ਅਸ਼ਰਫ ਢੁੱਡੀ
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਕਿਸਾਨਾਂ ਨੇ ਜਬਰਦਸਤ ਵਿਰੋਧ ਕੀਤਾ। ਸਾਧੂ ਸਿੰਘ ਧਰਮਸੋਤ ਨਾਭਾ ਦੇ ਪਿੰਡ ਝਹਿਲ ਪਹੁੰਚੇ ਸੀ ਜਿੱਥੇ ਭਾਰਤੀ ਕਿਸਾਨ ਯੁਨੀਅਨ ਡਕੌਂਦਾ ਵੱਲੋਂ ਵਿਰੋਧ ਕੀਤਾ ਗਿਆ। ਪੁਲਿਸ ਵੱਲੋਂ ਬੜੀ ਮੁਸ਼ੱਕਤ ਨਾਲ ਧਰਮਸੋਤ ਨੂੰ ਕਿਸਾਨਾਂ ਦੀ ਭੀੜ ਵਿੱਚੋਂ ਕੱਢਿਆ ਗਿਆ। ਇਸ ਦੌਰਾਨ ਮੰਤਰੀ ਤੇ ਕਿਸਾਨਾਂ ਵਿਚਾਲੇ ਤਿੱਖੀ ਬਹਿਸ ਵੀ ਹੋਈ।
ਦਰਅਸਲ ਪਿੰਡਾਂ ਵਿੱਚ ਬਿਜਲੀ ਦੀ ਸਪਲਾਈ ਨਹੀਂ ਆ ਰਹੀ। ਇਸ ਕਾਰਨ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਸਰਕਾਰ ਨੇ ਵਾਅਦਾ ਕਰਨ ਦੇ ਬਾਵਜੂਦ ਉਨ੍ਹਾਂ ਦੇ ਕਰਜੇ ਮਾਫ ਨਹੀਂ ਕੀਤੇ। ਘਰ ਘਰ ਨੌਕਰੀ ਦਾ ਵਾਅਦਾ ਸਰਕਾਰ ਨੇ ਪੂਰਾ ਨਹੀਂ ਕੀਤਾ। ਵਿਰੋਧ ਕਰ ਰਹੇ ਲੋਕਾਂ ਨੇ ਕਿਹਾ ਕਿ ਸਾਡੇ ਤੋਂ ਵੋਟਾਂ ਲੈ ਕੇ ਇਹ ਮੰਤਰੀ ਸਾਡੀ ਹੀ ਗੱਲ ਨਹੀਂ ਸੁਣਦੇ।
ਕਿਸਾਨਾਂ ਨੇ ਕਿਹਾ ਕਿ ਜੇ ਅਸੀਂ ਬਿਜਲੀ ਦੇ ਬਿੱਲ ਨਾ ਭਰੀਏ ਤਾਂ ਸਾਨੂੰ ਜੁਰਮਾਨੇ ਭਰਨੇ ਪੈਂਦੇ ਹਨ, ਪਰ ਜਦੋਂ ਸਾਨੂੰ ਲੋੜ ਸਮੇਂ ਬਿਜਲੀ ਨਹੀਂ ਮਿਲਦੀ ਤਾਂ ਕੋਈ ਕੁਝ ਨਹੀਂ ਕਰਦਾ। ਮੰਤਰੀ ਸਾਧੂ ਸਿੰਘ ਧਰਮਸੋਤ ਨਾਭਾ ਵਿਖੇ 9 ਕਰੋੜ ਰੁਪਏ ਨਾਲ ਸ਼ੁਰੂ ਹੋਣ ਵਾਲੇ 40 ਪਿੰਡਾਂ ਨੂੰ ਜੋੜਨ ਵਾਲੀ ਸੜਕ ਦੇ ਪ੍ਰੋਜੈਕਟ ਲਈ ਨੀਂਹ ਪੱਥਰ ਰੱਖਣ ਲਈ ਪਿੰਝ ਝਹਿਲ ਪਹੁੰਚੇ ਸੀ।
ਧਰਮਸੋਤ ਨੇ ਇਸ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਦਾ ਕੰਮ ਰੌਲਾ ਪਾਉਣਾ ਹੈ ਤੇ ਸਾਡਾ ਕੰਮ ਵਿਕਾਸ ਕਰਨਾ ਹੈ। ਪਿੰਡਾਂ ਵਿੱਚ ਬਿਜਲੀ ਦੀ ਸਪਲਾਈ ਨੂੰ ਲੈ ਕੇ ਧਰਮਸੋਤ ਨੇ ਕਿਹਾ ਕਿ ਭਾਖੜਾ ਡੈਮ ਦੇ 2 ਯੂਨਿਟ ਖਰਾਬ ਹੋਏ ਹਨ ਪਰ ਬਿਜਲੀ ਦੀ ਸਪਲਾਈ ਕੱਲ੍ਹ ਸ਼ਾਮ ਤਕ ਠੀਕ ਹੋ ਜਾਏਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ