Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਆਮ ਆਦਮੀ ਪਾਰਟੀ (AAP) ਸਰਕਾਰ ਖ਼ਿਲਾਫ਼ ਪੰਜਾਬ-ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਰਾਜਾ ਵੜਿੰਗ ਵੱਲੋਂ ਦਾਇਰ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ (Punjab Government) ਨੂੰ ਵੀ 20 ਸਤੰਬਰ ਤੱਕ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ। ਇਹ ਪਟੀਸ਼ਨ ਸ੍ਰੀ ਮੁਕਤਸਰ ਸਾਹਿਬ ਤੇ ਗਿੱਦੜਬਾਹਾ ਸਬੰਧੀ ਦਾਇਰ ਕੀਤੀ ਗਈ ਹੈ।


ਰਾਜਾ ਵੜਿੰਗ ਨੇ ਆਪਣੀ ਪਟੀਸ਼ਨ 'ਚ ਮੁਕਤਸਰ ਤੇ ਗਿੱਦੜਬਾਹਾ ਵਿੱਚ ਸੀਵਰੇਜ ਦੇ ਪਾਣੀ ਦੇ ਓਵਰਫਲੋਅ ਹੋਣ ਦੀ ਸਮੱਸਿਆ ਨੂੰ ਉਠਾਉਂਦਿਆਂ ਇਸ ਦੇ ਹੱਲ ਦੀ ਮੰਗ ਕੀਤੀ ਹੈ। ਪਟੀਸ਼ਨ 'ਚ ਹਾਈਕੋਰਟ ਨੂੰ ਦੱਸਿਆ ਗਿਆ ਕਿ ਇਸ ਵਾਰ ਬਰਸਾਤ ਦੇ ਮੌਸਮ 'ਚ ਪੂਰੇ ਮੁਕਤਸਰ ਤੇ ਗਿੱਦੜਬਾਹਾ 'ਚ ਸੀਵਰੇਜ ਦਾ ਪਾਣੀ ਓਵਰਫਲੋਅ ਹੋਣ ਕਾਰਨ ਇੱਥੋਂ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਵਰੇਜ ਦਾ ਪਾਣੀ ਓਵਰਫਲੋ ਹੋ ਕੇ ਲੋਕਾਂ ਦੇ ਘਰਾਂ ਵਿੱਚ ਦਾਖਲ ਹੋ ਰਿਹਾ ਹੈ ਤੇ ਸਥਾਨਕ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ ਹੈ। ਇਸ ਕਾਰਨ ਇੱਥੋਂ ਦੇ ਲੋਕ ਗੰਦੇ ਪਾਣੀ ਵਿੱਚ ਰਹਿਣ ਲਈ ਮਜਬੂਰ ਹਨ।


ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਤੇ ਗਿੱਦੜਬਾਹਾ ਦੀਆਂ ਤਸਵੀਰਾਂ ਵੀ ਹਾਈ ਕੋਰਟ ਵਿੱਚ ਪੇਸ਼ ਕੀਤੀਆਂ ਗਈਆਂ ਸਨ ਜਿਸ ਤੋਂ ਬਾਅਦ ਅਦਾਲਤ ਵੀ ਸਥਿਤੀ ਨੂੰ ਦੇਖ ਕੇ ਹੈਰਾਨ ਰਹਿ ਗਈ। ਅਦਾਲਤ ਨੇ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਜੇ ਸ਼ਹਿਰਾਂ ਦਾ ਇਹ ਹਾਲ ਹੈ ਤਾਂ ਪਿੰਡਾਂ ਦਾ ਕੀ ਹਾਲ ਹੋਵੇਗਾ।


ਪਟੀਸ਼ਨ ਸਵੀਕਾਰ ਕਰਨ ਤੋਂ ਬਾਅਦ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਨਾਲ ਹੀ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਰਨ ਅਤੇ ਅਗਲੀ ਸੁਣਵਾਈ 'ਤੇ ਸਟੇਟਸ ਰਿਪੋਰਟ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਦੀ ਸੁਣਵਾਈ 20 ਸਤੰਬਰ ਨੂੰ ਹੋਵੇਗੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।