ਭਗਵੰਤ ਮਾਨ ਵੱਲੋਂ ਕਾਂਗਰਸੀ ਸਾਂਸਦਾਂ ਦਾ ਪ੍ਰਾਈਵੇਟ ਬਿੱਲ ਨਵਾਂ ਡਰਾਮਾ ਕਰਾਰ, ਕੈਪਟਨ 'ਤੇ ਵੀ ਨਿਸ਼ਾਨਾ
ਭਗਵੰਤ ਮਾਨ ਨੇ ਕਿਹਾ ਕਿ ਖੇਤੀ ਬਾਰੇ ਕਾਲੇ ਕਾਨੂੰਨ ਬਣਾਉਣ ਲਈ ਪਹਿਲਾਂ ਕਾਂਗਰਸ ਨੇ ਮਦਦ ਕੀਤੀ ਤੇ ਹੁਣ ਕਿਸਾਨ ਹਿਤੈਸ਼ੀ ਹੋਣ ਦਾ ਪਾਖੰਡ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮਾਨ ਨੇ ਕੈਪਟਨ 'ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਇਲਜ਼ਾਮ ਲਾਇਆ।
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਲੋਕ ਸਭਾ ਵਿੱਚ ਪ੍ਰਾਈਵੇਟ ਮੈਂਬਰਜ਼ ਬਿੱਲ ਲਿਆਉਣ ਦੇ ਫੈਸਲੇ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਧਿਆਨ ਭੜਕਾਉਣ ਲਈ ਕਾਂਗਰਸ ਦਾ ਨਵਾਂ ਡਰਾਮਾ ਹੈ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਤਾਂ ਜਦੋਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਲਿਆਉਣ ਲਈ ਚਰਚਾ ਚੱਲ ਰਹੀ ਸੀ, ਤਾਂ ਉਸ ਸਮੇਂ ਕਾਂਗਰਸ ਦੇ ਆਗੂਆਂ ਨੇ ਹਾਈਪਾਵਰ ਕਮੇਟੀ ਦੇ ਮੈਂਬਰ ਰਹਿੰਦੇ ਹੋਈ ਇਨ੍ਹਾਂ ਕਾਲੇ ਕਾਨੂੰਨ ਦੀ ਸਹਿਮਤੀ ਦਿੱਤੀ ਸੀ। ਹੁਣ ਜਦੋਂ ਦੇਸ਼ ਦੇ ਕਿਸਾਨਾਂ ਨੇ ਵਿਰੋਧ ਕੀਤਾ ਤਾਂ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਬਣਨ ਦੀ ਕੋਸ਼ਿਸ਼ ਕਰ ਰਹੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਉਹੀ ਨੀਤੀਆਂ ਹਨ, ਜੋ ਹੁਣ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ 'ਤੇ ਲਾਗੂ ਕਰਕੇ ਉਨ੍ਹਾਂ ਨੂੰ ਕਾਰਪੋਰੇਟ ਘਰਾਣਿਆਂ ਦਾ ਗੁਲਾਮ ਬਣਾਉਣਾ ਚਾਹੁੰਦੀ ਹੈ। ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਬਾਗ ਦੇ ਗੈਂਗ ਵੱਲੋਂ ਹੁਣ ਇਹ ਇੱਕ ਨਵਾਂ ਨਾਟਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਤਾਂ ਜੋ ਲੋਕਾਂ ਦਾ ਧਿਆਨ ਸੰਘਰਸ਼ ਤੋਂ ਪਾਸੇ ਕਰਕੇ ਇਸ ਪਾਸੇ ਕੇਂਦਰਿਤ ਕੀਤਾ ਜਾ ਸਕੇ।
ਇਹ ਵੀ ਪੜ੍ਹੋ: PM Modi in Lok Sabha: ਰਾਸ਼ਟਰਪਤੀ ਦੇ ਭਾਸ਼ਣ 'ਤੇ ਮੋਦੀ ਨੇ ਲੋਕ ਸਭਾ 'ਚ ਦਿੱਤਾ ਜਵਾਬ
ਉਨ੍ਹਾਂ ਕਿਹਾ ਕਿ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਸਰਵ ਪਾਰਟੀ ਵਫਦ ਲੈ ਕੇ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਵਾਅਦਾ ਕੀਤਾ ਸੀ, ਪਰ ਕੈਪਟਨ ਅਮਰਿੰਦਰ ਨੇ ਅੱਜ ਤੱਕ ਪ੍ਰਧਾਨ ਮੰਤਰੀ ਤੋਂ ਇਨ੍ਹਾਂ ਖੇਤੀ ਕਾਨੂੰਨ ਦੇ ਮੁੱਦੇ 'ਤੇ ਮਿਲਣ ਦਾ ਸਮਾਂ ਨਹੀਂ ਮੰਗਿਆ। ਕੈਪਟਨ ਸਰਕਾਰ ਨੇ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਕਾਲੇ ਕਾਨੂੰਨ ਰੱਦ ਕੀਤੇ ਅਤੇ ਨਵਾਂ ਕਾਨੂੰਨ ਬਣਾਉਣ ਦਾ ਡਰਮਾ ਕੀਤਾ, ਜਿਸ ਨੂੰ ਅਜੇ ਤੱਕ ਕੇਂਦਰ ਸਰਕਾਰ ਤੱਕ ਭੇਜਣ ਦੀ ਕੋਸ਼ਿਸ਼ ਤੱਕ ਨਹੀਂ ਕੀਤੀ।
ਭਗਵੰਤ ਮਾਨ ਨੇ ਕਿਹਾ ਕਿ ਲੋਕ ਕੈਪਟਨ ਦੀਆਂ ਗੁੰਮਰਾਹਕੁੰਨ ਲੂੰਬੜਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ, ਉਹ ਹੁਣ ਇਨ੍ਹਾਂ ਦੀਆਂ ਚਾਲਾਂ ਵਿੱਚ ਨਹੀਂ ਆਉਣਗੇ। ਇਸ ਦੇ ਨਾਲ ਹੀ ਮਾਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿੱਥੇ ਕੇਂਦਰ ਦੀ ਮੋਦੀ ਦੀ ਤਾਨਾਸ਼ਾਹ ਸਰਕਾਰ ਨਾਲ ਆਪਣੇ ਹੱਕਾਂ ਲਈ ਲੜਨਾ ਹੈ ਉੱਥੇ ਕਾਂਗਰਸ ਦੀਆਂ ਲੋਕ ਵਿਰੋਧੀ ਚਾਲਾਂ ਤੋਂ ਵੀ ਚੌਕਸ ਰਹਿਣ।
ਇਹ ਵੀ ਪੜ੍ਹੋ: Whatsapp ਨੂੰ ਟੱਕਰ ਦੇਣ ਆ ਰਹੀ ਭਾਰਤੀ ਇੰਸਟੈਂਟ ਐਪ sandes, ਜਾਣੋ ਕੀ ਹੋਵੇਗਾ ਖਾਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904