Tript Rajinder Bajwa: ਕਾਂਗਰਸੀ ਲੀਡਰ ਤ੍ਰਿਪਤ ਬਾਜਵਾ ਵੱਲੋਂ ਅਸਤੀਫਾ, ਸਪੀਕਰ ਸੰਧਵਾਂ ਵੱਲੋਂ ਮਨਜ਼ੂਰ
ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਤੇ ਫਤਿਹਗੜ੍ਹ ਚੂੜੀਆਂ ਤੋਂ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਵੱਲੋਂ ‘ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਸਬੰਧੀ ਬਿੱਲ-2025’ ਸਬੰਧੀ ਬਣਾਈ 15..

Tript Rajinder Bajwa Resigns: ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਤੇ ਫਤਿਹਗੜ੍ਹ ਚੂੜੀਆਂ ਤੋਂ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਵੱਲੋਂ ‘ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਸਬੰਧੀ ਬਿੱਲ-2025’ ਸਬੰਧੀ ਬਣਾਈ 15 ਮੈਂਬਰੀ ਸਿਲੈਕਟ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਤ੍ਰਿਪਤ ਬਾਜਵਾ ਨੇ ਅਸਤੀਫ਼ਾ ਕੁਝ ਸਮੇਂ ਪਹਿਲਾਂ ਦਿੱਤਾ ਸੀ ਜਿਸ ਦਾ ਹੁਣ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਤ੍ਰਿਪਤ ਬਾਜਵਾ ਨੇ ਕਿਹਾ ਕਿ ਉਨ੍ਹਾਂ ਪਿਛਲੇ ਦਿਨੀਂ ਗੋਡਿਆਂ ਦਾ ਅਪਰੇਸ਼ਨ ਕਰਵਾਇਆ ਸੀ, ਜਿਸ ਕਰਕੇ ਡਾਕਟਰਾਂ ਨੇ ਉਸ ਨੂੰ ਤੁਰਨ ਫਿਰਨ ਤੇ ਲੱਤਾਂ ਲਟਕਾ ਕੇ ਬੈਠਣ ਤੋਂ ਮਨਾਂ ਕੀਤਾ ਹੈ। ਅਜਿਹੇ ਹਾਲਾਤ ਵਿੱਚ ਉਹ ਮੀਟਿੰਗਾਂ ਵਿੱਚ ਸ਼ਾਮਲ ਨਹੀਂ ਹੋ ਸਕਦੇ, ਜਿਸ ਕਰਕੇ ਉਨ੍ਹਾਂ ਨੇ ਸਿਲੈਕਟ ਕਮੇਟੀ ਤੋਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨਾਲ ਜੁੜੇ ਮਾਮਲੇ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਨਹੀਂ ਵਰਤਣਾ ਚਾਹੁੰਦੇ ਹਨ, ਪਰ ਬਹੁਤਾ ਤੁਰ ਫਿਰ ਨਾ ਸਕਣ ਕਰਕੇ ਉਨ੍ਹਾਂ ਨੇ ਸਿਲੈਕਟ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ‘ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ-2025’ ਲਿਆਂਦਾ ਗਿਆ ਸੀ, ਜਿਸ ਨੂੰ ਅਮਲੀ ਰੂਪ ਦੇਣ ਲਈ ਪੰਜਾਬ ਵਿਧਾਨ ਸਭਾ ਨੇ ਜੁਲਾਈ ਮਹੀਨੇ ਵਿੱਚ ਸਾਬਕਾ ਮੰਤਰੀ ਡਾ. ਇੰਦਰਬੀਰ ਨਿੱਝਰ ਦੀ ਅਗਵਾਈ ਹੇਠ 15 ਮੈਂਬਰੀ ਸਿਲੈਕਟ ਕਮੇਟੀ ਬਣਾ ਦਿੱਤੀ ਸੀ। ਇਸ ਕਮੇਟੀ ਵਿੱਚ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਸ਼ਾਮਲ ਕੀਤਾ ਗਿਆ ਸੀ, ਜਿਸ ਵਿੱਚ ‘ਆਪ’ ਦੇ 11, ਕਾਂਗਰਸ ਦੇ ਦੋ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਇਕ-ਇਕ ਵਿਧਾਇਕ ਸ਼ਾਮਲ ਕੀਤਾ ਗਿਆ ਸੀ। ਇਸ ਕਮੇਟੀ ਵੱਲੋਂ ਛੇ ਮਹੀਨਿਆਂ ਵਿੱਚ ਆਪਣੀ ਰਿਪੋਰਟ ਸੌਂਪਣੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















