ਨਹੀਂ ਰਹੇ ਸੰਤੋਖ ਚੌਧਰੀ, ਪੰਜਾਬ ਦੇ ਫਿਲੌਰ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ 'ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ, CM ਨੇ ਪ੍ਰਗਟਾਇਆ ਦੁੱਖ
ਨਹੀਂ ਰਹੇ ਸੰਤੋਖ ਚੌਧਰੀ, ਪੰਜਾਬ ਦੇ ਫਿਲੌਰ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ 'ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
Punjab News : ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਸ਼ਨੀਵਾਰ ਨੂੰ ਪੰਜਾਬ ਦੇ ਫਿਲੌਰ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਚੌਧਰੀ ਸੰਤੋਖ ਸਿੰਘ ਯਾਤਰਾ ਦੀ ਕਾਹਲੀ ਦੌਰਾਨ ਡਿੱਗ ਪਏ। ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਫਿਲੌਰ ਦੇ ਵਿਰਕ ਹਸਪਤਾਲ ਲਿਜਾਇਆ ਗਿਆ। ਕਾਂਗਰਸੀ ਆਗੂਆਂ ਰਾਣਾ ਗੁਰਜੀਤ ਸਿੰਘ ਅਤੇ ਵਿਜੇ ਇੰਦਰ ਸਿੰਗਲਾ ਨੇ ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ।
#WATCH | Punjab: Congress MP Santokh Singh Chaudhary was taken to a hospital in an ambulance in Ludhiana, during Bharat Jodo Yatra. Details awaited.
— ANI (@ANI) January 14, 2023
(Earlier visuals) pic.twitter.com/upjFhgGxQk
ਸੀਐਮ ਭੰਗਵਤ ਮਾਨ ਨੇ ਟਵੀਟ ਕਰ ਕੇ ਪ੍ਰਗਟਾਇਆ ਦੁੱਖ
ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਮੁੱਖ ਮੰਤਰੀ ਭੰਗਵਤ ਮਾਨ ਨੇ ਚੌਧਰੀ ਸੰਤੋਖ ਦੀ ਮੌਤ ਉੱਤੇ ਟਵੀਟ ਕਰ ਕੇ ਦੁੱਖ ਪ੍ਰਗਟਾਇਆ ਹੈ। ਉਹਨਾਂ ਨੇ ਟਵੀਟ ਉੱਤੇ ਲਿਖਿਆ, ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ...ਪ੍ਰਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ..ਵਾਹਿਗੁਰੂ। ਦੱਸਣਯੋਗ ਹੈ ਕਿ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਮੌਤ ਦੀ ਪੁਸ਼ਟੀ ਕਾਂਗਰਸੀ ਆਗੂਆਂ ਵੱਲੋਂ ਰਾਣਾ ਗੁਰਜੀਤ ਸਿੰਘ ਅਤੇ ਵਿਜੇ ਇੰਦਰ ਸਿੰਗਲਾ ਕੀਤੀ ਹੈ।
ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ..ਪ੍ਵਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ ..ਵਾਹਿਗੁਰੂ
— Bhagwant Mann (@BhagwantMann) January 14, 2023
ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਪੰਜਾਬ ਦੇ ਫਿਲੌਰ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਚੌਧਰੀ ਸੰਤੋਖ ਸਿੰਘ ਯਾਤਰਾ ਦੀ ਕਾਹਲੀ ਦੌਰਾਨ ਡਿੱਗ ਪਏ। ਇਸ ਦੌਰਾਨ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਫਿਲੌਰ ਦੇ ਵਿਰਕ ਹਸਪਤਾਲ ਲਿਜਾਇਆ ਗਿਆ ਜਿੱਥੇ ਉਹਨਾਂ ਨੇ ਆਪਣੇ ਆਖਰੀ ਸਾਹ ਲਏ।
ਐਤਵਾਰ ਨੂੰ ਹੋਵੇਗਾ ਅੰਤਿਮ ਸੰਸਕਾਰ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਨੇ ਕਿਹਾ, "ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਉਨ੍ਹਾਂ ਦੇ ਪਿੰਡ ਵਿੱਚ ਕੀਤਾ ਜਾਵੇਗਾ। ਰਾਹੁਲ ਗਾਂਧੀ ਨੂੰ ਜਿਵੇਂ ਹੀ ਪਤਾ ਲੱਗਾ, ਉਨ੍ਹਾਂ ਨੇ ਯਾਤਰਾ ਰੋਕ ਦਿੱਤੀ ਅਤੇ ਦੁਪਹਿਰ ਨੂੰ ਜਿੱਥੇ ਉਨ੍ਹਾਂ ਨੇ ਰੁਕਣਾ ਸੀ, ਉੱਥੇ ਚਲੇ ਗਏ। ਇਹ ਇੱਕ ਦੁਖਦਾਈ ਘਟਨਾ ਹੈ ਅਤੇ ਉਸਦੇ ਪਰਿਵਾਰ ਨਾਲ ਹਮਦਰਦੀ ਹੈ।"
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ