ਖੇਤੀ ਆਰਡੀਨੈਂਸਾਂ ਖਿਲਾਫ ਸੜਕਾਂ 'ਤੇ ਉੱਤਰੇ ਕਾਂਗਰਸ ਦੇ ਟਰੈਕਟਰ
ਏਬੀਪੀ ਸਾਂਝਾ | 11 Sep 2020 04:04 PM (IST)
ਖੇਤੀ ਆਰਡੀਨੈਂਸਾਂ 'ਤੇ ਮੋਦੀ ਸਰਕਾਰ ਨੂੰ ਘੇਰਨ ਲਈ ਕਿਸਾਨਾਂ ਨਾਲ ਕਾਂਗਰਸ ਵੀ ਮੈਦਾਨ ਵਿੱਚ ਡਟ ਗਈ ਹੈ। ਅੱਜ ਖੰਨਾ ਦੇ ਕਾਂਗਰਸੀ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵੱਲੋਂ ਖੰਨਾ ਤੇ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਹਲਕਾ ਪਾਇਲ ਵਿੱਚ ਵੱਡੀ ਗਿਣਤੀ ਕਿਸਾਨਾਂ ਨੂੰ ਨਾਲ ਲੈ ਕੇ ਟਰੈਕਟਰ ਰੈਲੀ ਕੱਢੀ।
ਖੰਨਾ: ਖੇਤੀ ਆਰਡੀਨੈਂਸਾਂ 'ਤੇ ਮੋਦੀ ਸਰਕਾਰ ਨੂੰ ਘੇਰਨ ਲਈ ਕਿਸਾਨਾਂ ਨਾਲ ਕਾਂਗਰਸ ਵੀ ਮੈਦਾਨ ਵਿੱਚ ਡਟ ਗਈ ਹੈ। ਅੱਜ ਖੰਨਾ ਦੇ ਕਾਂਗਰਸੀ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵੱਲੋਂ ਖੰਨਾ ਤੇ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਹਲਕਾ ਪਾਇਲ ਵਿੱਚ ਵੱਡੀ ਗਿਣਤੀ ਕਿਸਾਨਾਂ ਨੂੰ ਨਾਲ ਲੈ ਕੇ ਟਰੈਕਟਰ ਰੈਲੀ ਕੱਢੀ। ਰੈਲੀ ਦੌਰਾਨ ਗੁਰਕੀਰਤ ਕੋਟਲੀ ਤੇ ਲਖਵੀਰ ਲੱਖਾ ਨੇ ਕਿਹਾ ਕਿ ਇਹ ਆਰਡੀਨੈਂਸ ਕਿਸਾਨ ਮਾਰੂ ਹਨ। ਕਿਸਾਨ ਨੂੰ ਖਤਮ ਕਰਨ ਲਈ ਹੀ ਮੋਦੀ ਸਰਕਾਰ ਵੱਲੋਂ ਇਹ ਪਾਸ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰਸਿਮਰਤ ਬਾਦਲ ਦੀ ਕੁਰਸੀ ਬਚਾਉਣ ਲਈ ਹੀ ਕੁਝ ਨਹੀਂ ਬੋਲ ਰਿਹਾ। ਇਸ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਮੀਡੀਆ ਸਾਹਮਣੇ ਆ ਕੇ ਕਹਿ ਰਹਿ ਹਨ ਕਿ ਇਹ ਆਰਡੀਨੈਂਸ ਕਿਸਾਨਾਂ ਦੇ ਹੱਕ ਵਿੱਚ ਹੈ। ਉਨ੍ਹਾਂ ਕਿਹਾ ਕਿ ਜਦ ਤਕ ਇਸ ਆਰਡੀਨੈਂਸ ਨੂੰ ਖਤਮ ਨਹੀਂ ਕੀਤਾ ਜਾਂਦਾ, ਉਦੋਂ ਤਕ ਕਾਂਗਰਸ ਮੋਦੀ ਸਰਕਾਰ ਖਿਲਾਫ ਮੋਰਚੇ ਖੋਲ੍ਹਦੀ ਰਹੇਗੀ।