Navjot sidhu: ਪੰਜਾਬ ਕਾਂਗਰਸ 'ਚ ਹੋਇਆ ਧਮਾਕਾ, ਸਿੱਧੂ ਦੇ ਧੜੇ ਨੇ ਪ੍ਰਤਾਪ ਬਾਜਵਾ ਨੂੰ ਪੱਤਰ ਲਿਖ ਕੇ ਕਰ ਦਿੱਤੇ ਆਹ ਸਵਾਲ
Punjab news: ਕਾਂਗਰਸੀ ਵਿਧਾਇਕਾਂ ਨੇ ਪ੍ਰਤਾਪ ਬਾਜਵਾ ਨੂੰ ਸਵਾਲ ਕਰਦਿਆਂ ਕਿਹਾ ਕਿ ਕਾਂਗਰਸ ਦੀ ਬੇਹਤਰੀ ਲਈ ਪਾਰਟੀ ਵਰਕਰਾਂ ਦੇ ਸੱਦੇ 'ਤੇ ਰੈਲੀ ਰੱਖ ਕੇ 8 ਹਜ਼ਾਰ ਤੋਂ ਉੱਤੇ ਇੱਕਠ ਕੀਤਾ ਤਾਂ ਸਾਡਾ ਹੌਸਲਾ ਵਧਾਉਣ ਦੀ ਬਜਾਏ ਸਾਨੂੰ ਮਾੜਾ ਕਿਉਂ ਕਿਹਾ ਜਾ ਰਿਹਾ ਹੈ।
Punjab news: ਨਵਜੋਤ ਸਿੱਧੂ ਅਤੇ ਪ੍ਰਤਾਪ ਬਾਜਵਾ ਵਿਚਾਲੇ ਇੱਕ ਫਿਰ ਸ਼ਬਦੀ ਜੰਗ ਛਿੜ ਗਈ ਹੈ। ਦੋਵੇਂ ਆਗੂ ਟਵਿੱਟਰ ਰਾਹੀਂ ਇੱਕ ਦੂਜੇ ‘ਤੇ ਆਪਣੀ ਭੜਾਸ ਕੱਢ ਰਹੇ ਹਨ। ਉੱਥੇ ਹੀ ਕਾਂਗਰਸੀ ਵਿਧਾਇਕਾਂ ਨੇ ਐਕਸ ‘ਤੇ ਪੋਸਟ ਸਾਂਝੀ ਕਰਕੇ ਪ੍ਰਤਾਪ ਬਾਜਵਾ ਨੂੰ ਸਵਾਲ ਕੀਤਾ ਹੈ ਕਿ ਕਾਂਗਰਸ ਦੀ ਬੇਹਤਰੀ ਲਈ ਪਾਰਟੀ ਵਰਕਰਾਂ ਦੇ ਸੱਦੇ 'ਤੇ ਰੈਲੀ ਰੱਖ ਕੇ 8 ਹਜ਼ਾਰ ਤੋਂ ਉੱਤੇ ਇੱਕਠ ਕੀਤਾ ਤਾਂ ਸਾਡਾ ਹੌਸਲਾ ਵਧਾਉਣ ਦੀ ਬਜਾਏ ਸਾਨੂੰ ਮਾੜਾ ਕਿਉਂ ਕਿਹਾ ਜਾ ਰਿਹਾ ਹੈ।
ਉਨ੍ਹਾਂ ਕਿਹਾ, “ਸਤਿਕਾਰਯੋਗ ਬਾਜਵਾ ਸਾਬ ਜੀ ਅਸੀਂ ਕਾਂਗਰਸ ਦੇ ਅਹੁਦੇਦਾਰ ਅਤੇ ਵਰਕਰ ਇਹ ਪੁੱਛਣਾ ਚਾਹੁੰਦੇ ਹਾਂ ਕਿ ਨਾ ਸਾਨੂੰ ਅਤੇ ਨਾ ਹੀ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਸਮਾਗਮਾਂ 'ਚ ਸੱਦਿਆ ਜਾਂਦਾ ਹੈ। ਤੇ ਜੇ ਅਸੀਂ ਕਾਂਗਰਸ ਦੀ ਬੇਹਤਰੀ ਲਈ ਪਾਰਟੀ ਵਰਕਰਾਂ ਦੇ ਸੱਦੇ 'ਤੇ ਰੈਲੀ ਰੱਖ ਕੇ 8 ਹਜ਼ਾਰ ਤੋਂ ਉੱਤੇ ਇੱਕਠ ਕੀਤਾ ਤਾਂ ਸਾਡਾ ਹੌਸਲਾ ਵਧਾਉਣ ਦੀ ਬਜਾਏ ਸਾਨੂੰ ਮਾੜਾ ਕਿਉਂ ਕਿਹਾ ਜਾ ਰਿਹਾ ਹੈ। ਅਸੀਂ ਅਹੁਦੇਦਾਰ ਅਤੇ ਵਰਕਰ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਰੁੱਝੇ ਹੋਏ ਹਾਂ।
ਇਹ ਵੀ ਪੜ੍ਹੋ: Criminal Law Bills: ਲੋਕ ਸਭਾ ‘ਚ ਪਾਸ ਹੋਏ ਅਪਰਾਧਿਕ ਕਾਨੂੰਨ ਨਾਲ ਸਬੰਧਤ ਤਿੰਨ ਬਿੱਲ
ਪਰ ਸਰਦਾਰ ਨਵਜੋਤ ਸਿੱਧੂ ਨਾਲ ਨੇੜਤਾ ਕਰਕੇ ਸਾਡੇ ਨਾਲ ਪਾਰਟੀ ਵਿਚ ਪੱਖਪਾਤ ਕਿਉਂ ਕੀਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਸਾਡੀ ਮਾਂ ਪਾਰਟੀ ਹੈ ਅਤੇ ਅਸੀਂ ਪਾਰਟੀ ਨੂੰ ਉਨ੍ਹਾਂ ਹੀ ਪਿਆਰ ਅਤੇ ਸਤਿਕਾਰ ਦਿੰਦੇ ਹਾਂ ਜਿੰਨਾ ਤੁਸੀਂ। ਪਿਛਲੇ ਲਗਭਗ ਇਕ ਮਹੀਨੇ ਤੋਂ ਤੁਸੀਂ ਵਿਰੋਧੀ ਧਿਰ ਵੱਜੀ ਕੋਈ ਵੱਡਾ ਸਮਾਗਮ ਨਹੀਂ ਕੀਤਾ ਜਦਕਿ ਅਸੀਂ ਸਰਕਾਰ ਤੋਂ ਔਖੇ ਲੋਕਾਂ ਦੇ ਸਵਾਲ ਖੁੱਲੀ ਰੈਲੀ ਕਰਕੇ ਸਰਕਾਰ ਅੱਗੇ ਰੱਖੇ। ਅਸਲ 'ਚ ਦੁੱਖ ਇਸ ਗੱਲ ਦਾ ਹੈ ਕਿ ਵਰਕਰਾਂ ਨੂੰ ਮਾਣ ਸਤਿਕਾਰ ਅਤੇ ਨੁਮਾਇੰਦਗੀ ਨਹੀਂ ਮਿਲ ਰਹੀ ਤੇ ਜੇ ਕਿਸੇ ਸਿੱਧੂ ਵਰਗੇ ਲੀਡਰ ਨੇ ਵਰਕਰਾਂ ਦੀ ਬਾਂਹ ਫੜੀ ਹੈ ਤਾ ਕੁਝ ਲੀਡਰਾਂ ਨੂੰ ਇਹ ਗੱਲ ਚੁੱਭ ਕਿਉਂ ਰਹੀ ਹੈ।
ਉਮੀਦ ਕਰਦੇ ਹਾਂ ਕਿ ਪੰਜਾਬ ਦੀ ਲੀਡਰਸ਼ਿਪ ਨਵਜੋਤ ਸਿੱਧੂ ਅਤੇ ਸਾਧਾਰਨ ਵਰਕਰਾਂ ਨਾਲ ਪੱਖਪਾਤ ਨਹੀਂ ਕਰੇਗੀ, ਵੱਲੋਂ :- ਨਾਜਰ ਸਿੰਘ ਮਾਨਸ਼ਾਹੀਆ, ਸਾਬਕਾ MLA ਰਾਜਿੰਦਰ ਸਿੰਘ ਸਮਾਣਾ, ਸਾਬਕਾ MLA ਮਹੇਸ਼ਇੰਦਰ ਸਿੰਘ, ਸਾਬਕਾ MLA ਰਾਮਿੰਦਰ ਆਮਲਾ, ਸਾਬਕਾ MLA ਜਗਦੇਵ ਸਿੰਘ ਕਮਾਲੁ, ਸਾਬਕਾ MLA ਵਿਜੈ ਕਾਲਰਾ , ਹਲਕਾ ਇੰਚਾਰਝ ਗੁਰੂਹਰਸਹਾਏ ਹਰਵਿੰਦਰ ਸਿੰਘ ਲਾਡੀ ,ਹਲਕਾ ਇੰਚਾਰਜ ਬਠਿੰਡਾ ਦਿਹਾਤੀ ਰਾਜਬੀਰ ਸਿੰਘ ਰਾਜਾ,ਰਾਮਪੁਰਾ ਫੂਲ ਇੰਦਰਜੀਤ ਸਿੰਘ ਢਿੱਲੋਂ, ਰਾਮਪੁਰਾ ਫੂਲ ਕਾਂਗਰਸ ਦੇ ਹੋਰ ਵਰਕਰ ਅਤੇ ਸੀਨੀਅਰ ਲੀਡਰ”
ਸਤਿਕਾਰਯੋਗ ਬਾਜਵਾ ਸਾਬ ਜੀ
— Navjot Singh Sidhu (@sherryontopp) December 20, 2023
ਅਸੀਂ ਕਾਂਗਰਸ ਦੇ ਅਹੁਦੇਦਾਰ ਅਤੇ ਵਰਕਰ ਇਹ ਪੁੱਛਣਾ ਚਾਹੁੰਦੇ ਹਾਂ ਕਿ ਨਾ ਸਾਨੂੰ ਅਤੇ ਨਾ ਹੀ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਸਮਾਗਮਾਂ 'ਚ ਸੱਦਿਆ ਜਾਂਦਾ ਹੈ। ਤੇ ਜੇ ਅਸੀਂ ਕਾਂਗਰਸ ਦੀ ਬੇਹਤਰੀ ਲਈ ਪਾਰਟੀ ਵਰਕਰਾਂ ਦੇ ਸੱਦੇ 'ਤੇ ਰੈਲੀ ਰੱਖ ਕੇ 8 ਹਜ਼ਾਰ ਤੋਂ ਉੱਤੇ ਇੱਕਠ ਕੀਤਾ ਤਾ ਸਾਡਾ ਹੌਸਲਾ ਵਧਾਉਣ ਦੀ…
ਇਹ ਵੀ ਪੜ੍ਹੋ: Mimicry Row: 'ਸਾਡੇ 150 ਸੰਸਦ ਮੈਂਬਰਾਂ ਨੂੰ ਬਾਹਰ ਕੱਢ ਦਿੱਤਾ ਤੇ ਮੀਡੀਆ 'ਚ...', ਜਗਦੀਪ ਧਨਖੜ ਦੀ ਨਕਲ ਕਰਨ ਦੇ ਮਾਮਲੇ 'ਚ ਰਾਹੁਲ ਗਾਂਧੀ ਦੀ ਪ੍ਰਤੀਕਿਰਿਆ ਆਈ ਸਾਹਮਣੇ