ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਲਿਸਟ ਕੀਤੀ ਜਾਰੀ, ਦੇਖੋ ਕਿਹੜੇ-ਕਿਹੜੇ ਵੱਡੇ ਚਿਹਰੇ ਸ਼ਾਮਲ
Ludhiana News: ਕਾਂਗਰਸ ਨੇ ਲੁਧਿਆਣਾ ਪੱਛਮੀ ਹਲਕੇ ਵਿੱਚ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ।

Ludhiana News: ਲੁਧਿਆਣਾ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਪਹਿਲਾਂ ਜਿੱਥੇ ਸਾਰੀਆਂ ਪਾਰਟੀਆਂ (ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ) ਦੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ, ਉੱਥੇ ਪਾਰਟੀਆਂ ਆਪਣੀ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੂਰੀ ਵਾਹ ਲਾ ਰਹੀਆਂ ਹਨ। ਇਸ ਤਹਿਤ ਹੀ ਕਾਂਗਰਸ ਨੇ ਲੁਧਿਆਣਾ ਪੱਛਮੀ ਹਲਕੇ ਵਿੱਚ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ।

ਕਾਂਗਰਸ ਪਾਰਟੀ ਨੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿੱਚ 40 ਸਟਾਰ ਪ੍ਰਚਾਰਕਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ। ਇਸ ਲਿਸਟ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ, ਭੂਪੇਸ਼ ਬਘੇਲ, ਅਲਕਾ ਲਾਂਬਾ, ਸੁਖਜਿੰਦਰ ਰੰਧਾਵਾ ਸਣੇ ਹੋਰ ਵੀ ਕਈ ਵੱਡੇ ਨਾਮ ਸ਼ਾਮਲ ਹਨ।
ਜ਼ਿਕਰ ਕਰ ਦਈਏ ਕਿ ਇਹ ਚੋਣਾਂ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਥਾਂ ‘ਤੇ ਹੋ ਰਹੀ ਹੈ। ਇਹ ਜ਼ਿਮਨੀ ਚੋਣ 19 ਜੂਨ ਨੂੰ ਹੋਵੇਗੀ ਅਤੇ 23 ਜੂਨ ਨੂੰ ਇਸ ਦੇ ਨਤੀਜੇ ਆ ਜਾਣਗੇ।






















