ਪੜਚੋਲ ਕਰੋ
ਚੰਡੀਗੜ੍ਹ ਤੋਂ ਪਰਤਦਿਆਂ ਕਾਂਗਰਸੀ ਵਿਧਾਇਕ ਦੀ ਕਾਰ ਹਾਦਸੇ ਦੀ ਸ਼ਿਕਾਰ, ਫਾਰਚੂਨਰ ਤੇ ਇਨੋਵਾ ਤਬਾਹ
ਵਿਧਾਇਕ ਡਾ. ਹਰਜੋਤ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੂੰ ਮੋਗਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦੋਂਕਿ ਡਰਾਈਵਰ ਦੀ ਹਾਲਤ ਨਾਜ਼ੁਕ ਹੋਣ ‘ਤੇ ਉਸ ਨੂੰ ਡੀਐਮਸੀ ਵਿੱਚ ਦਾਖਲ ਕਰਵਾਇਆ ਗਿਆ ਹੈ। ਵਿਧਾਇਕ ਦੇ ਬੇਟੇ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

ਸੰਕੇਤਕ ਤਸਵੀਰ
ਮੋਗਾ: ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਮਗਰੋਂ ਮੋਗਾ ਪਰਤ ਰਹੇ ਕਾਂਗਰਸੀ ਵਿਧਾਇਕ ਡਾ. ਹਰਜੋਤ ਕਮਲ ਤੇ ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਫਤਿਹਗੜ੍ਹ ਸਾਹਿਬ ਦੇ ਖਮਾਣੋਂ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ 'ਚ ਦੋਵੇਂ ਗੰਭੀਰ ਜ਼ਖਮੀ ਹੋਏ ਹਨ। ਉਨ੍ਹਾਂ ਦੀ ਕਾਰ ਉਲਟ ਦਿਸ਼ਾ ਵੱਲ ਆ ਰਹੀ ਇੱਕ ਤੇਜ਼ ਸਪੀਡ ਗੱਡੀ ਫਾਰਚੂਨਰ ਨਾਲ ਟਕਰਾਈ। ਦੱਸ ਦਈਏ ਕਿ ਵਿਧਾਇਕ ਡਾ. ਹਰਜੋਤ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੂੰ ਮੋਗਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦੋਂਕਿ ਡਰਾਈਵਰ ਦੀ ਹਾਲਤ ਨਾਜ਼ੁਕ ਹੋਣ ‘ਤੇ ਉਸ ਨੂੰ ਡੀਐਮਸੀ ਵਿੱਚ ਦਾਖਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਵਿਧਾਇਕ ਡਾ. ਹਰਜੋਤ ਕਮਲ ਬੁੱਧਵਾਰ ਨੂੰ ਵਿਧਾਨ ਸਭਾ ਸੈਸ਼ਨ ਖ਼ਤਮ ਹੋਣ ਤੋਂ ਬਾਅਦ ਆਪਣੇ ਦੋਸਤ ਤੇ ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨਾਲ ਸ਼ਾਮ ਸੱਤ ਵਜੇ ਮੋਗਾ ਪਰਤ ਰਹੇ ਸੀ। ਵਿਧਾਇਕ ਡਾ. ਹਰਜੋਤ ਆਪਣੀ ਸਰਕਾਰੀ ਕਾਰ ਵਿਚ ਵਿਨੋਦ ਬਾਂਸਲ ਦੇ ਨਾਲ ਬੈਠ ਗਏ। ਉਸ ਸਮੇਂ ਉਨ੍ਹਾਂ ਦਾ ਬੇਟਾ ਹਰਮੀਤ ਸਿੰਘ ਕਮਲ ਵੀ ਉਨ੍ਹਾਂ ਦੇ ਨਾਲ ਸੀ।
ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਫਾਰਚੂਨਰ ਤੇ ਇੰਪਰੂਵਮੈਂਟ ਟਰੱਸਟ ਦੀ ਸਰਕਾਰੀ ਇਨੋਵਾ ਗੱਡੀ ਦੋਵੇਂ ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ। ਹਾਦਸੇ 'ਚ ਵਿਧਾਇਕ ਡਾ. ਹਰਜੋਤ ਕਮਲ ਦਾ ਚੁੱਲ੍ਹਾ ਬਾਹਰ ਨਿਕਲ ਗਿਆ, ਜਦੋਂਕਿ ਵਿਨੋਦ ਬਾਂਸਲ ਦੇ ਹੱਥ ਤੇ ਪੈਰ ਵਿੱਚ ਫਰੈਕਚਰ ਹੋ ਗਿਆ। ਐਂਬੂਲੈਂਸ ਰਾਹੀਂ ਦੋਵੇਂ ਆਗੂ ਮੋਗਾ ਪਹੁੰਚ ਗਏ ਜਿੱਥੇ ਰਾਜੀਵ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਮਿਲੀ ਜਾਣਕਾਰੀ ਮੁਤਾਬਕ ਵਿਧਾਇਕ ਡਾ. ਹਰਜੋਤ ਕਮਲ ਬੁੱਧਵਾਰ ਨੂੰ ਵਿਧਾਨ ਸਭਾ ਸੈਸ਼ਨ ਖ਼ਤਮ ਹੋਣ ਤੋਂ ਬਾਅਦ ਆਪਣੇ ਦੋਸਤ ਤੇ ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨਾਲ ਸ਼ਾਮ ਸੱਤ ਵਜੇ ਮੋਗਾ ਪਰਤ ਰਹੇ ਸੀ। ਵਿਧਾਇਕ ਡਾ. ਹਰਜੋਤ ਆਪਣੀ ਸਰਕਾਰੀ ਕਾਰ ਵਿਚ ਵਿਨੋਦ ਬਾਂਸਲ ਦੇ ਨਾਲ ਬੈਠ ਗਏ। ਉਸ ਸਮੇਂ ਉਨ੍ਹਾਂ ਦਾ ਬੇਟਾ ਹਰਮੀਤ ਸਿੰਘ ਕਮਲ ਵੀ ਉਨ੍ਹਾਂ ਦੇ ਨਾਲ ਸੀ।
ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਫਾਰਚੂਨਰ ਤੇ ਇੰਪਰੂਵਮੈਂਟ ਟਰੱਸਟ ਦੀ ਸਰਕਾਰੀ ਇਨੋਵਾ ਗੱਡੀ ਦੋਵੇਂ ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ। ਹਾਦਸੇ 'ਚ ਵਿਧਾਇਕ ਡਾ. ਹਰਜੋਤ ਕਮਲ ਦਾ ਚੁੱਲ੍ਹਾ ਬਾਹਰ ਨਿਕਲ ਗਿਆ, ਜਦੋਂਕਿ ਵਿਨੋਦ ਬਾਂਸਲ ਦੇ ਹੱਥ ਤੇ ਪੈਰ ਵਿੱਚ ਫਰੈਕਚਰ ਹੋ ਗਿਆ। ਐਂਬੂਲੈਂਸ ਰਾਹੀਂ ਦੋਵੇਂ ਆਗੂ ਮੋਗਾ ਪਹੁੰਚ ਗਏ ਜਿੱਥੇ ਰਾਜੀਵ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904 Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















