: ਪੰਜਾਬ 'ਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਅਕਸਰ ਸਵਾਲ ਉਠਾਏ ਜਾਂਦੇ ਹਨ। ਹੁਣ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੀਐਮ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ।
Punjab News: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਬਾਜਵਾ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਲੁਧਿਆਣਾ ਵਿੱਚ ਨਸ਼ਾ ਵਿਰੋਧੀ ਰੈਲੀ ਵਿੱਚ ਰੁੱਝੇ ਹੋਏ ਸਨ, ਤਾਂ ਫਾਜ਼ਿਲਕਾ ਜ਼ਿਲ੍ਹੇ ਵਿੱਚ 25 ਅਤੇ 26 ਸਾਲ ਦੇ ਦੋ ਭਰਾਵਾਂ ਦੀਆਂ ਲਾਸ਼ਾਂ ਮਿਲੀਆਂ।
2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਦੇ ਚਾਰ ਮਹੀਨਿਆਂ ਦੇ ਅੰਦਰ-ਅੰਦਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਦੀ ਸਹੁੰ ਖਾਧੀ ਸੀ ਫਿਰ 15 ਅਗਸਤ 2023 ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਇੱਕ ਸਾਲ ਹੋਰ ਮੰਗਿਆ। ਹੁਣ ਵੀ 'ਆਪ' ਸਰਕਾਰ ਨਸ਼ੇ ਨੂੰ ਨੱਥ ਪਾਉਣ ਲਈ ਇਮਾਨਦਾਰ ਨਹੀਂ ਜਾਪਦੀ। ਉਹ ਨਸ਼ਾ ਵਿਰੋਧੀ ਮੁਹਿੰਮਾਂ ਤੋਂ ਪ੍ਰਚਾਰ ਪ੍ਰਾਪਤ ਕਰਨ ਵਿੱਚ ਜ਼ਿਆਦਾ ਦਿਲਚਸਪੀ ਰੱਖਦੇ ਹਨ।
ਤਸਕਰਾਂ ਉੱਤੇ ਸਿਕੰਜਾ ਕਸਣ ਦੀ ਕਰ ਰਹੀ ਹੈ ਖਾਨਾਪੂਰਤੀ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸ ਨਹੀਂ ਸਕੀ। ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਬੇਲਗਾਮ ਹੁੰਦਾ ਜਾ ਰਿਹਾ ਹੈ। ਪੁਲਿਸ ਵੱਡੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਣ ਦੀ ਬਜਾਏ ਬੱਸ ਖਾਨਾਪੂਰਤੀ ਕਰ ਰਹੀ ਹੈ। ਬਾਜਵਾ ਨੇ ਕਿਹਾ ਕਿ ਪੁਲਸ ਨਸ਼ੇੜੀਆਂ ਨੂੰ ਤੰਗ ਕਰਦੀ ਹੈ ਪਰ ਉਨ੍ਹਾਂ ਦੀਆਂ ਜੜ੍ਹਾਂ ਤੱਕ ਨਹੀਂ ਪਹੁੰਚਦੀ।
ਹਜ਼ਾਰਾਂ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਕੁਝ ਦਿਨ ਪਹਿਲਾਂ ਹੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਹਜ਼ਾਰਾਂ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲੜਨ ਦੀ ਸਹੁੰ ਚੁਕਾਈ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।