ਪੰਜਾਬੀ ਲੀਡਰਾਂ ਨੂੰ ਦਿੱਲੀ ਚੋਣਾਂ 'ਚ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ, ਕਾਂਗਰਸ ਨੇ ਰੰਧਾਵਾ ਦੇ ਮੋਢਿਆ 'ਤੇ ਪਾਇਆ ਭਾਰ, ਪਹਿਲਾਂ ਕੀਤਾ ਸੀ ਨਜ਼ਰਅੰਦਾਜ਼ !
ਇਸ ਤੋਂ ਪਹਿਲਾਂ 17 ਜਨਵਰੀ ਨੂੰ ਕਾਂਗਰਸ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਸੀ ਜਿਸ ਵਿੱਚ ਪੰਜਾਬ ਦੇ ਸਿਰਫ਼ ਤਿੰਨ ਆਗੂ ਹੀ ਸ਼ਾਮਲ ਸਨ ਜਿਸ ਵਿੱਚ ਰੰਧਾਵਾ ਦਾ ਨਾਮ ਸ਼ਾਮਲ ਨਹੀਂ ਸੀ। ਹੁਣ ਰੰਧਾਵਾ ਨੂੰ ਕਾਂਗਰਸ ਵੱਲੋਂ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ।
Punjab News: ਦਿੱਲੀ ਵਿੱਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ (Sukhjinder Singh randhawa) ਨੂੰ ਇੱਕ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ ਸੱਤ ਵਿਧਾਨ ਸਭਾ ਹਲਕਿਆਂ ਦਾ ਇੰਚਾਰਜ ਬਣਾਇਆ ਗਿਆ ਹੈ।
ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਕਾਲਕਾ, ਨਵੀਂ ਦਿੱਲੀ, ਮਾਲਵੀਆ ਨਗਰ, ਅੰਬੇਡਕਰ ਨਗਰ, ਦਿੱਲੀ ਕੈਂਟ, ਰਾਜੌਰੀ ਗਾਰਡਰ ਤੇ ਹਰੀ ਨਗਰ ਸ਼ਾਮਲ ਹਨ। ਇੱਥੇ ਪੰਜਾਬ ਦੇ ਵੋਟਰਾਂ ਦੀ ਗਿਣਤੀ ਜ਼ਿਆਦਾ ਹੈ।
I am heartily thankful to AICC President Shri @kharge Ji, Shri @RahulGandhi Ji, and the @INCIndia leadership for appointing me as the Assembly Incharge of 7 Vidhan Sabha constituencies in the Delhi Assembly elections. The Congress party has always been a people-centric party that… pic.twitter.com/BgDP39hQNs
— Sukhjinder Singh Randhawa (@Sukhjinder_INC) January 27, 2025
ਇਸ ਤੋਂ ਪਹਿਲਾਂ 17 ਜਨਵਰੀ ਨੂੰ ਕਾਂਗਰਸ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਸੀ ਜਿਸ ਵਿੱਚ ਪੰਜਾਬ ਦੇ ਸਿਰਫ਼ ਤਿੰਨ ਆਗੂ ਹੀ ਸ਼ਾਮਲ ਸਨ ਜਿਸ ਵਿੱਚ ਰੰਧਾਵਾ ਦਾ ਨਾਮ ਸ਼ਾਮਲ ਨਹੀਂ ਸੀ। ਇਨ੍ਹਾਂ ਆਗੂਆਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ (Charanjit Singh Channi) ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਅਤੇ ਸੁਖਪਾਲ ਸਿੰਘ ਖਹਿਰਾ (Sukhpal Khaira) ਸ਼ਾਮਲ ਸਨ। ਜਦੋਂ ਕਿ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਤੇ ਹਰਿਆਣਾ ਦੇ ਸੰਸਦ ਮੈਂਬਰ ਕੁਮਾਰੀ ਸ਼ੈਲਜਾ, ਰਣਦੀਪ ਸਿੰਘ ਸੁਰਜੇਵਾਲਾ, ਦੀਪੇਂਦਰ ਸਿੰਘ ਹੁੱਡਾ ਸ਼ਾਮਲ ਹਨ।
ਜੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਪੰਜਾਬ ਦੇ ਆਗੂਆਂ ਦੀ ਗੱਲ ਕਰੀਏ ਤਾਂ ਇਸ ਵਿੱਚ ਪਹਿਲਾ ਨਾਮ ਮੁੱਖ ਮੰਤਰੀ ਭਗਵੰਤ ਮਾਨ ਦਾ ਹੈ। ਉਸ ਤੋਂ ਬਾਅਦ ਰਾਜ ਸਭਾ ਮੈਂਬਰ ਰਾਘਵ ਚੱਢਾ, ਹਰਭਜਨ ਸਿੰਘ, ਗੁਰਮੀਤ ਸਿੰਘ ਮੀਤ ਹੇਅਰ, ਰਾਜ ਕੁਮਾਰ ਚੱਬੇਵਾਲ, ਮਾਲਵਿੰਦਰ ਸਿੰਘ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਜੋਤ ਬੈਂਸ, ਹਰਭਜਨ ਸਿੰਘ ਈ.ਟੀ.ਓ., ਡਾ. ਬਲਬੀਰ, ਲਾਲਜੀਤ ਸਿੰਘ ਭੁੱਲਰ, ਤਰਨਪ੍ਰੀਤ ਸਿੰਘ ਸੋਂਧ , ਡਾ. ਰਵਜੋਤ ਸਿੰਘ, ਹਰਦੀਪ ਮੁੰਡੀਆ, ਬਲਜਿੰਦਰ ਕੌਰ ਅਤੇ ਸ਼ੈਰੀ ਕਲਸੀ ਸ਼ਾਮਲ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
