ਨਵੀਂ ਦਿੱਲੀ: ਕਾਂਗਰਸ ਹੁਣ ਖੇਤੀ ਕਾਨੂੰਨਾਂ ਦੇ ਖਿਲਾਫ ਖੁੱਲ੍ਹ ਕੇ ਸੜਕਾਂ 'ਤੇ ਉਤਰ ਆਈ ਹੈ। ਕਾਂਗਰਸ ਦੇ ਸੰਸਦ ਮੈਂਬਰ 8 ਦਸੰਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਕਿਸਾਨਾਂ ਦੇ ਸਮਰਥਨ ਵਿੱਚ ਧਰਨਾ ਪ੍ਰਦਰਸ਼ਨ ਕਰਨਗੇ। ਕਿਸਾਨ ਆਗੂ ਹਾਲਾਂਕਿ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਅੰਦੋਲਨ ਵਿਚ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਸਮਰਥਨ ਲੈਣ ਤੋਂ ਪਹਿਲਾਂ ਹੀ ਇਨਕਾਰ ਕਰ ਚੁੱਕੇ ਹਨ।


ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਅੜਿਅਲ ਵਤੀਰੇ ਕਾਰਨ ਕਿਸਾਨ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਸੜਕਾਂ ‘ਤੇ ਹਨ। ਕਿਸਾਨਾਂ ਦੀਆਂ ਜ਼ਮੀਨਾਂ ਅਤੇ ਅਧਿਕਾਰਾਂ ਨੂੰ ਬਚਾਉਣ ਲਈ ਕਾਂਗਰਸ ਸਰਕਾਰ ਵੀ ਕਿਸਾਨ ਅੰਦੋਲਨ ਦਾ ਨਿਰੰਤਰ ਸਮਰਥਨ ਕਰ ਰਹੀ ਹੈ। ਹੁਣ ਸੂਬੇ ਦੇ ਸਾਰੇ ਕਾਂਗਰਸੀ ਸੰਸਦ ਮੈਂਬਰ 8 ਦਸੰਬਰ ਨੂੰ ਕਿਸਾਨਾਂ ਦੇ ਸਮਰਥਨ ਵਿਚ ਦੇਸ਼ ਵਿਆਪੀ ਅੰਦੋਲਨ ਦੇ ਰੂਪ ਵਿਚ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨਾ ਪ੍ਰਦਰਸ਼ਨ ਕਰਨਗੇ।


ਦੱਸ ਦਈਏ ਕਿ ਇਸ ਵਿਚ ਪਾਰਟੀ ਦੇ ਸਾਰੇ ਅੱਠ ਸੰਸਦ ਮੈਂਬਰ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ, ਦਿੱਲੀ ਕੂਚ ਦੌਰਾਨ ਸਰਹੱਦ 'ਤੇ ਮੌਜੂਦ ਕਿਸਾਨ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਸਮਰਥਨ ਲੈਣ ਤੋਂ ਇਨਕਾਰ ਕਰ ਚੁੱਕੇ ਹਨ। ਇਸ ਦੇ ਨਾਲ ਹੀ ਅੰਦੋਲਨਕਾਰੀ ਕਿਸਾਨਾਂ ਨੇ ਕਾਂਗਰਸ ਦੇ ਕੌਮੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਵਲੋਂ ਵੰਡੇ ਜਾ ਰਹੇ ਕੰਬਲ ਵੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ।

https://punjabi.abplive.com/news/india/gujarat-cm-warns-strict-action-against-those-trying-to-shut-shops-in-the-name-of-bharat-bandh-594472

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904