ਸਿੱਖਾਂ ਨੂੰ ਲੈ ਕੇ ਕੀਤੀ ਟਿੱਪਣੀ ਤੋਂ ਬਾਅਦ ਰਾਹੁਲ ਗਾਂਧੀ ਨੂੰ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਚਰਨਜੀਤ ਚੰਨੀ ਦਾ ਦਾਅਵਾ
Rahul Gandhi News: ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਧਮਕੀਆਂ ਦੇਣਾ ਭਾਰਤ ਦੀ ਲੋਕਤੰਤਰ ਪ੍ਰਣਾਲੀ ਲਈ ਠੀਕ ਨਹੀਂ ਹੈ। ਭਾਜਪਾ ਸਰਕਾਰ ਦੇਸ਼ ਨੂੰ ਕਿਸ ਦਿਸ਼ਾ ਵੱਲ ਲੈ ਜਾ ਰਹੀ ਹੈ?
Rahul Gandhi Latest News: ਕਾਂਗਰਸ ਨੇਤਾ ਰਾਹੁਲ ਗਾਂਧੀ(Rahul Gandhi) ਵੱਲੋਂ ਅਮਰੀਕਾ ਵਿੱਚ ਸਿੱਖ ਭਾਈਚਾਰੇ ਨੂੰ ਲੈ ਕੇ ਕੀਤੀਆਂ ਟਿੱਪਣੀਆਂ ਦਾ ਮਾਮਲਾ ਹੌਲੀ-ਹੌਲੀ ਗਰਮ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ (Charanjit Channi) ਨੇ ਰਾਹੁਲ ਗਾਂਧੀ ਦੇ ਬਿਆਨ ਦਾ ਸਮਰਥਨ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਭਾਜਪਾ ਸਿੱਖਾਂ ਦੀ ਆੜ ਵਿੱਚ ਰਾਹੁਲ ਗਾਂਧੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਜੋ ਵੀ ਕਿਹਾ ਹੈ ਅਸੀਂ ਉਸ ਦੇ ਨਾਲ ਹਾਂ। ਭਾਜਪਾ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਣਾ ਬੰਦ ਕਰੇ। ਭਾਜਪਾ ਸਿੱਖਾਂ ਦੀ ਆੜ ਵਿੱਚ ਰਾਹੁਲ ਗਾਂਧੀ ਜੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਹ ਰਾਹੁਲ ਜੀ ਦੇ ਖਿਲਾਫ ਲਗਾਤਾਰ ਬੋਲ ਰਹੀ ਹੈ, ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
राहुल गांधी जी ने जो कहा है, हम उनके साथ हैं। BJP सिखों की भावनाओं के साथ खेलना बंद करे।
— Congress (@INCIndia) September 13, 2024
BJP सिखों की आड़ लेकर राहुल गांधी जी को बदनाम करने की कोशिश कर रही है। वो लगातार राहुल जी के खिलाफ बोल रही है, उन्हें जान से मारने की धमकियां दी जा रही है।
ये भारत की लोकतांत्रिक व्यवस्था… pic.twitter.com/1TCSdZpCrE
ਰਾਹੁਲ ਗਾਂਧੀ ਨੂੰ ਦਿੱਤੀ ਧਮਕੀ ਲੋਕਤੰਤਰੀ ਪ੍ਰਣਾਲੀ ਲਈ ਠੀਕ ਨਹੀਂ
ਉਨ੍ਹਾਂ ਅੱਗੇ ਕਿਹਾ, ''ਰਾਹੁਲ ਗਾਂਧੀ ਨੂੰ ਧਮਕੀਆਂ ਦੇਣਾ ਭਾਰਤ ਦੀ ਲੋਕਤੰਤਰ ਪ੍ਰਣਾਲੀ ਲਈ ਠੀਕ ਨਹੀਂ ਹੈ। ਉਨ੍ਹਾਂ ਨੂੰ ਸੋਚਣਾ ਹੋਵੇਗਾ ਕਿ ਭਾਜਪਾ ਸਰਕਾਰ ਦੇਸ਼ ਨੂੰ ਕਿਸ ਦਿਸ਼ਾ ਵੱਲ ਲਿਜਾ ਰਹੀ ਹੈ। ਰਾਹੁਲ ਗਾਂਧੀ ਨੂੰ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਸੀ।
ਦੇਸ਼ ਦੇ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼-ਚੰਨੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਭ ਕੁਝ ਦੇਸ਼ ਦੇ ਮੁੱਖ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਕੀਤਾ ਜਾ ਰਿਹਾ ਹੈ। ਮੈਂ ਪੁੱਛਣਾ ਚਾਹੁੰਦਾ ਹਾਂ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ। ਪੰਜਾਬ ਨੂੰ ਬਰਬਾਦ ਕਰਨ ਲਈ ਕਿਸਾਨਾਂ ਵਿਰੁੱਧ ਕਾਰਵਾਈ ਕੀਤੀ ਗਈ। ਉਨ੍ਹਾਂ ਖਿਲਾਫ ਕਾਲੇ ਕਾਨੂੰਨ ਲਿਆਏ।
ਉਨ੍ਹਾਂ ਅੱਗੇ ਕਿਹਾ, “ਸਰਕਾਰ ਚਾਹੁੰਦੀ ਹੈ ਕਿ ਇਸ ਪੰਜਾਬ ਵਿੱਚ ਖੇਤੀ ਨਾ ਹੋਵੇ, ਇਸ ਲਈ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਉਨ੍ਹਾਂ ਦੇ ਕਾਰੋਬਾਰ ਬਰਬਾਦ ਹੋ ਰਹੇ ਹਨ। ਉਨ੍ਹਾਂ ਦੀਆਂ ਫ਼ਸਲਾਂ ਦੀ ਚੁਕਾਈ ਨਹੀਂ ਹੋ ਰਹੀ। ਇਹ ਸਾਰਾ ਮਾਮਲਾ ਪੰਜਾਬ, ਪੰਜਾਬੀਅਤ ਅਤੇ ਸਿੱਖਾਂ ਨੂੰ ਤਬਾਹ ਕਰਨ ਦੀ ਵੱਡੀ ਸਾਜ਼ਿਸ਼ ਹੈ।