ਪੜਚੋਲ ਕਰੋ
Advertisement
(Source: ECI/ABP News/ABP Majha)
ਖੇਤੀ ਆਰਡੀਨੈਂਸਾਂ ਖਿਲਾਫ ਸੜਕਾਂ 'ਤੇ ਉੱਤਰੇ ਕਾਂਗਰਸ ਦੇ ਟਰੈਕਟਰ
ਖੇਤੀ ਆਰਡੀਨੈਂਸਾਂ 'ਤੇ ਮੋਦੀ ਸਰਕਾਰ ਨੂੰ ਘੇਰਨ ਲਈ ਕਿਸਾਨਾਂ ਨਾਲ ਕਾਂਗਰਸ ਵੀ ਮੈਦਾਨ ਵਿੱਚ ਡਟ ਗਈ ਹੈ। ਅੱਜ ਖੰਨਾ ਦੇ ਕਾਂਗਰਸੀ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵੱਲੋਂ ਖੰਨਾ ਤੇ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਹਲਕਾ ਪਾਇਲ ਵਿੱਚ ਵੱਡੀ ਗਿਣਤੀ ਕਿਸਾਨਾਂ ਨੂੰ ਨਾਲ ਲੈ ਕੇ ਟਰੈਕਟਰ ਰੈਲੀ ਕੱਢੀ।
ਖੰਨਾ: ਖੇਤੀ ਆਰਡੀਨੈਂਸਾਂ 'ਤੇ ਮੋਦੀ ਸਰਕਾਰ ਨੂੰ ਘੇਰਨ ਲਈ ਕਿਸਾਨਾਂ ਨਾਲ ਕਾਂਗਰਸ ਵੀ ਮੈਦਾਨ ਵਿੱਚ ਡਟ ਗਈ ਹੈ। ਅੱਜ ਖੰਨਾ ਦੇ ਕਾਂਗਰਸੀ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵੱਲੋਂ ਖੰਨਾ ਤੇ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਹਲਕਾ ਪਾਇਲ ਵਿੱਚ ਵੱਡੀ ਗਿਣਤੀ ਕਿਸਾਨਾਂ ਨੂੰ ਨਾਲ ਲੈ ਕੇ ਟਰੈਕਟਰ ਰੈਲੀ ਕੱਢੀ।
ਰੈਲੀ ਦੌਰਾਨ ਗੁਰਕੀਰਤ ਕੋਟਲੀ ਤੇ ਲਖਵੀਰ ਲੱਖਾ ਨੇ ਕਿਹਾ ਕਿ ਇਹ ਆਰਡੀਨੈਂਸ ਕਿਸਾਨ ਮਾਰੂ ਹਨ। ਕਿਸਾਨ ਨੂੰ ਖਤਮ ਕਰਨ ਲਈ ਹੀ ਮੋਦੀ ਸਰਕਾਰ ਵੱਲੋਂ ਇਹ ਪਾਸ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰਸਿਮਰਤ ਬਾਦਲ ਦੀ ਕੁਰਸੀ ਬਚਾਉਣ ਲਈ ਹੀ ਕੁਝ ਨਹੀਂ ਬੋਲ ਰਿਹਾ। ਇਸ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਮੀਡੀਆ ਸਾਹਮਣੇ ਆ ਕੇ ਕਹਿ ਰਹਿ ਹਨ ਕਿ ਇਹ ਆਰਡੀਨੈਂਸ ਕਿਸਾਨਾਂ ਦੇ ਹੱਕ ਵਿੱਚ ਹੈ।
ਉਨ੍ਹਾਂ ਕਿਹਾ ਕਿ ਜਦ ਤਕ ਇਸ ਆਰਡੀਨੈਂਸ ਨੂੰ ਖਤਮ ਨਹੀਂ ਕੀਤਾ ਜਾਂਦਾ, ਉਦੋਂ ਤਕ ਕਾਂਗਰਸ ਮੋਦੀ ਸਰਕਾਰ ਖਿਲਾਫ ਮੋਰਚੇ ਖੋਲ੍ਹਦੀ ਰਹੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਈਪੀਐਲ
ਕ੍ਰਿਕਟ
ਪੰਜਾਬ
ਦੇਸ਼
Advertisement