Punjab Politics: ਪੰਜਾਬ ਦੇ ਰਾਜਪਾਲ ਦੀ ਮੁੱਖ ਮੰਤਰੀ ਨੂੰ 'ਧਮਕੀ', ਪਵਨ ਖੇੜਾ ਨੇ ਕਿਹਾ- ... ਤਾਂ ਸੰਵਿਧਾਨ ਦਾ ਰਾਖੀ ਕੌਣ ਕਰੇਗਾ ?
ਪੰਜਾਬ 'ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਧਮਕੀ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ। ਇੱਕ ਪਾਸੇ ਸੀਐਮ ਭਗਵੰਤ ਮਾਨ ਨੇ ਰਾਜਪਾਲ 'ਤੇ ਪਲਟਵਾਰ ਕੀਤਾ ਹੈ। ਤਾਂ ਦੂਜੇ ਪਾਸੇ ਕਾਂਗਰਸ ਨੇ ਵੀ ਰਾਜਪਾਲ 'ਤੇ ਨਿਸ਼ਾਨਾ ਸਾਧਿਆ ਹੈ।
Punjab News: ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਾਲੇ ਪੰਜਾਬ 'ਚ ਰਾਜਪਾਲ ਅਤੇ ਮੁੱਖ ਮੰਤਰੀ ਵਿਚਾਲੇ ਵਿਵਾਦ ਵਧ ਗਿਆ ਹੈ। ਸ਼ੁੱਕਰਵਾਰ ਨੂੰ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਨਾ ਦਿੱਤਾ ਗਿਆ ਤਾਂ ਉਹ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਿਫ਼ਾਰਸ਼ ਕਰ ਸਕਦੇ ਹਨ। ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ।
ਕਾਂਗਰਸ ਨੇ ਰਾਜਪਾਲ ਉੱਤੇ ਸਾਧਿਆ ਨਿਸ਼ਾਨਾਂ
ਜ਼ਿਕਰ ਕਰ ਦਈਏ ਕਿ ਇਸ ਮੁੱਦੇ 'ਤੇ ਕਾਂਗਰਸ ਦੇ ਮੁੱਖ ਬੁਲਾਰੇ ਪਵਨ ਖੇੜਾ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਕਾਂਗਰਸ ਨੇਤਾ ਨੇ ਕਿਹਾ, 'ਰਾਜਪਾਲ ਦਾ ਅਹੁਦਾ ਸੰਵਿਧਾਨਕ ਹੈ। ਪਰ ਜੇਕਰ ਰਾਜਪਾਲ ਕੇਂਦਰ ਸਰਕਾਰ ਦੀ ਸੱਤਾਧਾਰੀ ਪਾਰਟੀ ਦੇ ਨੁਮਾਇੰਦੇ ਵਜੋਂ ਕੰਮ ਕਰਨਗੇ ਤਾਂ ਅਜਿਹੇ ਮਾਮਲੇ ਸਾਹਮਣੇ ਆਉਣਗੇ। ਸੰਵਿਧਾਨ ਦੀ ਰਾਖੀ ਕੌਣ ਕਰੇਗਾ?'
ਭਾਜਪਾ ਨੇ ਸੰਵਿਧਾਨ ਦਾ ਪੂਰਿਆ ਪੱਖ
ਇਸ ਮਾਮਲੇ 'ਤੇ ਭਾਜਪਾ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਲਿਖਿਆ, 'ਬਿਲਕੁਲ ਅਰਵਿੰਦ ਕੇਜਰੀਵਾਲ, ਸੀਐਮ ਦਾ ਹੰਕਾਰ। ਭਗਵੰਤ ਮਾਨ ਜੀ ਦੀ ਬਦੌਲਤ ਪੰਜਾਬ ਦੇ ਸ਼ਾਸਨ ਵਿੱਚ ਕਲੇਸ਼ ਪੈਦਾ ਹੋ ਗਿਆ ਹੈ। ਮਾਨ ਸਾਹਬ ਮਾਨਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜੀ ਨੂੰ ਡਰੱਗ ਮਾਫੀਆ ਅਤੇ ਕਾਨੂੰਨ ਵਿਵਸਥਾ ਬਾਰੇ ਉਹਨਾਂ ਦੇ ਸਵਾਲਾਂ ਅਤੇ ਚਿੰਤਾਵਾਂ ਦਾ ਜਵਾਬ ਨਹੀਂ ਦੇ ਰਹੇ ਹਨ। ਪੰਜਾਬ ਵਿੱਚ ਤਰਸਯੋਗ ਹਾਲਾਤ ਜਾਰੀ !
CM ਭਗਵੰਤ ਮਾਨ ਨੇ ਦਿੱਤਾ ਜਵਾਬ
ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਦੀ ਚੇਤਾਵਨੀ ਦੇਣ ਤੋਂ ਬਾਅਦ ਸੀਐਮ ਮਾਨ ਨੇ ਜਵਾਬੀ ਕਾਰਵਾਈ ਕੀਤੀ। ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਦੌਰਾਨ ਸੀਐੱਮ ਮਾਨ ਨੇ ਰਾਜਪਾਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਪੰਜਾਬ ਦੀ ਕਾਨੂੰਨ ਵਿਵਸਥਾ ਠੀਕ ਨਾ ਹੋਣ ਦੀ ਗੱਲ ਕਰਦੇ ਹਨ। ਪਰ ਕੀ ਤੁਹਾਡੇ ਗੁਆਂਢੀ ਰਾਜ ਹਰਿਆਣਾ ਦੇ ਗਵਰਨਰ ਨੇ ਨੂਹ ਹਿੰਸਾ ਬਾਰੇ ਸੀਐਮ ਖੱਟਰ ਨੂੰ ਕੋਈ ਨੋਟਿਸ ਨਹੀਂ ਦਿੱਤਾ, ਕਿਉਂਕਿ ਕੇਂਦਰ ਵਿੱਚ ਸਰਕਾਰ ਵੀ ਉਨ੍ਹਾਂ ਦੀ ਹੀ ਹੈ। ਮਨੀਪੁਰ ਦੇ ਰਾਜਪਾਲ ਬਾਰੇ ਤਾਂ ਬਹੁਤੇ ਲੋਕ ਜਾਣਦੇ ਹੀ ਨਹੀਂ ਹਨ। ਲੋਕ ਸਿਰਫ ਪੰਜਾਬ ਦੇ ਰਾਜਪਾਲ, ਦਿੱਲੀ ਦੇ LG, ਬੰਗਾਲ ਦੇ ਰਾਜਪਾਲ, ਕਰਨਾਟਕ ਦੇ ਰਾਜਪਾਲ ਅਤੇ ਕਰੇਲਾ ਨੂੰ ਜਾਣਦੇ ਹਨ।