Punjab News: ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਸਿਆਸਤ ਵਿੱਚ ਹਲਚਲ ਮੱਚੀ ਹੋਈ ਹੈ। ਕਿਤੇ ਆਗੂਆਂ ਦਾ ਫੇਰਬਦਲ ਹੋ ਰਿਹਾ ਹੈ ਤਾਂ ਕਿਤੇ ਮੀਟਿੰਗਾਂ ਦਾ ਦੌਰ ਜਾਰੀ ਹੈ। ਉੱਥੇ ਹੀ ਪੰਜਾਬ ਕਾਂਗਰਸ ਦੀ ਅੱਜ ਦਿੱਲੀ ਵਿੱਚ ਪਾਰਟੀ ਹਾਈਕਮਾਨ ਨਾਲ ਇੱਕ ਅਹਿਮ ਬੈਠਕ ਹੋਣ ਜਾ ਰਹੀ ਹੈ।

Continues below advertisement

ਇਹ ਚਾਰ ਦਿਨਾਂ ਵਿੱਚ ਦੂਜੀ ਬੈਠਕ ਹੈ। ਇਸ ਮੀਟਿੰਗ ਵਿੱਚ ਪੰਜਾਬ ਇੰਚਾਰਜ ਅਤੇ ਛਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਵੀ ਸ਼ਾਮਲ ਹੋਣਗੇ। ਇਹ ਮੀਟਿੰਗ ਅਜਿਹੇ ਸਮੇਂ ਵਿੱਚ ਹੋ ਰਹੀ ਹੈ, ਜਦੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਨੂੰ ਲੈਕੇ ਅਟਕਲਾਂ ਤੇਜ਼ ਹੋ ਰਹੀਆਂ ਹਨ।

Continues below advertisement

ਪਰ ਉੱਥੇ ਹੀ ਪਾਰਟੀ ਦੇ ਆਗੂਆਂ ਨੂੰ ਇਸ ਚਰਚਾ ਨੂੰ ਖਾਰਿਜ ਕਰਦਿਆਂ ਹੋਇਆਂ ਕਿ ਇਸ ਮੁੱਦੇ ‘ਤੇ ਚਰਚਾ ਨਹੀਂ ਹੋਵੇਗੀ। ਇਸ ਦਾ ਮੁੱਖ ਉਦੇਸ਼ ਚੋਣਾਂ ਦੀ ਰਣਨੀਤੀ ਨੂੰ ਲੈਕੇ ਚਰਚਾ ਕਰਨਾ ਹੈ ਅਤੇ ਸੰਗਠਨ ਨੂੰ ਮਜਬੂਤ ਬਣਾਉਣਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 29 ਮਈ ਨੂੰ ਪਾਰਟੀ ਦੇ ਪੰਜ ਵੱਡੇ ਆਗੂਆਂ ਨੂੰ ਬੈਠਕ ਵਿੱਚ ਸੱਦਿਆ ਗਿਆ ਸੀ। ਉੱਥੇ ਹੀ ਬੈਠਕ ਸ਼ੁਰੂ ਹੋਣ ਤੋਂ 15 ਮਿੰਟ ਬਾਅਦ ਵੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਉੱਥੋਂ ਨਿਕਲ ਗਏ ਸਨ।

ਇਸ ਨਾਲ ਸਿਆਸੀ ਗਲਿਆਰਿਆਂ ਵਿੱਚ ਕਿਆਸ ਅਰਾਈਆਂ ਦਾ ਦੌਰ ਸ਼ੁਰੂ ਹੋ ਗਿਆ ਸੀ। ਮੀਟਿੰਗ ਤੋਂ ਬਾਅਦ ਪਾਰਟੀ ਇੰਚਾਰਜ ਨੇ ਸਪੱਸ਼ਟ ਕੀਤਾ ਕਿ ਕੋਈ ਵਿਵਾਦ ਨਹੀਂ ਹੋਇਆ ਹੈ। ਉਨ੍ਹਾਂ ਅਨੁਸਾਰ, ਬਾਜਵਾ ਨੇ ਮੀਟਿੰਗ ਵਿੱਚ ਆਪਣੀ ਗੱਲ ਰੱਖੀ ਅਤੇ ਕੁਝ ਜ਼ਰੂਰੀ ਕੰਮ ਕਰਕੇ ਚਲੇ ਗਏ। ਬਾਅਦ ਵਿੱਚ ਪ੍ਰਤਾਪ ਸਿੰਘ ਬਾਜਵਾ ਨੇ ਇਹ ਵੀ ਕਿਹਾ ਕਿ ਮੀਡੀਆ ਵਿੱਚ ਇਸ ਘਟਨਾ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।