ਪੜਚੋਲ ਕਰੋ
Advertisement
ਕਿਸਾਨਾਂ ਦੇ ਸਮਰਥਨ ‘ਚ ਆਈ ਪੰਜਾਬ ਕਾਂਗਰਸ, ਕਿਸਾਨ ਪ੍ਰਦਰਸ਼ਨ ਬਾਰੇ ਟਿੱਪਣੀ ਕਰਨ ਵਾਲੇ ਬਿੱਟੂ ਵੀ ਹੋਏ ਸ਼ਾਮਲ
ਪਿਛਲੇ 12 ਦਿਨਾਂ ਤੋਂ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ‘ਤੇ ਅੜੇ ਹੋਏ ਹਨ। ਇਸ ਦੌਰਾਨ ਕਈ ਰਾਜਨੀਤਿਕ ਪਾਰਟੀਆਂ ਕਿਸਾਨਾਂ ਦੇ ਹੱਕ ਵਿੱਚ ਆ ਗਈਆਂ ਹਨ। ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਮੁੱਦੇ ‘ਤੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕੀਤਾ।
ਨਵੀਂ ਦਿੱਲੀ: ਕਾਂਗਰਸ ਹੁਣ ਖੇਤੀ ਕਾਨੂੰਨਾਂ ਦੇ ਖਿਲਾਫ ਖੁੱਲ੍ਹ ਕੇ ਸੜਕਾਂ 'ਤੇ ਉਤਰ ਆਈ ਹੈ। ਕਾਂਗਰਸ ਦੇ ਸੰਸਦ ਮੈਂਬਰ 8 ਦਸੰਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਕਿਸਾਨਾਂ ਦੇ ਸਮਰਥਨ ਵਿੱਚ ਧਰਨਾ ਪ੍ਰਦਰਸ਼ਨ ਕਰਨਗੇ। ਕਿਸਾਨ ਆਗੂ ਹਾਲਾਂਕਿ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਅੰਦੋਲਨ ਵਿਚ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਸਮਰਥਨ ਲੈਣ ਤੋਂ ਪਹਿਲਾਂ ਹੀ ਇਨਕਾਰ ਕਰ ਚੁੱਕੇ ਹਨ।
ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਅੜਿਅਲ ਵਤੀਰੇ ਕਾਰਨ ਕਿਸਾਨ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਸੜਕਾਂ ‘ਤੇ ਹਨ। ਕਿਸਾਨਾਂ ਦੀਆਂ ਜ਼ਮੀਨਾਂ ਅਤੇ ਅਧਿਕਾਰਾਂ ਨੂੰ ਬਚਾਉਣ ਲਈ ਕਾਂਗਰਸ ਸਰਕਾਰ ਵੀ ਕਿਸਾਨ ਅੰਦੋਲਨ ਦਾ ਨਿਰੰਤਰ ਸਮਰਥਨ ਕਰ ਰਹੀ ਹੈ। ਹੁਣ ਸੂਬੇ ਦੇ ਸਾਰੇ ਕਾਂਗਰਸੀ ਸੰਸਦ ਮੈਂਬਰ 8 ਦਸੰਬਰ ਨੂੰ ਕਿਸਾਨਾਂ ਦੇ ਸਮਰਥਨ ਵਿਚ ਦੇਸ਼ ਵਿਆਪੀ ਅੰਦੋਲਨ ਦੇ ਰੂਪ ਵਿਚ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨਾ ਪ੍ਰਦਰਸ਼ਨ ਕਰਨਗੇ।
ਦੱਸ ਦਈਏ ਕਿ ਇਸ ਵਿਚ ਪਾਰਟੀ ਦੇ ਸਾਰੇ ਅੱਠ ਸੰਸਦ ਮੈਂਬਰ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ, ਦਿੱਲੀ ਕੂਚ ਦੌਰਾਨ ਸਰਹੱਦ 'ਤੇ ਮੌਜੂਦ ਕਿਸਾਨ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਸਮਰਥਨ ਲੈਣ ਤੋਂ ਇਨਕਾਰ ਕਰ ਚੁੱਕੇ ਹਨ। ਇਸ ਦੇ ਨਾਲ ਹੀ ਅੰਦੋਲਨਕਾਰੀ ਕਿਸਾਨਾਂ ਨੇ ਕਾਂਗਰਸ ਦੇ ਕੌਮੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਵਲੋਂ ਵੰਡੇ ਜਾ ਰਹੇ ਕੰਬਲ ਵੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ। https://punjabi.abplive.com/news/india/gujarat-cm-warns-strict-action-against-those-trying-to-shut-shops-in-the-name-of-bharat-bandh-594472 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Delhi: Congress MPs from Punjab protest at Jantar Mantar, demanding winter session of Parliament to discuss farmers issue. "Session should be called, anti-farmer laws should be reconsidered & withdrawn. Govt is avoiding the session. It's against democracy," MP Manish Tewari says pic.twitter.com/VhlG3DqP5I
— ANI (@ANI) December 7, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਪੰਜਾਬ
ਆਈਪੀਐਲ
Advertisement