Sonia Gandhi meet MPs from Punjab: ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰੇਗੀ ਸੋਨੀਆ ਗਾਂਧੀ, ਹਾਰ 'ਤੇ ਹੋਏਗਾ ਮੰਥਨ
ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਸਮੇਤ ਸਾਰੇ ਚੋਣਕਾਰ ਰਾਜਾਂ ਦੇ ਸੂਬਾ ਪ੍ਰਧਾਨਾਂ ਨੂੰ ਅਸਤੀਫਾ ਦੇਣ ਲਈ ਕਿਹਾ।
Congress President Sonia Gandhi to Meet Party MPs from Punjab at 12.30 pm today
Sonia Gandhi Meet Punjab MPs: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅੱਜ ਦੁਪਹਿਰ 12.30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਵਿਖੇ ਪੰਜਾਬ ਤੋਂ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਮਿਲਣਗੇ। ਦੱਸ ਦਈਏ ਕਿ ਪੰਜ ਸੂਬਿਆਂ 'ਚ ਹਾਰ ਤੋਂ ਬਾਅਦ ਸੋਨੀਆ ਗਾਂਧੀ ਐਕਸ਼ਨ ਮੋਡ 'ਚ ਹੈ। ਇਸ ਦੇ ਨਾਲ ਹੀ ਬੀਤੇ ਦਿਨ ਉਨ੍ਹਾਂ ਨੇ ਪੰਜਾਂ ਸੂਬਿਆਂ ਦੇ ਸੂਬਾ ਪ੍ਰਧਾਨ ਤੋਂ ਅਸਤੀਫੇ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਪੰਜਾਬ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣਾ ਮਹਿਜ਼ ਦੋ ਲਾਈਨ ਦਾ ਅਸਤੀਫਾ ਉਨ੍ਹਾਂ ਨੂੰ ਭੇਜ ਦਿੱਤਾ।
Congress president Sonia Gandhi to meet party's MPs from Punjab at Congress Parliamentary Party office at 12.30 pm today.
— ANI (@ANI) March 16, 2022
ਯਾਦ ਰਹੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹਾਰਨ ਮਗਰੋਂ ਕਾਂਗਰਸ ਅੰਦਰ ਕਲੇਸ਼ ਵਧ ਗਿਆ ਹੈ। ਹਾਰ ਬਾਰੇ ਮੰਥਨ ਜਾਰੀ ਹੈ। ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਵੀ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਤੇ ਚਰਚਾ ਕਰੇਗੀ।
ਪੰਜਾਬ 'ਚ ਕਾਂਗਰਸ ਦੀ ਹਾਰ ਤੋਂ ਬਾਅਦ ਹੁਣ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ, ਦਰਅਸਲ ਨਵਜੋਤ ਸਿੰਘ ਸਿੱਧੂ ਨੇ ਪੰਜਾਬ 'ਚ ਆਪਣੇ ਸੂਬਾ ਕਮੇਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੱਲ੍ਹ ਹੀ ਸੋਨੀਆ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਸਮੇਤ ਸਾਰੇ ਚੋਣ ਸੂਬਿਆਂ ਦੇ ਸੂਬਾ ਪ੍ਰਧਾਨਾਂ ਨੂੰ ਮੰਗਲਵਾਰ ਨੂੰ ਅਸਤੀਫ਼ੇ ਦੇਣ ਲਈ ਕਿਹਾ ਸੀ। ਕਾਂਗਰਸ ਪਾਰਟੀ ਪੰਜਾਂ ਵਿੱਚੋਂ ਕਿਸੇ ਵੀ ਸੂਬੇ ਵਿੱਚ ਸਰਕਾਰ ਨਹੀਂ ਬਣਾ ਸਕੀ।
ਉਨ੍ਹਾਂ ਆਪਣੇ ਅਸਤੀਫੇ ਦੀ ਤਸਵੀਰ ਸਾਂਝੀ ਕਰਦਿਆਂ ਇਸ ਬਾਰੇ ਜਾਣਕਾਰੀ ਦਿੱਤੀ। ਤਸਵੀਰ ਦੇ ਨਾਲ ਨਵਜੋਤ ਲਿਖਦੇ ਹਨ, 'ਮੈਂ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਦੀ ਇੱਛਾ ਮੁਤਾਬਕ ਕੀਤਾ ਹੈ।'
ਦੱਸ ਦੇਈਏ ਕਿ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਸਿਰਫ਼ 18 ਸੀਟਾਂ ਹੀ ਜਿੱਤ ਸਕੀ ਸੀ। ਨਵਜੋਤ ਸਿੰਘ ਸਿੱਧੂ ਨੇ ਖੁਦ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜੀ ਸੀ ਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਉਨ੍ਹਾਂ ਨੂੰ ਚੋਣ ਵਿੱਚ ਹਰਾਇਆ ਸੀ। ਕਾਂਗਰਸ ਦੀ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਦੀ ਮੰਗ ਉੱਠੀ ਸੀ।
ਇਹ ਵੀ ਪੜ੍ਹੋ: Punjab New CM Oath Ceremony: ਭਗਵੰਤ ਮਾਨ ਦੀ ਤਾਜਪੋਸ਼ੀ ਤੋਂ ਪਹਿਲਾਂ ਨਵੇਂ ਸੀਐਮ ਨੇ ਦਿੱਤਾ ਇਹ ਵੱਡਾ ਬਿਆਨ, ਜਾਣੋ ਪੰਜਾਬ ਦੇ 'ਨਵੇਂ ਮੁੱਖ ਮੰਤਰੀ' ਨੇ ਕੀ ਕਿਹਾ?