Punjab News: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਆਪਣੀ ਸੂਚੀ ਵਿਚ ਦੋ ਸੀਟਾਂ 'ਤੇ ਆਪਣੇ ਪੁਰਾਣੇ ਵਿਧਾਇਕਾਂ, ਜੋ ਸੰਸਦ ਮੈਂਬਰ ਬਣ ਚੁੱਕੇ ਹਨ, ਦੀਆਂ ਪਤਨੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦੇ ਨਾਲ ਹੀ ਦੋ ਸੀਟਾਂ 'ਤੇ ਨਵੇਂ ਚਿਹਰੇ ਮੈਦਾਨ 'ਚ ਹਨ।


ਦਰਅਸਲ, ਗਿੱਦੜਬਾਹਾ ਤੋਂ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਸਨ। ਉਨ੍ਹਾਂ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਪਣੀ ਸੀਟ ਛੱਡ ਦਿੱਤੀ ਸੀ। ਹੁਣ ਕਾਂਗਰਸ ਨੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਤੋਂ ਪਹਿਲਾਂ ਸੁਖਜਿੰਦਰ ਰੰਧਾਵਾ ਖੁਦ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਸਨ। ਉਨ੍ਹਾਂ ਨੇ ਸੰਸਦ ਮੈਂਬਰ ਬਣਨ ਤੋਂ ਬਾਅਦ ਆਪਣਾ ਅਹੁਦਾ ਛੱਡ ਦਿੱਤਾ ਸੀ। ਹੁਣ ਕਾਂਗਰਸ ਨੇ ਜ਼ਿਮਨੀ ਚੋਣਾਂ ਵਿੱਚ ਉਨ੍ਹਾਂ ਦੀ ਪਤਨੀ ਜਤਿੰਦਰ ਕੌਰ ਨੂੰ ਟਿਕਟ ਦਿੱਤੀ ਹੈ।


ਇਹ ਵੀ ਪੜ੍ਹੋ: 'ਗ੍ਰਹਿ ਮੰਤਰੀ ਇਜਾਜ਼ਤ ਦੇਣ ਤਾਂ ਉਹ 2 ਘੰਟੇ 4 ਮਿੰਟ 'ਚ ਲਾਰੇਂਸ ਨੂੰ ਖਤਮ ਕਰ ਦੇਣਗੇ', ਹੁਣ ਕਿਸ ਨੇ ਕਰ'ਤਾ ਵੱਡਾ ਐਲਾਨ?


ਕਾਂਗਰਸ ਨੇ ਬਰਨਾਲਾ ਤੋਂ ਕੁਲਦੀਪ ਸਿੰਘ ਉਰਫ਼ ਕਾਲਾ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ। ਕਾਲਾ ਢਿੱਲੋਂ ਲੰਬੇ ਸਮੇਂ ਤੋਂ ਇਲਾਕੇ ਵਿੱਚ ਕਾਂਗਰਸ ਲਈ ਕੰਮ ਕਰ ਰਹੇ ਹਨ। ਇਸ ਸਮੇਂ ਉਹ ਬਰਨਾਲਾ ਕਾਂਗਰਸ ਦੇ ਪ੍ਰਧਾਨ ਵਜੋਂ ਸੇਵਾ ਨਿਭਾਅ ਰਹੇ ਸਨ। ਸੂਬਾ ਕਾਂਗਰਸ ਵਿੱਚ ਉਨ੍ਹਾਂ ਦਾ ਚੰਗਾ ਪ੍ਰਭਾਵ ਹੈ।





ਜਦਕਿ ਚੱਬੇਵਾਲ ਤੋਂ ਕਾਂਗਰਸ ਨੇ ਰਣਜੀਤ ਸਿੰਘ ਨੂੰ ਟਿਕਟ ਦਿੱਤੀ ਹੈ। ਪੇਸ਼ੇ ਤੋਂ ਵਕੀਲ ਰਣਜੀਤ ਕੁਮਾਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਹਨ। ਰਣਜੀਤ ਨੇ ਬਸਪਾ ਦੀ ਟਿਕਟ 'ਤੇ ਵਿਧਾਨ ਸਭਾ ਚੋਣ ਲੜੀ ਸੀ। ਰਣਜੀਤ ਕਰੀਬ ਇੱਕ ਹਫ਼ਤਾ ਪਹਿਲਾਂ ਚੰਡੀਗੜ੍ਹ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਿਆਮ ਅਰੋੜਾ ਰਾਹੀਂ ਗੁਪਤ ਰੂਪ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।


ਇਹ ਵੀ ਪੜ੍ਹੋ: Weather Update: ਪੰਜਾਬ ਅਤੇ ਚੰਡੀਗੜ੍ਹ 'ਚ ਠੰਢ ਦੀ ਸ਼ੁਰੂਆਤ, ਚੰਡੀਗੜ੍ਹ ਦਾ AQI 200 ਤੋਂ ਪਾਰ, ਇੰਨੀ ਤਰੀਕ ਤੋਂ ਬਦਲੇਗਾ ਮੌਸਮ