ਨਵੀਂ ਦਿੱਲੀ: ਪੰਜਾਬ ਵਿੱਚ ਲੰਗਰ ਦੀ ਰਸਦ 'ਤੇ ਜੀਐਸਟੀ ਦਾ ਆਪਣਾ ਹਿੱਸਾ ਮਾਫ ਕਰਨ ਮਗਰੋਂ ਕਾਂਗਰਸੀ ਦਿੱਲੀ ਵਿੱਚ ਡਟ ਗਏ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਅੱਜ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਲੰਗਰ ਤੋਂ ਜੀ.ਐਸ.ਟੀ. ਹਟਾਉਣ ਲਈ ਧਰਨਾ ਦਿੱਤਾ।
ਉਨ੍ਹਾਂ ਦੀ ਮੰਗ ਸੀ ਕਿ ਪੰਜਾਬ ਸਰਕਾਰ ਨੇ ਲੰਗਰ ਤੋਂ ਆਪਣੇ ਹਿੱਸੇ ਦਾ ਜੀ.ਐਸ.ਟੀ. ਮੁਆਫ਼ ਕਰ ਚੁੱਕੀ ਹੈ, ਸੋ ਕੇਂਦਰ ਸਰਕਾਰ ਵੀ ਅਜਿਹਾ ਕਰੇ।
ਲੀਡਰਾਂ ਨੇ ਸੰਸਦ ਭਵਨ ਦੇ ਬਾਹਰ ਗਾਂਧੀ ਮੂਰਤੀ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਾਖੜ ਨਾਲ ਪਾਰਟੀ ਦੇ ਐਮ.ਪੀ. ਪ੍ਰਤਾਪ ਸਿੰਘ ਬਾਜਵਾ, ਰਵਨੀਤ ਸਿੰਘ ਬਿੱਟੂ ਤੇ ਗੁਰਜੀਤ ਸਿੰਘ ਔਜਲਾ ਵੀ ਮੌਜੂਦ ਸਨ।