Punjab Election Result 2022: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋਵੇਂ ਵਿਧਾਨ ਸਭਾ ਸੀਟਾਂ ਤੋਂ ਹਾਰ ਗਏ ਹਨ। ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੀ ਹਾਰ ਦਾ ਮੂੰਹ ਦੇਖਣਾ ਪਿਆ ਹੈ। ਇੰਨਾ ਹੀ ਨਹੀਂ ਇਸ ਵਾਰ ਪੰਜਾਬ ਚੋਣਾਂ 'ਚ ਕਾਂਗਰਸ ਹੀ ਨਹੀਂ ਸਗੋਂ ਅਕਾਲੀ ਦਲ ਦੇ ਦਿੱਗਜ ਸੁਖਬੀਰ ਬਾਦਲ ਸਮੇਤ ਕਈ ਵੱਡੇ ਨੇਤਾਵਾਂ ਨੂੰ ਆਮ ਆਦਮੀ ਪਾਰਟੀ ਦੀ ਲਹਿਰ 'ਚ ਹਾਰ ਦਾ ਮੂੰਹ ਦੇਖਣਾ ਪਿਆ ਹੈ।
ਸੂਬੇ ਵਿੱਚ ਪਾਰਟੀ ਦੀ ਇਸ ਹਾਰ ਤੋਂ ਬਾਅਦ ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਇਸ ਲਈ ਸੱਤਾ ਵਿਰੋਧੀ ਲਹਿਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਤੋਂ ਬਾਅਦ ਸੂਬੇ ਦੇ ਸਾਬਕਾ ਸੀਐਮ ਅਮਰਿੰਦਰ ਸਿੰਘ ਨੇ ਸਵਾਲ ਪੁੱਛਦੇ ਹੋਏ ਉਨ੍ਹਾਂ 'ਤੇ ਹਮਲਾ ਬੋਲਿਆ ਹੈ। ਸੁਰਜੇਵਾਲਾ ਨੇ ਵੀਰਵਾਰ ਨੂੰ ਟਵੀਟ ਕਰਦੇ ਹੋਏ ਕਿਹਾ - ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਰਾਹੀਂ ਪੰਜਾਬ 'ਚ ਨਵੀਂ ਲੀਡਰਸ਼ਿਪ ਪੇਸ਼ ਕੀਤੀ ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੱਤਾ ਵਿਰੋਧੀ ਲਹਿਰ ਤੋਂ ਨਹੀਂ ਉਬਰੇ ਅਤੇ ਲੋਕਾਂ ਨੇ ਬਦਲਾਅ ਲਈ ਆਮ ਆਦਮੀ ਪਾਰਟੀ ਨੂੰ ਵੋਟ ਦਿੱਤੀ।
ਸੁਰਜੇਵਾਲਾ ਦੇ ਇਸ ਟਵੀਟ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਟਵੀਟ ਕਰਕੇ ਪੁੱਛਿਆ ਕਿ ਕਾਂਗਰਸ ਲੀਡਰਸ਼ਿਪ ਕਦੇ ਸਿਖ ਨਹੀਂ ਸਕਦੀ। ਉੱਤਰ ਪ੍ਰਦੇਸ਼ 'ਚ ਕਾਂਗਰਸ ਦੀ ਹਾਰ ਲਈ ਕੌਣ ਜ਼ਿੰਮੇਵਾਰ? ਮਨੀਪੁਰ, ਉੱਤਰਾਖੰਡ ਅਤੇ ਗੋਆ ਬਾਰੇ ਕੀ ? ਕੈਪਟਨ ਅਮਰਿੰਦਰ ਨੇ ਅੱਗੇ ਕਿਹਾ ਕਿ ਜਵਾਬ ਕੰਧ 'ਤੇ ਮੋਟੇ ਅੱਖਰਾਂ 'ਚ ਲਿਖਿਆ ਹੋਇਆ ਹੈ, ਪਰ ਮੈਨੂੰ ਵਿਸ਼ਵਾਸ ਹੈ ਕਿ ਉਹ ਇਸ ਨੂੰ ਪੜ੍ਹਨ ਤੋਂ ਕੰਨੀ ਕਤਰਾਉਣਗੇ।

ਦੱਸ ਦੇਈਏ ਕਿ 10 ਮਾਰਚ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਗਏ ਸੀ ਅਤੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ। ਆਮ ਆਦਮੀ ਪਾਰਟੀ 92 ਸੀਟਾਂ ਜਿੱਤ ਚੁੱਕੀ ਹੈ, ਜਦਕਿ ਕਾਂਗਰਸ ਦਾ ਸਫ਼ਾਇਆ ਹੋ ਗਿਆ ਹੈ। ਕਾਂਗਰਸ ਸਿਰਫ਼ 18 ਸੀਟਾਂ ਹੀ ਜਿੱਤਣ 'ਚ ਕਾਮਯਾਬ ਰਹੀ, ਜਦਕਿ ਅਕਾਲੀ -ਬਸਪਾ ਗਠਜੋੜ ਨੂੰ 4 ਸੀਟਾਂ ਅਤੇ ਭਾਜਪਾ ਨੂੰ 2 ਸੀਟਾਂ ਮਿਲੀਆਂ ਹਨ। ਇਸ ਦੇ ਇਲਾਵਾ 1 ਸੀਟ ਹੋਰ ਦੇ ਹਿੱਸੇ ਆਈ ਹੈ।
ਇਹ ਵੀ ਪੜ੍ਹੋ : Punjab Election 2022 : ਪੀਐਮ ਮੋਦੀ ਨੇ ਪੰਜਾਬ ਫਤਹਿ 'ਤੇ 'ਆਪ' ਨੂੰ ਦਿੱਤੀ ਵਧਾਈ, ਅੱਗੋਂ ਕੇਜਰੀਵਾਲ ਨੇ ਦਿੱਤਾ ਇਹ ਜਵਾਬ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490