(Source: ECI/ABP News/ABP Majha)
Punjab news: ਪੰਚਾਇਤਾਂ ਭੰਗ ਕਰਨ ਖਿਲਾਫ ਡਟੀ ਕਾਂਗਰਸ, ਰਾਜਾ ਵੜਿੰਗ ਦੀ ਅਗਵਾਈ 'ਚ ਮੁਹਾਲੀ ਵਿਖੇ ਧਰਨਾ
Congress Protest: ਪੰਜਾਬ ਵਿੱਚ ਪੰਚਾਇਤਾਂ ਭੰਗ ਕਰਨ ਖਿਲਾਫ ਕਾਂਗਰਸ ਨੇ ਮੋਰਚਾ ਖੋਲ੍ਹਿਆ ਹੈ। ਅੱਜ ਕਾਂਗਰਸ ਵੱਲੋਂ ਮੁਹਾਲੀ ਵਿੱਚ ਆਮ ਆਦਮੀ ਪਾਰਟੀ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Congress Protest: ਪੰਜਾਬ ਵਿੱਚ ਪੰਚਾਇਤਾਂ ਭੰਗ ਕਰਨ ਖਿਲਾਫ ਕਾਂਗਰਸ ਨੇ ਮੋਰਚਾ ਖੋਲ੍ਹਿਆ ਹੈ। ਅੱਜ ਕਾਂਗਰਸ ਵੱਲੋਂ ਮੁਹਾਲੀ ਵਿੱਚ ਆਮ ਆਦਮੀ ਪਾਰਟੀ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਫੋਰਟਿਸ ਹਸਪਤਾਲ ਨੇੜੇ ਵਿਕਾਸ ਭਵਨ ਦੇ ਪੰਚਾਇਤ ਡਾਇਰੈਕਟਰ ਦੇ ਦਫ਼ਤਰ ਬਾਹਰ ਕਾਂਗਰਸੀ ਵਰਕਰ ਧਰਨੇ 'ਤੇ ਬੈਠੇ ਹੋਏ ਹਨ। ਇਸ ਧਰਨੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਕਾਂਗਰਸੀ ਵਿਧਾਇਕ ਤੇ ਆਗੂ ਮੌਜੂਦ ਹਨ।
ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਗੈਰ-ਸੰਵਿਧਾਨਕ ਫੈਸਲੇ ਨਾਲ ਪੰਚਾਇਤਾਂ ਦੇ ਅਧਿਕਾਰ ਖੋਹ ਲਏ ਹਨ। ਇਸ ਫੈਸਲੇ ਨਾਲ ਵਿਕਾਸ ਕਾਰਜ ਪ੍ਰਭਾਵਿਤ ਹੋਣਗੇ। ਸਰਕਾਰ ਨੇ ਪੰਜਾਬ ਦੇ ਸਾਰੇ ਪਿੰਡ ਵਾਸੀਆਂ ਨਾਲ ਧੋਖਾ ਕੀਤਾ ਹੈ। ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਚਾਇਤੀ ਰਾਜ ਨੂੰ ਖਤਮ ਕਰਨ ਦੇ ਸੂਬਾ ਸਰਕਾਰ ਦੇ ਗੈਰ-ਸੰਵਿਧਾਨਕ ਫੈਸਲੇ ਨੂੰ ਅਦਾਲਤ 'ਚ ਚੁਣੌਤੀ ਦਿੱਤੀ ਗਈ ਹੈ।
ਦੱਸ ਦਈਏ ਕਿ ਪੰਜਾਬ ਵਿੱਚ 13 ਹਜ਼ਾਰ ਤੋਂ ਵੱਧ ਪੰਚਾਇਤਾਂ ਹਨ, ਜਿੱਥੇ ਸੂਬਾ ਸਰਕਾਰ ਦਸੰਬਰ ਵਿੱਚ ਚੋਣਾਂ ਕਰਵਾ ਸਕਦੀ ਹੈ। ਸੂਤਰਾਂ ਅਨੁਸਾਰ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 25 ਨਵੰਬਰ ਨੂੰ ਹੋ ਸਕਦੀਆਂ ਹਨ, ਜਦਕਿ ਗ੍ਰਾਮ ਪੰਚਾਇਤ ਦੀਆਂ ਚੋਣਾਂ 31 ਦਸੰਬਰ ਨੂੰ ਹੋ ਸਕਦੀਆਂ ਹਨ। ਹਾਲਾਂਕਿ ਸਰਕਾਰ ਵੱਲੋਂ ਇਸ ਬਾਰੇ ਰਸਮੀ ਐਲਾਨ ਹੋਣਾ ਬਾਕੀ ਹੈ।
ਇਹ ਵੀ ਪੜ੍ਹੋ: Mohali News: ਮੁਹਾਲੀ 'ਚ ਗੈਂਗਸਟਰਾਂ ਦੀ ਗੁੰਡਾਗਰਦੀ! ਭਗਵਾਨਪੁਰੀਆ ਗੈਂਗ ਨੇ ਕੀਤੀ ਨੌਜਵਾਨ 'ਤੇ ਫਾਇਰਿੰਗ
ਦਰਅਸਲ ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦੇ ਫੈਸਲੇ 'ਤੇ ਸਾਰੀਆਂ ਸਿਆਸੀ ਪਾਰਟੀਆਂ ਨੇ ਸਵਾਲ ਖੜ੍ਹੇ ਕੀਤੇ ਹਨ। ਮਾਨ ਸਰਕਾਰ 'ਤੇ ਪਿੰਡ ਵਾਸੀਆਂ ਦੇ ਹੱਕ ਖੋਹਣ ਦਾ ਦੋਸ਼ ਲਾਇਆ ਗਿਆ ਹੈ। ਸਰਕਾਰ ਦੇ ਇਸ ਫੈਸਲੇ ਨਾਲ ਪੰਚਾਇਤੀ ਰਾਜ ਦੇ ਨੁਮਾਇੰਦਿਆਂ ਵਿੱਚ ਭਾਰੀ ਰੋਸ ਹੈ।
ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਐਕਟ-1994 ਦੀ ਧਾਰਾ 29-ਏ ਤਹਿਤ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਪੰਚਾਇਤੀ ਰਿਕਾਰਡ ਨੂੰ ਸੁਰੱਖਿਅਤ ਰੱਖਣ ਲਈ ਸਮਾਜਿਕ ਸਿੱਖਿਆ ਤੇ ਪੰਚਾਇਤ ਅਫ਼ਸਰਾਂ, ਪੰਚਾਇਤ ਅਫ਼ਸਰਾਂ, ਜੂਨੀਅਰ ਇੰਜਨੀਅਰ ਤੇ ਪੇਂਡੂ ਵਿਕਾਸ ਅਫ਼ਸਰਾਂ ਦੀ ਪ੍ਰਬੰਧਕਾਂ ਵਜੋਂ ਨਿਯੁਕਤੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Lok Sabha Elections 2024: 'ਤਾਰਾ ਸਿੰਘ' ਨੂੰ ਰਾਸ ਨਹੀਂ ਆਈ ਸਿਆਸਤ ! ਕਿਹਾ- ਹੁਣ ਨਹੀਂ ਲੜਾਂਗਾ ਚੋਣਾਂ, ਦੱਸੀ ਇਹ ਵਜ੍ਹਾ