Punjab News: ਪੰਜਾਬ ਵਿੱਚ ਚੋਣਾਂ ਨੂੰ ਲੈਕੇ ਤਿਆਰੀਆਂ ਚੱਲ ਰਹੀਆਂ ਹਨ, ਉੱਥੇ ਹੀ ਹਰੇਕ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਕਈ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਰਹੀ ਹੈ। ਉੱਥੇ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਡਾ. ਨਵਜੋਤ ਦਹੀਆ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ‘ਡਾਕਟਰਜ਼ ਸੈੱਲ’ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

Continues below advertisement

ਇਹ ਨਿਯੁਕਤੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਕੀਤੀ ਹੈ। ਉਨ੍ਹਾਂ ਨੇ ਡਾ. ਨਵਜੋਤ ਦਹੀਆ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਪਾਰਟੀ ਦੇ ਡਾਕਟਰੀ ਅਤੇ ਸਿਹਤ ਖੇਤਰ ਨਾਲ ਜੁੜੇ ਵਰਗਾਂ ਨੂੰ ਸੰਗਠਨ ਨਾਲ ਜੋੜਨ ਦੀ ਜ਼ਿੰਮੇਵਾਰੀ ਦਿੱਤੀ ਹੈ। 

Continues below advertisement

ਡਾ. ਨਵਜੋਤ ਦਹੀਆ ਦੀ ਇਸ ਨਿਯੁਕਤੀ ਨਾਲ ਕਾਂਗਰਸ ਪਾਰਟੀ ਦੇ ਡਾਕਟਰਜ਼ ਸੈੱਲ ਦੀਆਂ ਸਰਗਰਮੀਆਂ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਹੈ। ਉਹ ਆਪਣੀ ਨਵੀਂ ਜ਼ਿੰਮੇਵਾਰੀ ਤਹਿਤ ਡਾਕਟਰ ਭਾਈਚਾਰੇ ਦੀਆਂ ਸਮੱਸਿਆਵਾਂ ਅਤੇ ਸਿਹਤ ਸੇਵਾਵਾਂ ਨਾਲ ਜੁੜੇ ਮੁੱਦਿਆਂ ਨੂੰ ਪਾਰਟੀ ਦੇ ਮੰਚ ਰਾਹੀਂ ਉਠਾਉਣ ਲਈ ਕੰਮ ਕਰਨਗੇ। 

ਇਸ ਮੌਕੇ ਡਾ. ਨਵਜੋਤ ਦਹੀਆ ਨੇ ਪਾਰਟੀ ਹਾਈਕਮਾਨ ਅਤੇ ਪਰਗਟ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।