Punjab Politics: ਕਾਂਗਰਸ ਨੇ ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਬਣਾਇਆ ਉਮੀਦਵਾਰ
ਪੰਜਾਬ ਵਿੱਚ ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਦੇ ਗੜ੍ਹ ਵਿੱਚ ਕਾਂਗਰਸ ਨੇ ਅਕਾਲੀ ਦਲ ਦੇ ਪੁਰਾਣੇ ਚਿਹਰੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਹੈ।
Punjab Politics: ਪੰਜਾਬ ਵਿੱਚ ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਦੇ ਗੜ੍ਹ ਵਿੱਚ ਕਾਂਗਰਸ ਨੇ ਅਕਾਲੀ ਦਲ ਦੇ ਪੁਰਾਣੇ ਚਿਹਰੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਹੈ। ਘੁਬਾਇਆ ਸਾਲ 2021 ਵਿੱਚ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਇਸ ਸਮੇਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਫ਼ਿਰੋਜ਼ਪੁਰ ਸੀਟ ਤੋਂ ਸੰਸਦ ਮੈਂਬਰ ਹਨ। ਇਸ ਵਾਰ ਉਹ ਚੋਣ ਨਹੀਂ ਲੜ ਰਹੇ ਹਨ। ਉਨ੍ਹਾਂ ਨੇ ਇਸ ਸੀਟ ਤੋਂ ਆਪਣੇ ਕਰੀਬੀ ਬੌਬੀ ਮਾਨ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।
The Central Election Committee has named S. Sher Singh Ghubaya as the Lok Sabha elections candidate for Firozpur. Congratulations to S. Sher Singh Ghubaya ji on this significant nomination! #Firozpur #LoksabhaElections pic.twitter.com/Egpp3LZlDq
— Punjab Congress (@INCPunjab) May 7, 2024
ਕਾਂਗਰਸ ਪਹਿਲਾਂ ਹੀ 12 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਲੁਧਿਆਣਾ ਤੋਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਅੰਮ੍ਰਿਤਸਰ ਤੋਂ ਗੁਰਜੀਤ ਔਜਲਾ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ, ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ, ਫਤਿਹਗੜ੍ਹ ਤੋਂ ਅਮਰ ਸਿੰਘ ਸਾਹਿਬ, ਫਰੀਦਕੋਟ ਤੋਂ ਅਮਰਜੀਤ ਕੌਰ ਸਹੋਤਾ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਖਹਿਰਾ ਅਤੇ ਪਟਿਆਲਾ ਤੋਂ ਡਾ: ਧਰਮਵੀਰ ਗਾਂਧੀ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ