ਚੰਡੀਗੜ੍ਹ: ਗੈਂਗਸਟਰਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਨ 'ਤੇ ਮਹਾਰਾਣੀ ਪਰਨੀਤ ਕੌਰ ਨੇ ਸਾਫ ਕਰ ਦਿੱਤਾ ਹੈ ਕਿ ਜਦੋਂ ਤਕ ਗੈਂਗਰਸਟਰ ਸਾਰੇ ਕੇਸਾਂ ਵਿੱਚੋਂ ਬਰੀ ਨਹੀਂ ਹੋ ਜਾਂਦਾ, ਉਦੋਂ ਤਕ ਉਸ ਨੂੰ ਪਾਰਟੀ ਵਿੱਚ ਸ਼ਾਮਲ ਨਹੀਂ ਕੀਤਾ ਜਾਏਗਾ। ਇਸ ਸਬੰਧੀ ਦੱਸਦਿਆਂ ਹਲਕਾ ਸਨੌਰ ਦੇ ਕਾਂਗਰਸ ਇੰਚਾਰਜ ਹਰਿੰਦਰ ਪਾਲ ਹੈਰੀ ਨੇ ਦੱਸਿਆ ਕਿ ਕਾਂਗਰਸ ਵਿੱਚ ਸ਼ਾਮਲ ਕੀਤੇ ਲੜਕਿਆਂ ਦੀ ਪੁਲਿਸ ਵੈਰੀਫਿਕੇਸ਼ਨ ਨਹੀਂ ਕਰਵਾਈ ਗਈ ਸੀ ਤੇ ਨਾ ਹੀ ਕਰਵਾਈ ਜਾਂਦੀ ਹੈ। ਉਨ੍ਹਾਂ ਵਿੱਚੋਂ ਹੀ ਇੱਕ ਲੜਕੇ 'ਤੇ ਕੇਸ ਦਰਜ ਸੀ ਪਰ ਮਹਾਰਾਣੀ ਤੇ ਪਾਰਟੀ ਨੂੰ ਇਸ ਬਾਰੇ ਕੁਝ ਪਤਾ ਨਹੀਂ ਸੀ। ਹਾਲਾਂਕਿ ਉਨ੍ਹਾਂ ਸਪਸ਼ਟ ਕੀਤਾ ਕੇ ਲੜਕਾ ਕਿਸੇ ਵੀ ਕੇਸ ਵਿੱਚ ਵਾਂਟਿਡ ਨਹੀਂ ਹੈ। ਉਹ ਆਮ ਨਾਗਰਕ ਤਰ੍ਹਾਂ ਰਹਿ ਰਿਹਾ ਹੈ।
ਹੈਰੀ ਨੇ ਕਿਹਾ ਕਿ ਅਮਰ ਆਸ਼ਰਮ ਵਿੱਚ ਕੁੱਲ 1500 ਵਿਦਿਆਰਥੀਆਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਇਆ ਗਿਆ ਸੀ। ਉਨ੍ਹਾਂ ਵਿੱਚੋਂ ਹੀ ਇੱਕ ਲੜਕਾ ਅਜਿਹਾ ਸੀ ਜਿਸ 'ਤੇ ਪਰਚੇ ਦਰਜ ਹੋਏ ਸਨ। ਚਾਰਾਂ ਵਿੱਚੋਂ ਤਾਂ ਉਹ ਬਰੀ ਹੋ ਗਿਆ ਹੈ ਪਰ ਇੱਕ ਕੇਸ ਹਾਲੇ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਮਹਾਰਾਣੀ ਪਰਨੀਤ ਕੌਰ ਨੇ ਸਾਫ ਕਰ ਦਿੱਤਾ ਹੈ ਕਿ ਜਦੋਂ ਤਕ ਉਹ ਸਾਰੇ ਕੇਸਾਂ ਵਿੱਚੋਂ ਬਰੀ ਨਹੀਂ ਹੁੰਦਾ, ਉਦੋਂ ਤਕ ਉਹ ਪਾਰਟੀ ਵਿੱਚ ਨਹੀਂ ਰਹੇਗਾ।
ਦਰਅਸਲ ਕੁਝ ਦਿਨ ਪਹਿਲਾਂ ਪਟਿਆਲਾ ਦੇ ਅਮਰ ਆਸ਼ਰਮ ਪੈਲੇਸ ਵਿੱਚ ਕੁਝ ਨੌਜਵਾਨਾਂ ਨੂੰ ਕਾਂਗਰਸ ਵਿੱਚ ਸ਼ਾਮਲ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ ਇੱਕ ਗੈਂਗਸਟਰ ਸੀ। ਜਿਵੇਂ ਹੀ ਇਹ ਮਾਮਲਾ ਮੀਡੀਆ ਵਿੱਚ ਆਇਆ, ਵੱਖ-ਵੱਖ ਸਿਆਸੀ ਪਾਰਟੀਆਂ ਨੇ ਇਸ ਬਾਰੇ ਆਪਣੀ ਪ੍ਰਤੀਕਿਰਿਆ ਦੇਣੀ ਸ਼ੁਰੂ ਕਰ ਦਿੱਤੀ।
ਉੱਧਰ ਪਰਨੀਤ ਕੌਰ ਵੱਲੋਂ ਗੈਂਗਸਟਰਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਿਲ ਕਰਨ ਬਾਰੇ ਅਦਾਲੀ ਦਲ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਇਸ ਸਬੰਧੀ ਸ਼ਿਕਾਇਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਗੈਂਗਸਟਰ ਮਘਦੇ ਜਾਣਗੇ ਕਿਉਂਕਿ ਇਸ ਗੈਂਗਸਟਰ 'ਤੇ 50 ਹਜ਼ਾਰ ਰੁਪਏ ਦਾ ਇਨਾਮ ਐਲਾਨਿਆ ਗਿਆ ਹੈ ਤੇ ਇਹ ਇਨਾਮ ਵੀ ਕਾਂਗਰਸ ਸਰਕਾਰ ਦੇ ਗ੍ਰਹਿ ਵਿਭਾਗ ਪੰਜਾਬ ਨੇ ਐਲਾਨਿਆ ਹੋਇਆ ਹੈ।
ਗੈਂਗਸਟਰ ਨੂੰ ਕਾਂਗਰਸ 'ਚ ਸ਼ਾਮਲ ਕਰਨ 'ਤੇ ਮਹਾਰਾਣੀ ਪਰਨੀਤ ਕੌਰ ਦੀ ਸਫ਼ਾਈ
ਏਬੀਪੀ ਸਾਂਝਾ
Updated at:
10 Apr 2019 10:45 AM (IST)
ਮਹਾਰਾਣੀ ਪਰਨੀਤ ਕੌਰ ਨੇ ਸਾਫ ਕਰ ਦਿੱਤਾ ਹੈ ਕਿ ਜਦੋਂ ਤਕ ਗੈਂਗਰਸਟਰ ਸਾਰੇ ਕੇਸਾਂ ਵਿੱਚੋਂ ਬਰੀ ਨਹੀਂ ਹੋ ਜਾਂਦਾ, ਉਦੋਂ ਤਕ ਉਸ ਨੂੰ ਪਾਰਟੀ ਵਿੱਚ ਸ਼ਾਮਲ ਨਹੀਂ ਕੀਤਾ ਜਾਏਗਾ।ਕਾਂਗਰਸ ਵਿੱਚ ਸ਼ਾਮਲ ਕੀਤੇ ਲੜਕਿਆਂ ਦੀ ਪੁਲਿਸ ਵੈਰੀਫਿਕੇਸ਼ਨ ਨਹੀਂ ਕਰਵਾਈ ਗਈ ਸੀ ਤੇ ਨਾ ਹੀ ਕਰਵਾਈ ਜਾਂਦੀ ਹੈ। ਉਨ੍ਹਾਂ ਵਿੱਚੋਂ ਹੀ ਇੱਕ ਲੜਕੇ 'ਤੇ ਕੇਸ ਦਰਜ ਸੀ ਪਰ ਮਹਾਰਾਣੀ ਤੇ ਪਾਰਟੀ ਨੂੰ ਇਸ ਬਾਰੇ ਕੁਝ ਪਤਾ ਨਹੀਂ ਸੀ।
- - - - - - - - - Advertisement - - - - - - - - -