ਪੜਚੋਲ ਕਰੋ
Advertisement
ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ 'ਚ ਨਵੀਆਂ ਨਿਯੁਕਤੀਆਂ ਦੇ ਪ੍ਰਸਤਾਵ ਨੂੰ ਮਨਜ਼ੂਰੀ , ਦੇਖੋ ਪੂਰੀ ਲਿਸਟ
ਕਾਂਗਰਸ ਹਾਈਕਮਾਂਡ ਵੱਲੋਂ ਪੱਤਰ ਜਾਰੀ ਕਰਦਿਆਂ ਪੰਜਾਬ ਕਾਂਗਰਸ ਵਿੱਚ ਨਵੀਆਂ ਨਿਯੁਕਤੀਆਂ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ‘ਚ ਖਜਾਨਚੀ ਅਤੇ ਜਨਰਲ ਸੈਕਟਰੀ ਅਤੇ ਪੰਜ ਮੀਤ ਪ੍ਰਧਾਨਾਂ ਦੀ ਵੀ ਨਿਯੁਕਤੀ ਹੋਈ ਹੈ।
ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ : ਕਾਂਗਰਸ ਹਾਈਕਮਾਂਡ (Congress Party) ਵੱਲੋਂ ਪੱਤਰ ਜਾਰੀ ਕਰਦਿਆਂ ਪੰਜਾਬ ਕਾਂਗਰਸ (Punjab Congress) ਵਿੱਚ ਨਵੀਆਂ ਨਿਯੁਕਤੀਆਂ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ‘ਚ ਖਜਾਨਚੀ ਅਤੇ ਜਨਰਲ ਸੈਕਟਰੀ ਅਤੇ ਪੰਜ ਮੀਤ ਪ੍ਰਧਾਨਾਂ ਦੀ ਵੀ ਨਿਯੁਕਤੀ ਹੋਈ ਹੈ। ਅਮਿਤ ਵਿਜ ਨੂੰ ਖਜਾਨਚੀ ,ਕੈਪਟਨ ਸੰਦੀਪ ਸੰਧੂ ਨੂੰ ਜਨਰਲ ਸੈਕਟਰੀ ਅਤੇ ਅਰੁਣਾ ਚੌਧਰੀ ,ਇੰਦਰਬੀਰ ਸਿੰਘ ਬੋਲਾਰੀਆ , ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ , ਪਰਗਟ ਸਿੰਘ , ਸੁੰਦਰ ਸ਼ਾਮ ਅਰੋੜਾ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ ਤੇ ਰਾਜਾ ਵੜਿੰਗ ਨੇ ਸੂਬਾ ਪ੍ਰਧਾਨਗੀ ਦੀ ਕਮਾਨ ਸਾਂਭ ਲਈ ਹੈ। ਉਨ੍ਹਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਸੂਬਾਈ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਇਕ ਸਮਾਗਮ ਦੌਰਾਨ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦੇ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੂੰ ਲਗਾਇਆ ਗਿਆ ਹੈ।
ਪੰਜਾਬ 'ਚ ਹਾਲ ਹੀ ’ਚ ਹੋਈਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਪੰਜਾਬ ਵਿਚ ਕਰਾਰੀ ਹਾਰ ਹੋਈ ਹੈ। ਇਸ ਤੋਂ ਬਾਅਦ ਸੋਨੀਆ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਲੈ ਲਿਆ ਸੀ। ਪੰਜਾਬ ’ਚ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਕਿਸੇ ਨੇ ਨਹੀਂ ਲਈ। ਪੰਜਾਬ ਕਾਂਗਰਸ ਦਾ ਪ੍ਰਧਾਨ ਹੋਣ ਦੇ ਨਾਤੇ ਨਵਜੋਤ ਸਿੰਘ ਸਿੱਧੂ ਨੇ ਵੀ ਇਸ ਤੋਂ ਇਨਕਾਰ ਕਰ ਦਿੱਤਾ ਸੀ। ਸਿੱਧੂ ਦਾ ਤਰਕ ਸੀ ਕਿ ਇਹ ਚੋਣਾਂ ਉਨ੍ਹਾਂ ਦੀ ਨਹੀਂ ਸਗੋਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਲੜੀਆਂ ਗਈਆਂ ਸਨ।
ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪੰਜਾਬ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਲਈ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਚੋਣਾਂ ਤੋਂ ਪਹਿਲਾਂ ਦੇ ਦਿਨਾਂ ਵਿੱਚ ਸਿੱਧੂ ਨੇ ਵੀ ਪੰਜਾਬ ਵਿੱਚ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਹੋਣ ਦਾ ਦਾਅਵਾ ਕੀਤਾ ਸੀ, ਜਿਸ ਤੋਂ ਤੁਰੰਤ ਬਾਅਦ ਚਰਨਜੀਤ ਸਿੰਘ ਚੰਨੀ ਨੇ ਅਮਰਿੰਦਰ ਸਿੰਘ ਦੀ ਥਾਂ ਲੈ ਲਈ ਸੀ। ਸੂਬੇ ਦੇ ਕਈ ਕਾਂਗਰਸੀ ਆਗੂ ਕਹਿ ਰਹੇ ਹਨ ਕਿ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਵੀ ਸਿੱਧੂ ਦੀਆਂ ਟਿੱਪਣੀਆਂ ਨੇ ਪਾਰਟੀ ਦੀਆਂ ਸੰਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
Hon'ble Congress President has approved the proposal of the appointment of Treasurer, Vice Presidents and General Secretary of Punjab Pradesh Congress Committee with immediate effect. pic.twitter.com/ba8K1eKw5h
— Punjab Congress (@INCPunjab) April 29, 2022
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਪੰਜਾਬ
ਆਈਪੀਐਲ
Advertisement